ਏਐਸਆਈ ਜਸਵੰਤ ਸਿੰਘ ’ਤੇ ਗੋਲੀ ਚਲਾਉਣ ਦਾ ਮੁਲਜ਼ਮ ਪੁਲਿਸ ਹਿਰਾਸਤ ਤੋਂ ਫਰਾਰ
ਹਥਿਆਰ ਬਰਾਮਦ ਕਰਨ ਲਈ ਮਜੀਠਾ ਲਿਜਾਂਦੇ ਸਮੇਂ ਹੋਇਆ ਫਰਾਰ, ਰਾਜਾਸਾਂਸੀ ਥਾਣੇ ਦਾ ਇੰਚਾਰਜ ਮੁਅੱਤਲ ਅੰਮ੍ਰਿਤਸਰ, 24 ਸਤੰਬਰ (ਹਿੰ.ਸ.)| ਅੰਮ੍ਰਿਤਸਰ ਵਿੱਚ ਏਐਸਆਈ ਜਸਵੰਤ ਸਿੰਘ ’ਤੇ ਗੋਲੀ ਚਲਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪੁਲਿਸ ਹਿਰਾਸਤ ਤੋਂ ਫਰਾਰ ਹੋ ਗਿਆ। ਮੁਲਜ਼ਮ ਦੀ ਪਛਾਣ ਪਿੰਡ
ਏਐਸਆਈ ਜਸਵੰਤ ਸਿੰਘ ’ਤੇ ਗੋਲੀ ਚਲਾਉਣ ਦਾ ਮੁਲਜ਼ਮ ਪੁਲਿਸ ਹਿਰਾਸਤ ਤੋਂ ਫਰਾਰ


ਹਥਿਆਰ ਬਰਾਮਦ ਕਰਨ ਲਈ ਮਜੀਠਾ ਲਿਜਾਂਦੇ ਸਮੇਂ ਹੋਇਆ ਫਰਾਰ, ਰਾਜਾਸਾਂਸੀ ਥਾਣੇ ਦਾ ਇੰਚਾਰਜ ਮੁਅੱਤਲ

ਅੰਮ੍ਰਿਤਸਰ, 24 ਸਤੰਬਰ (ਹਿੰ.ਸ.)| ਅੰਮ੍ਰਿਤਸਰ ਵਿੱਚ ਏਐਸਆਈ ਜਸਵੰਤ ਸਿੰਘ ’ਤੇ ਗੋਲੀ ਚਲਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪੁਲਿਸ ਹਿਰਾਸਤ ਤੋਂ ਫਰਾਰ ਹੋ ਗਿਆ। ਮੁਲਜ਼ਮ ਦੀ ਪਛਾਣ ਪਿੰਡ ਝੰਝੋਟੀ ਵਾਸੀ ਕਰਨ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਬੁੱਧਵਾਰ ਰਾਤ ਪੁਲਿਸ ਉਸ ਨੂੰ ਹਥਿਆਰ ਬਰਾਮਦ ਕਰਨ ਲਈ ਮਜੀਠਾ ਇਲਾਕੇ ਵਿੱਚ ਲੈ ਕੇ ਗਈ ਸੀ, ਜਿੱਥੋਂ ਉਹ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।

ਸੂਤਰਾਂ ਅਨੁਸਾਰ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਹਿਲ ਨੇ ਕਥਿਤ ਲਾਪਰਵਾਹੀ ਦੇ ਦੋਸ਼ ਹੇਠ ਰਾਜਾਸਾਂਸੀ ਥਾਣੇ ਦੇ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ। ਹਾਲਾਂਕਿ ਪੁਲਿਸ ਅਧਿਕਾਰੀਆਂ ਵੱਲੋਂ ਫਿਲਹਾਲ ਇਸ ਮਾਮਲੇ ਬਾਰੇ ਅਧਿਕਾਰਤ ਤੌਰ ’ਤੇ ਕੋਈ ਵਿਸਥਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।

ਜਾਣਕਾਰੀ ਮੁਤਾਬਕ 11 ਸਤੰਬਰ ਦੀ ਰਾਤ ਰਾਜਾਸਾਂਸੀ ਇਲਾਕੇ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਲਾਈਨ ਵਿੱਚ ਤਾਇਨਾਤ ਏਐੱਸਆਈ ਜਸਵੰਤ ਸਿੰਘ ਮੋਟਰਸਾਈਕਲ ’ਤੇ ਜਾ ਰਹੇ ਸਨ। ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਦਾ ਪਿੱਛਾ ਕਰਕੇ ਸਿਰ ਵੱਲ ਗੋਲੀ ਚਲਾਈ। ਗੋਲੀ ਪੱਗ ਨੂੰ ਭੇਦਦੀ ਹੋਈ ਸਿਰ ਨੂੰ ਛੂਹ ਕੇ ਨਿਕਲ ਗਈ, ਜਿਸ ਕਾਰਨ ਉਨ੍ਹਾਂ ਨੂੰ ਮਾਮੂਲੀ ਸੱਟ ਲੱਗੀ ਸੀ।

ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਕਰਨ ਨੂੰ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਉਸ ਦਾ ਪੰਜ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ। ਪੁਲਿਸ ਵੱਲੋਂ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ।

ਪੁਲਿਸ ਮੁਤਾਬਕ ਮੁੱਢਲੀ ਜਾਂਚ ਦੌਰਾਨ ਮਾਮਲਾ ਪੁਰਾਣੀ ਰੰਜਿਸ਼ ਨਾਲ ਜੁੜਿਆ ਹੋਣ ਦਾ ਸ਼ੱਕ ਜਤਾਇਆ ਗਿਆ ਸੀ। ਬਾਅਦ ਵਿੱਚ ਤਹਿਰੀਕ-ਏ-ਤਾਲਿਬਾਨ ਹਿੰਦੋਸਤਾਨ (ਟੀਟੀਐੱਚ) ਦੇ ਨਾਮ ’ਤੇ ਵੀ ਇਸ ਘਟਨਾ ਸਬੰਧੀ ਇੱਕ ਪੋਸਟਰ ਜਾਰੀ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਸੀ, ਜਿਸ ਵਿੱਚ ਕਥਿਤ ਤੌਰ ’ਤੇ ਗਲਤ ਤਸਵੀਰ ਵਰਤੀ ਗਈ ਸੀ।

ਮੁਲਜ਼ਮ ਦੇ ਪੁਲਿਸ ਹਿਰਾਸਤ ਤੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਵੱਲੋਂ ਉਸ ਦੀ ਭਾਲ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande