ਫਾਜ਼ਿਲਕਾ ਵਿੱਚ ਸਿਹਤ ਵਿਭਾਗ ਵੱਲੋਂ ਐਂਟੀ ਲਾਰਵਾ ਗਤੀਵਿਧੀਆਂ ਜਾਰੀ
ਸਰਕਾਰੀ ਸਕੂਲ ਚੂਹੜੀ ਵਾਲਾ ਚਿਸਤੀ ਵਿੱਚ ਵਿਦਿਆਰਥੀਆਂ ਨੂੰ ਮੱਛਰ ਦੇ ਲਾਰਵੇ ਦੀ ਪਛਾਣ ਤੇ ਬਚਾਅ ਦੇ ਤਰੀਕੇ ਦੱਸੇ ਫਾਜ਼ਿਲਕਾ, 24 ਸਤੰਬਰ (ਹਿੰ.ਸ.)| ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਮੱਛਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਐਂਟੀ ਲਾਰਵਾ ਗਤੀਵਿਧੀਆਂ ਜਾਰੀ ਹਨ। ਸਿਵਲ ਸਰਜਨ ਡਾ. ਕਵਿਤਾ ਸਿ
ਸਿਹਤ ਕਰਮਚਾਰੀ ਰਵਿੰਦਰ ਸ਼ਰਮਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜਾਣਕਾਰੀ ਦਿੰਦੇ ਹੋਏ।


ਸਰਕਾਰੀ ਸਕੂਲ ਚੂਹੜੀ ਵਾਲਾ ਚਿਸਤੀ ਵਿੱਚ ਵਿਦਿਆਰਥੀਆਂ ਨੂੰ ਮੱਛਰ ਦੇ ਲਾਰਵੇ ਦੀ ਪਛਾਣ ਤੇ ਬਚਾਅ ਦੇ ਤਰੀਕੇ ਦੱਸੇ

ਫਾਜ਼ਿਲਕਾ, 24 ਸਤੰਬਰ (ਹਿੰ.ਸ.)| ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਮੱਛਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਐਂਟੀ ਲਾਰਵਾ ਗਤੀਵਿਧੀਆਂ ਜਾਰੀ ਹਨ। ਸਿਵਲ ਸਰਜਨ ਡਾ. ਕਵਿਤਾ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪੰਕਜ ਚੌਹਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲ ਚੂਹੜੀ ਵਾਲਾ ਚਿਸਤੀ ਵਿਖੇ ਵਿਦਿਆਰਥੀਆਂ ਨੂੰ ਮੱਛਰ ਦੇ ਲਾਰਵੇ ਦੀ ਪਛਾਣ ਅਤੇ ਮੱਛਰ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ।

ਸਿਹਤ ਕਰਮਚਾਰੀ ਰਵਿੰਦਰ ਸ਼ਰਮਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੱਸਿਆ ਕਿ ਬੁਖਾਰ ਹੋਣ ਦੀ ਸੂਰਤ ਵਿੱਚ ਖੂਨ ਦੀ ਜਾਂਚ ਜ਼ਰੂਰ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦੀ ਜਾਂਚ ਲਈ ਸਰਕਾਰੀ ਹਸਪਤਾਲ ਫਾਜ਼ਿਲਕਾ ਦੇ ਕਮਰਾ ਨੰਬਰ 54 ਵਿੱਚ ਸੈਂਪਲ ਦਿੱਤਾ ਜਾ ਸਕਦਾ ਹੈ ਅਤੇ ਇਹ ਜਾਂਚ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੀਤੀ ਜਾਂਦੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਪਾਣੀ ਦੇ ਸਰੋਤਾਂ ਨੂੰ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਖਾਲੀ ਕਰਕੇ ਸੁਕਾਇਆ ਜਾਵੇ। ਕੂਲਰਾਂ, ਗਮਲਿਆਂ ਅਤੇ ਪਾਣੀ ਵਾਲੇ ਬਰਤਨਾਂ ਨੂੰ ਵੀ ਹਫ਼ਤੇ ਵਿੱਚ ਇੱਕ ਵਾਰ ਖਾਲੀ ਕਰਕੇ ਚੰਗੀ ਤਰ੍ਹਾਂ ਸੁਕਾਉਣ ਉਪਰੰਤ ਹੀ ਦੁਬਾਰਾ ਵਰਤੋਂ ਵਿੱਚ ਲਿਆਂਦਾ ਜਾਵੇ।

ਸਿਹਤ ਵਿਭਾਗ ਵੱਲੋਂ ਰਾਤ ਸਮੇਂ ਸੌਣ ਵੇਲੇ ਪੂਰੀਆਂ ਬਾਹਾਂ ਵਾਲੇ ਕੱਪੜੇ ਪਹਿਨਣ ਅਤੇ ਮੱਛਰ ਭਜਾਉਣ ਵਾਲੀ ਕਰੀਮ ਦੀ ਵਰਤੋਂ ਕਰਨ ਦੀ ਵੀ ਅਪੀਲ ਕੀਤੀ ਗਈ। ਇਸ ਮੌਕੇ ਸਕੂਲ ਅਧਿਆਪਕ ਜਸਵੰਤ ਕੁਮਾਰ, ਵਿਜੈਪਾਲ ਅਤੇ ਵਿਕਾਸ ਕੁਮਾਰ ਤੋਂ ਇਲਾਵਾ ਸਿਹਤ ਕਰਮਚਾਰੀ ਰਣਜੀਤ ਸਿੰਘ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande