ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕੋਟਕਪੂਰਾ ਵਿਖੇ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਸੌਂਪੇ
ਕੋਟਕਪੂਰਾ, 23 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਸੁਚੱਜੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਲਾਗੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮਾਰਕੀਟ ਕਮੇਟੀ ਕੋਟਕਪੂਰਾ ਵਿਖੇ ਇੱਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅ
ਸਮਾਗਮ ਦੌਰਾਨ ਹਾਜ਼ਰ ਮਹਿਲਾਵਾਂ।


ਕੋਟਕਪੂਰਾ, 23 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਸੁਚੱਜੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਲਾਗੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮਾਰਕੀਟ ਕਮੇਟੀ ਕੋਟਕਪੂਰਾ ਵਿਖੇ ਇੱਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅਤੇ ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ ਗੈਰੀ ਵੜਿੰਗ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਸੌਂਪੇ।

ਇਸ ਮੌਕੇ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਰਾਹੀਂ ਸਰਕਾਰ ਵੱਲੋਂ ਆਮ ਲੋਕਾਂ ਨੂੰ ਇਲਾਜ ਸਬੰਧੀ ਵੱਡੀ ਰਾਹਤ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਜਾਂ ਕਿਸੇ ਗੰਭੀਰ ਸਿਹਤ ਸਮੱਸਿਆ ਦੀ ਸਥਿਤੀ ਵਿੱਚ ਇਲਾਜ ’ਤੇ ਹੋਣ ਵਾਲਾ ਖਰਚਾ ਪਰਿਵਾਰ ਲਈ ਵੱਡੀ ਚਿੰਤਾ ਦਾ ਕਾਰਨ ਬਣ ਸਕਦਾ ਹੈ, ਪਰ ਇਸ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਮਿਲਣ ਨਾਲ ਉਨ੍ਹਾਂ ਨੂੰ ਆਰਥਿਕ ਸਹਾਇਤਾ ਮਿਲਦੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਹਤ ਸਹੂਲਤਾਂ ਨੂੰ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਿਹਤ ਬੀਮਾ ਕਾਰਡ ਬਣਵਾਉਣ ਅਤੇ ਯੋਜਨਾ ਅਧੀਨ ਉਪਲਬਧ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕਰਕੇ ਲੋੜ ਸਮੇਂ ਇਸ ਦਾ ਲਾਭ ਲੈਣ।

ਇਸ ਮੌਕੇ ਗੈਰੀ ਵੜਿੰਗ ਨੇ ਵੀ ਕਿਹਾ ਕਿ ਅਜਿਹੀਆਂ ਲੋਕ-ਪੱਖੀ ਯੋਜਨਾਵਾਂ ਰਾਹੀਂ ਸਿਹਤ ਸੇਵਾਵਾਂ ਆਮ ਲੋਕਾਂ ਲਈ ਹੋਰ ਸੁਖਾਲੀਆਂ ਬਣ ਰਹੀਆਂ ਹਨ। ਸਮਾਗਮ ਦੌਰਾਨ ਐੱਸ.ਐੱਮ.ਓ ਕੋਟਕਪੂਰਾ ਡਾ.ਹਰਿੰਦਰ ਗਾਂਧੀ ਅਤੇ ਸਿਹਤ ਵਿਭਾਗ ਦੀ ਟੀਮ ਤੋਂ ਇਲਾਵਾ ਆਸ਼ਾ ਵਰਕਰ ਅਤੇ ਵੱਡੀ ਗਿਣਤੀ ਵਿੱਚ ਲਾਭਪਾਤਰੀ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande