ਲੋਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਬਾਰੇ ਕੀਤਾ ਜਾਗਰੂਕ: ਵਿਧਾਇਕ ਨੀਨਾ ਮਿੱਤਲ
ਰਾਜਪੁਰਾ, 23 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਲਈ ਆਮ ਆਦਮੀ ਪਾਰਟੀ ਵੱਲੋਂ ਚਲਾਈ ਜਾ ਰਹੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਰਾਜਪੁਰਾ ਤੋਂ ਵਿਧਾਇਕਾ ਨੀਨਾ ਮਿੱਤਲ ਨੇ ਵਾਰਡ ਨੰਬਰ 21 ਤੋਂ ਘਰ-ਘਰ ਸੰਪਰਕ ਮੁਹਿੰਮ ਦੀ ਸ਼ੁ
ਲੋਕਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕਾ ਨੀਨਾ ਮਿੱਤਲ


ਰਾਜਪੁਰਾ, 23 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਲਈ ਆਮ ਆਦਮੀ ਪਾਰਟੀ ਵੱਲੋਂ ਚਲਾਈ ਜਾ ਰਹੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਰਾਜਪੁਰਾ ਤੋਂ ਵਿਧਾਇਕਾ ਨੀਨਾ ਮਿੱਤਲ ਨੇ ਵਾਰਡ ਨੰਬਰ 21 ਤੋਂ ਘਰ-ਘਰ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਸਨੀਕਾਂ ਨਾਲ ਮੁਲਾਕਾਤ ਕਰਕੇ ਸਰਕਾਰ ਵੱਲੋਂ ਲਾਗੂ ਕੀਤੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸਰਕਾਰ ਦੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਅਤੇ ਲੋਕਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਜਾਣਕਾਰੀ ਸਿੱਧੇ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ਮਹਿਲਾਵਾਂ ਲਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਹੋਰ ਸਹੂਲਤਾਂ ਬਾਰੇ ਲੋਕਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।

ਨੀਨਾ ਮਿੱਤਲ ਨੇ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਯੋਗ ਮਹਿਲਾਵਾਂ ਨੂੰ ਸ਼੍ਰੇਣੀ ਅਨੁਸਾਰ 1,000 ਅਤੇ 1,500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਮੁਫ਼ਤ ਬਿਜਲੀ ਅਤੇ ਸਿਹਤ ਤੇ ਸਿੱਖਿਆ ਖੇਤਰ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਵੀ ਮੁਹਿੰਮ ਰਾਹੀਂ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।

ਵਿਧਾਇਕਾ ਨੇ ਦੱਸਿਆ ਕਿ ਪਾਰਟੀ ਵੱਲੋਂ ਜਾਰੀ ਕੀਤੇ ਜਾ ਰਹੇ ਰਿਪੋਰਟ ਕਾਰਡ ਅਨੁਸਾਰ ਵੱਖ-ਵੱਖ ਸਰਕਾਰੀ ਸਹੂਲਤਾਂ ਅਤੇ ਸਕੀਮਾਂ ਰਾਹੀਂ ਪਰਿਵਾਰਾਂ ਨੂੰ ਸਾਲਾਨਾ ਕਰੀਬ 1.82 ਲੱਖ ਰੁਪਏ ਤੱਕ ਦਾ ਲਾਭ ਮਿਲਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਦਾ ਮਕਸਦ ਇਨ੍ਹਾਂ ਸਹੂਲਤਾਂ ਬਾਰੇ ਸਿੱਧੀ ਜਾਣਕਾਰੀ ਦੇਣਾ ਹੈ।

ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੇਵਾਵਾਂ, ਸਰਕਾਰੀ ਸਕੂਲਾਂ ਵਿੱਚ ਸਿੱਖਿਆ ਅਤੇ ਹੋਰ ਲੋਕ ਭਲਾਈ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਮੁਤਾਬਕ ਇਨ੍ਹਾਂ ਸਹੂਲਤਾਂ ਦਾ ਲੋਕਾਂ ਦੇ ਘਰੇਲੂ ਖਰਚਿਆਂ ’ਤੇ ਵੀ ਅਸਰ ਪੈਂਦਾ ਹੈ।

ਨੀਨਾ ਮਿੱਤਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਲੋਕ ਭਲਾਈ ਨਾਲ ਸਬੰਧਤ ਖੇਤਰਾਂ ਵਿੱਚ ਵੱਖ-ਵੱਖ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਦੌਰਾਨ ਰਾਜਪੁਰਾ ਦੇ ਲੋਕਾਂ ਵੱਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੁੰਗਾਰਾ ਮਿਲ ਰਿਹਾ ਹੈ।

ਮੁਹਿੰਮ ਦੌਰਾਨ ਸਥਾਨਕ ਵਸਨੀਕਾਂ ਨੇ ਵੀ ਸਰਕਾਰ ਵੱਲੋਂ ਮਿਲ ਰਹੀਆਂ ਸਹੂਲਤਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਪਾਰਟੀ ਆਗੂਆਂ ਨੇ ਕਿਹਾ ਕਿ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰਕਾਰੀ ਯੋਜਨਾਵਾਂ, ਉਨ੍ਹਾਂ ਦੀ ਯੋਗਤਾ ਅਤੇ ਮਿਲਣ ਵਾਲੇ ਲਾਭਾਂ ਬਾਰੇ ਜਾਣਕਾਰੀ ਦੇਣਾ ਹੈ।

ਇਸ ਮੌਕੇ ਨਗਰ ਕੌਂਸਲ ਰਾਜਪੁਰਾ ਦੇ ਪ੍ਰਧਾਨ ਰਿਤੇਸ਼ ਬਾਂਸਲ, ਸੀਨੀਅਰ ਵਾਈਸ ਪ੍ਰਧਾਨ ਕਲਪਨਾ ਕੁਕਰੇਜਾ, ਮੈਡਮ ਚਾਰੂ ਚੌਧਰੀ, ਮਹਿਲਾ ਪ੍ਰਧਾਨ ਸੁਗੰਧਾ ਮਿੱਤਲ, ਕੌਂਸਲਰ ਰਮਨ ਟਿਵਾਣਾ, ਕੌਂਸਲਰ ਕ੍ਰਿਸ਼ਨ ਕੁਮਾਰ ਫੌਜੀ, ਪ੍ਰਧਾਨ ਰਮੇਸ਼ ਪਾਹੁਜਾ, ਪ੍ਰਧਾਨ ਰਾਜੇਸ਼ ਬੋਵਾ, ਐਡਵੋਕੇਟ ਸੰਦੀਪ ਬਾਵਾ, ਚੀਮਾ, ਅਮਰਿੰਦਰ ਮੀਰੀ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande