ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫਾਜ਼ਿਲਕਾ, 24 ਸਤੰਬਰ (ਹਿੰ.ਸ.)| ਝੋਨੇ ਦੇ ਸੀਜ਼ਨ 2026-27 ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਜ਼ਮੀਨੀ ਪੱਧਰ ’ਤੇ ਪਰਾਲੀ ਪ੍ਰਬੰਧਨ ਦੀ ਨਿਗਰਾਨੀ ਅਤੇ ਅੱਗ ਲਗਾਉਣ ਦ
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ


ਫਾਜ਼ਿਲਕਾ, 24 ਸਤੰਬਰ (ਹਿੰ.ਸ.)| ਝੋਨੇ ਦੇ ਸੀਜ਼ਨ 2026-27 ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਜ਼ਮੀਨੀ ਪੱਧਰ ’ਤੇ ਪਰਾਲੀ ਪ੍ਰਬੰਧਨ ਦੀ ਨਿਗਰਾਨੀ ਅਤੇ ਅੱਗ ਲਗਾਉਣ ਦੀਆਂ ਘਟਨਾਵਾਂ ’ਤੇ ਕਾਬੂ ਪਾਉਣ ਲਈ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪੁਲਿਸ ਅਧਿਕਾਰੀਆਂ, ਨੋਡਲ ਅਫ਼ਸਰਾਂ ਅਤੇ ਕਲੱਸਟਰ ਅਫ਼ਸਰਾਂ ਦੀਆਂ ਸਾਂਝੀਆਂ ਟੀਮਾਂ ਗਠਿਤ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਹਰ 4-5 ਪਿੰਡਾਂ ਲਈ ਇੱਕ ਸੁਪਰਵਾਈਜ਼ਰੀ ਅਫ਼ਸਰ ਤਾਇਨਾਤ ਕੀਤਾ ਜਾਵੇਗਾ, ਜੋ ਆਪਣੇ ਖੇਤਰ ਵਿੱਚ ਪਰਾਲੀ ਪ੍ਰਬੰਧਨ ਦੀ ਨਿਗਰਾਨੀ ਕਰੇਗਾ।

ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਪੰਚਾਇਤੀ ਜ਼ਮੀਨਾਂ ਦੀ ਪਿੰਡ-ਵਾਰ ਅਤੇ ਰਕਬੇ-ਵਾਰ ਰਿਪੋਰਟ ਤਿਆਰ ਕਰਨ ਦੀ ਹਦਾਇਤ ਕੀਤੀ, ਜਿੱਥੇ ਪਰਾਲੀ ਨੂੰ ਸੁਰੱਖਿਅਤ ਢੰਗ ਨਾਲ ਸਟੋਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਇਕੱਠੀ ਕੀਤੀ ਪਰਾਲੀ ਨੂੰ ਢੁਕਵੀਆਂ ਥਾਵਾਂ ’ਤੇ ਰੱਖਣ ਲਈ ਪ੍ਰਬੰਧ ਕੀਤਾ ਜਾ ਸਕੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਨਜ਼ਰ ਰੱਖਣ ਲਈ ਡਰੋਨ ਤਕਨਾਲੋਜੀ ਦੀ ਵਰਤੋਂ ਵੀ ਕੀਤੀ ਜਾਵੇਗੀ। ਇਸ ਰਾਹੀਂ ਸੰਵੇਦਨਸ਼ੀਲ ਇਲਾਕਿਆਂ ਦੀ ਨਿਗਰਾਨੀ ਕੀਤੀ ਜਾਵੇਗੀ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਗੁਆਂਢੀ ਰਾਜਾਂ ਤੋਂ ਝੋਨੇ ਦੀ ਗੈਰ-ਕਾਨੂੰਨੀ ਆਮਦ ਨੂੰ ਰੋਕਣ ਲਈ ਪੁਲਿਸ ਵਿਭਾਗ ਨੂੰ 28 ਸਤੰਬਰ ਤੋਂ ਅੰਤਰ-ਰਾਜੀ ਸਰਹੱਦਾਂ ’ਤੇ ਵਿਸ਼ੇਸ਼ ਨਾਕਾਬੰਦੀ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਦੇ ਨਾਲ ਹੀ ਸਮੂਹ ਐੱਸ.ਡੀ.ਐੱਮਜ਼ ਨੂੰ ਆਪਣੇ-ਆਪਣੇ ਉਪ-ਮੰਡਲਾਂ ਵਿੱਚ ਕਲੱਸਟਰ ਅਤੇ ਨੋਡਲ ਅਫ਼ਸਰਾਂ ਨਾਲ ਮੀਟਿੰਗਾਂ ਕਰਕੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਕਿਹਾ ਗਿਆ।

ਮੀਟਿੰਗ ਵਿੱਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਕੁਲਵੰਤ ਸਿੰਘ, ਖੇਤੀਬਾੜੀ ਅਫ਼ਸਰ ਮਮਤਾ, ਬਲਾਕ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਪਰਮਿੰਦਰ ਸਿੰਘ ਧੰਜੂ, ਬਲਾਕ ਖੇਤੀਬਾੜੀ ਅਫ਼ਸਰ ਜਲਾਲਾਬਾਦ ਵਿਜੇ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਅਤੇ ਐੱਸ.ਡੀ.ਓ. ਸਮੇਤ ਪੁਲਿਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande