ਮਹਿਲਾ ਟੀ-20 ਏਸ਼ੀਆਈ ਖੇਡਾਂ ’ਚ ਸੋਨ ਤਗਮਾ ਜਿੱਤਣ ’ਤੇ ਸਪੀਕਰ ਸੰਧਵਾਂ ਵੱਲੋਂ ਭਾਰਤੀ ਟੀਮ ਨੂੰ ਵਧਾਈ
ਚੰਡੀਗੜ੍ਹ, 23 ਸਤੰਬਰ (ਹਿੰ.ਸ.)| ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਏਸ਼ੀਆਈ ਖੇਡਾਂ 2026 ਵਿੱਚ ਮਹਿਲਾ ਟੀ-20 ਕ੍ਰਿਕਟ ਮੁਕਾਬਲੇ ਵਿੱਚ ਸੋਨ ਤਗਮਾ ਜਿੱਤਣ ’ਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਤਹਿ ਦਿਲੋਂ ਵਧਾਈ ਦਿੱਤੀ ਹੈ। ਸਪੀਕਰ ਸੰਧਵਾਂ ਨੇ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ


ਚੰਡੀਗੜ੍ਹ, 23 ਸਤੰਬਰ (ਹਿੰ.ਸ.)| ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਏਸ਼ੀਆਈ ਖੇਡਾਂ 2026 ਵਿੱਚ ਮਹਿਲਾ ਟੀ-20 ਕ੍ਰਿਕਟ ਮੁਕਾਬਲੇ ਵਿੱਚ ਸੋਨ ਤਗਮਾ ਜਿੱਤਣ ’ਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਤਹਿ ਦਿਲੋਂ ਵਧਾਈ ਦਿੱਤੀ ਹੈ।

ਸਪੀਕਰ ਸੰਧਵਾਂ ਨੇ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੰਦਿਆਂ ਪੂਰੀ ਟੀਮ ਲਈ ਨਿੱਘੀਆਂ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ। ਉਨ੍ਹਾਂ ਕਿਹਾ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਅੰਤਰਰਾਸ਼ਟਰੀ ਮੰਚ ’ਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਣਾ ਭਾਰਤੀ ਮਹਿਲਾ ਕ੍ਰਿਕਟ ਲਈ ਇੱਕ ਮਹੱਤਵਪੂਰਨ ਅਤੇ ਮਾਣਮੱਤੀ ਪ੍ਰਾਪਤੀ ਹੈ, ਜਿਸ ਨਾਲ ਸਮੁੱਚੇ ਦੇਸ਼ ਵਿੱਚ ਖੁਸ਼ੀ ਅਤੇ ਮਾਣ ਦੀ ਭਾਵਨਾ ਪੈਦਾ ਹੋਈ ਹੈ।

ਸਪੀਕਰ ਨੇ ਖੇਡਾਂ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਪੰਜਾਬ ਦੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਵੀ ਪੈਦਾ ਕਰਦੀਆਂ ਹਨ।

ਸੰਧਵਾਂ ਨੇ ਨੌਜਵਾਨਾਂ ਨੂੰ ਸਿਹਤਮੰਦ ਅਤੇ ਨਿਰੋਏ ਸਮਾਜ ਦੀ ਸਿਰਜਣਾ ਲਈ ਖੇਡਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਆਸ ਪ੍ਰਗਟਾਈ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਇਹ ਪ੍ਰਾਪਤੀ ਦੇਸ਼ ਭਰ ਦੀਆਂ ਨੌਜਵਾਨ ਖਿਡਾਰਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande