ਭਾਜਪਾ ਸਰਕਾਰ ਬਣਨ ’ਤੇ ਛੇ ਮਹੀਨਿਆਂ ’ਚ ਤੋੜਾਂਗੇ ਨਸ਼ਾ ਤਸਕਰੀ ਦਾ ਨੈੱਟਵਰਕ: ਅਸ਼ਵਨੀ ਸ਼ਰਮਾ
ਬਠਿੰਡਾ, 23 ਸਤੰਬਰ (ਹਿੰ.ਸ.)| ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਮੁੱਦੇ ਨੂੰ ਲੈ ਕੇ ਭਾਜਪਾ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਯਾਤਰਾ ਨੂੰ ਬਠਿੰਡਾ ਦੇ ਪਰਸ ਰਾਮ ਨਗਰ ਤੋਂ ਕੱਢੀ ਗਈ। ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਕੱਢੀ ਗਈ ਇਹ ਯਾਤਰਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ
ਸੰਬੋਧਨ ਕਰਦੇ ਹੋਏ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ


ਬਠਿੰਡਾ, 23 ਸਤੰਬਰ (ਹਿੰ.ਸ.)| ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਮੁੱਦੇ ਨੂੰ ਲੈ ਕੇ ਭਾਜਪਾ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਯਾਤਰਾ ਨੂੰ ਬਠਿੰਡਾ ਦੇ ਪਰਸ ਰਾਮ ਨਗਰ ਤੋਂ ਕੱਢੀ ਗਈ। ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਕੱਢੀ ਗਈ ਇਹ ਯਾਤਰਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦੀ ਹੋਈ ਧੋਬੀਆਂਨਾ ਬਸਤੀ ਵਿਖੇ ਸਮਾਪਤ ਹੋਈ। ਯਾਤਰਾ ਦੌਰਾਨ ਭਾਜਪਾ ਵਰਕਰਾਂ ਨੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੱਦਾ ਦਿੱਤਾ।

ਧੋਬੀਆਂਨਾ ਬਸਤੀ ਵਿਖੇ ਹੋਈ ਜਨ ਸਭਾ ਨੂੰ ਸੰਬੋਧਨ ਕਰਦਿਆਂ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਨੂੰ 90 ਦਿਨਾਂ ਵਿੱਚ ਨਸ਼ਾ ਮੁਕਤ ਕਰਨ ਦਾ ਵਾਅਦਾ ਕੀਤਾ ਸੀ, ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਨਸ਼ਿਆਂ ਦੀ ਸਮੱਸਿਆ ਖਤਮ ਨਹੀਂ ਹੋਈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਕਈ ਹਿੱਸਿਆਂ ਵਿੱਚ ਨਸ਼ਾ ਤਸਕਰੀ ਨੂੰ ਲੈ ਕੇ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ ਅਤੇ ਨੌਜਵਾਨ ਇਸ ਦੀ ਲਪੇਟ ਵਿੱਚ ਆ ਰਹੇ ਹਨ।

ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਕਿ ਨਸ਼ਿਆਂ ਦੇ ਵਧਦੇ ਪ੍ਰਸਾਰ ਨਾਲ ਅਪਰਾਧ ਦੀਆਂ ਘਟਨਾਵਾਂ ਵਿੱਚ ਵੀ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਦਕਿ ਚੋਰੀ, ਲੁੱਟ-ਖੋਹ ਅਤੇ ਹੋਰ ਅਪਰਾਧਾਂ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਹੈ। ਉਨ੍ਹਾਂ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਨਸ਼ਾ ਤਸਕਰੀ ’ਤੇ ਪ੍ਰਭਾਵਸ਼ਾਲੀ ਰੋਕ ਲੱਗਣ ਨਾਲ ਅਪਰਾਧ ਨੂੰ ਕਾਬੂ ਕਰਨ ਵਿੱਚ ਵੀ ਮਦਦ ਮਿਲ ਸਕਦੀ ਹੈ।

ਉਨ੍ਹਾਂ ਇਹ ਦੋਸ਼ ਵੀ ਲਾਇਆ ਕਿ ਕੁਝ ਪੁਲਿਸ ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਹੋਣ ਕਾਰਨ ਨਸ਼ੇ ਦਾ ਨੈੱਟਵਰਕ ਜਾਰੀ ਰਹਿਣ ਦੀਆਂ ਸ਼ਿਕਾਇਤਾਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵੀ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਉਨ੍ਹਾਂ ਦਾ ਦਾਅਵਾ ਸੀ ਕਿ ਮੁਹਿੰਮ ’ਤੇ ਕਰੋੜਾਂ ਰੁਪਏ ਖਰਚ ਕੀਤੇ ਜਾਣ ਦੇ ਬਾਵਜੂਦ ਨਸ਼ਿਆਂ ਦੀ ਸਮੱਸਿਆ ’ਤੇ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਨਸ਼ਾ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਫੈਸਲਾਕੁੰਨ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਛੇ ਮਹੀਨਿਆਂ ਦੇ ਅੰਦਰ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਦਾ ਟੀਚਾ ਰੱਖਿਆ ਜਾਵੇਗਾ ਅਤੇ ਪੰਜਾਬ ਦੀਆਂ ਮਾਵਾਂ ਦੇ ਪੁੱਤਰਾਂ ਨੂੰ ਨਸ਼ਿਆਂ ਤੋਂ ਬਚਾਉਣਾ ਭਾਜਪਾ ਦੀ ਮੁੱਖ ਤਰਜੀਹ ਹੋਵੇਗੀ।

ਇਸ ਮੌਕੇ ਸੁਭਾਸ਼ ਬਰਾਲਾ, ਪਰਮਪਾਲ ਕੌਰ ਆਈਏਐਸ, ਜ਼ਿਲ੍ਹਾ ਭਾਜਪਾ ਪ੍ਰਧਾਨ ਸਰੂਪ ਚੰਦ ਸਿੰਗਲਾ, ਭਾਜਪਾ ਆਗੂ ਦਿਆਲ ਸਿੰਘ ਸੋਢੀ, ਅਸ਼ੋਕ ਭਾਰਤੀ, ਮੋਹਨ ਲਾਲ ਗਰਗ, ਸੁਨੀਲ ਸਿੰਗਲਾ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande