ਬਠਿੰਡਾ ’ਚ ਸਵਾਰੀ ਬਣ ਕੇ ਈ-ਰਿਕਸ਼ਾ ਚਾਲਕ ਨੂੰ ਲੁੱਟਣ ਵਾਲੇ 3 ਮੁਲਜ਼ਮ ਗ੍ਰਿਫ਼ਤਾਰ
ਬਠਿੰਡਾ, 22 ਸਤੰਬਰ (ਹਿੰ.ਸ.)| ਬਠਿੰਡਾ ਵਿੱਚ ਸਵਾਰੀ ਬਣ ਕੇ ਈ-ਰਿਕਸ਼ਾ ਚਾਲਕ ਨੂੰ ਲੁੱਟਣ ਅਤੇ ਉਸ ’ਤੇ ਹਮਲਾ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੇ ਪਹਿਲਾਂ ਬੱਸ ਸਟੈਂਡ ਤੋਂ ਈ-ਰਿਕਸ਼ਾ ਕਿਰਾਏ ’ਤੇ ਲਿਆ ਅਤੇ ਚਾਲਕ ਨੂੰ ਮਾਨਸਾ ਰੋਡ ਸਥਿਤ 400 ਏਕੜ ਇ
ਬਠਿੰਡਾ ’ਚ ਸਵਾਰੀ ਬਣ ਕੇ ਈ-ਰਿਕਸ਼ਾ ਚਾਲਕ ਨੂੰ ਲੁੱਟਣ ਵਾਲੇ 3 ਮੁਲਜ਼ਮ ਗ੍ਰਿਫ਼ਤਾਰ


ਬਠਿੰਡਾ, 22 ਸਤੰਬਰ (ਹਿੰ.ਸ.)| ਬਠਿੰਡਾ ਵਿੱਚ ਸਵਾਰੀ ਬਣ ਕੇ ਈ-ਰਿਕਸ਼ਾ ਚਾਲਕ ਨੂੰ ਲੁੱਟਣ ਅਤੇ ਉਸ ’ਤੇ ਹਮਲਾ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੇ ਪਹਿਲਾਂ ਬੱਸ ਸਟੈਂਡ ਤੋਂ ਈ-ਰਿਕਸ਼ਾ ਕਿਰਾਏ ’ਤੇ ਲਿਆ ਅਤੇ ਚਾਲਕ ਨੂੰ ਮਾਨਸਾ ਰੋਡ ਸਥਿਤ 400 ਏਕੜ ਇੰਡਸਟਰੀਅਲ ਏਰੀਏ ਵੱਲ ਲੈ ਗਏ। ਸੁੰਨਸਾਨ ਥਾਂ ’ਤੇ ਪਹੁੰਚਣ ਤੋਂ ਬਾਅਦ ਉਨ੍ਹਾਂ ਨੇ ਚਾਲਕ ’ਤੇ ਰਾਡ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਪਰਸ, ਮੋਬਾਈਲ ਅਤੇ ਹੋਰ ਸਾਮਾਨ ਖੋਹ ਲਿਆ।

ਪੁਲਿਸ ਮੁਤਾਬਕ ਮੁਲਜ਼ਮ ਈ-ਰਿਕਸ਼ਾ ਵੀ ਲੈ ਕੇ ਜਾਣ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਚਾਲਕ ਵੱਲੋਂ ਰੌਲਾ ਪਾਉਣ ’ਤੇ ਉਹ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਸੀਸੀਟੀਵੀ ਫੁਟੇਜ ਅਤੇ ਤਕਨੀਕੀ ਜਾਂਚ ਦੇ ਆਧਾਰ ’ਤੇ ਤਿੰਨਾਂ ਨੂੰ ਕਾਬੂ ਕੀਤਾ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਈ-ਰਿਕਸ਼ਾ, ਨਕਦੀ, ਮੋਬਾਈਲ ਫੋਨ ਅਤੇ ਹੋਰ ਸਾਮਾਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਬਾਬਾ ਦੀਪ ਸਿੰਘ ਨਗਰ, ਸਤਵੰਤ ਸਿੰਘ ਵਾਸੀ ਬਲਰਾਜ ਨਗਰ ਅਤੇ ਗੁਰਪ੍ਰੀਤ ਸਿੰਘ ਵਾਸੀ ਬਾਬਾ ਦੀਪ ਸਿੰਘ ਨਗਰ, ਬਠਿੰਡਾ ਵਜੋਂ ਹੋਈ ਹੈ।

ਪੁਲਿਸ ਅਨੁਸਾਰ ਗੁਰਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਬੱਸ ਸਟੈਂਡ ਤੋਂ 400 ਏਕੜ ਇੰਡਸਟਰੀਅਲ ਏਰੀਏ ਜਾਣ ਲਈ ਈ-ਰਿਕਸ਼ਾ ਕਿਰਾਏ ’ਤੇ ਲਿਆ ਸੀ। ਰਸਤੇ ਵਿੱਚ ਦੋਵਾਂ ਨੇ ਚਾਲਕ ਬਿਸ਼ਨ ਸਿੰਘ ਨੂੰ ਸੁੰਨਸਾਨ ਥਾਂ ’ਤੇ ਈ-ਰਿਕਸ਼ਾ ਰੋਕਣ ਲਈ ਕਿਹਾ। ਇਸ ਦੌਰਾਨ ਉਨ੍ਹਾਂ ਦਾ ਸਾਥੀ ਸਤਵੰਤ ਸਿੰਘ ਵੀ ਉੱਥੇ ਪਹੁੰਚ ਗਿਆ। ਪੁਲਿਸ ਮੁਤਾਬਕ ਤਿੰਨਾਂ ਮੁਲਜ਼ਮਾਂ ਨੇ ਚਾਲਕ ਨੂੰ ਘੇਰ ਕੇ ਉਸ ਦੇ ਸਿਰ, ਹੱਥਾਂ ਅਤੇ ਲੱਤਾਂ ’ਤੇ ਹਮਲਾ ਕੀਤਾ। ਇਸ ਤੋਂ ਬਾਅਦ ਉਸ ਦਾ ਪਰਸ ਅਤੇ ਮੋਬਾਈਲ ਫੋਨ ਖੋਹ ਲਿਆ ਗਿਆ। ਪਰਸ ਵਿੱਚ ਕਰੀਬ 3,500 ਰੁਪਏ ਨਕਦ, ਪਛਾਣ ਪੱਤਰ ਅਤੇ ਹੋਰ ਦਸਤਾਵੇਜ਼ ਸਨ।

ਹਮਲੇ ਵਿੱਚ ਚਾਲਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਸਿਰ ’ਤੇ ਸੱਟ ਲੱਗਣ ਕਾਰਨ ਉਸ ਨੂੰ 10 ਤੋਂ 12 ਟਾਂਕੇ ਲੱਗੇ। ਚਾਲਕ ਵੱਲੋਂ ਰੌਲਾ ਪਾਉਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਰਾਹਗੀਰਾਂ ਨੇ 112 ’ਤੇ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੀਸੀਆਰ ਟੀਮ ਨੇ ਜ਼ਖਮੀ ਚਾਲਕ ਨੂੰ ਹਸਪਤਾਲ ਪਹੁੰਚਾਇਆ। ਡੀਐੱਸਪੀ ਦਿਹਾਤੀ ਐੱਚਐੱਸ ਸਰਾਂ ਨੇ ਦੱਸਿਆ ਕਿ ਥਾਣਾ ਸਦਰ ਬਠਿੰਡਾ ਅਤੇ ਪੀਸੀਆਰ ਟੀਮ ਵੱਲੋਂ ਸੀਸੀਟੀਵੀ ਫੁਟੇਜ ਅਤੇ ਤਕਨੀਕੀ ਜਾਂਚ ਦੀ ਮਦਦ ਨਾਲ ਮੁਲਜ਼ਮਾਂ ਦੀ ਪਛਾਣ ਕੀਤੀ ਗਈ। ਇਸ ਤੋਂ ਬਾਅਦ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਮੁਤਾਬਕ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਮਾਮਲੇ ਦਰਜ ਹਨ। ਪੁਲਿਸ ਹੁਣ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਤਿਆਰੀ ਕਰ ਰਹੀ ਹੈ, ਤਾਂ ਜੋ ਲੁੱਟ ਦੀ ਵਾਰਦਾਤ ਅਤੇ ਇਸ ਵਿੱਚ ਵਰਤੇ ਗਏ ਹਥਿਆਰਾਂ ਸਮੇਤ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande