ਮਾਨ ਸਰਕਾਰ ਨੇ ਲਈ ਆਯੁਰਵੇਦ ਵਿਭਾਗ ਦੀ ਸਾਰ, ਪਿਛਲੀਆਂ ਸਰਕਾਰਾਂ ਨੇ ਅੱਖੋਂ ਪਰੋਖੇ ਕੀਤਾ: ਡਾ. ਬਲਬੀਰ ਸਿੰਘ
ਪਟਿਆਲਾ, 24 ਸਤੰਬਰ (ਹਿੰ.ਸ.)| ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਯੁਰਵੇਦ ਵਿਭਾਗ ਨੂੰ ਮਜ਼ਬੂਤ ਕਰਨ ਲਈ ਕਈ ਕਦਮ ਚੁੱਕੇ ਗਏ ਹਨ। ਉਹ ਸਰਕਾਰੀ ਆਯੁਰਵੈਦਿਕ ਕਾਲਜ ਪਟਿਆਲਾ ਵਿਖੇ ‘ਸਿਹਤਮੰਦ ਭਵਿੱਖ ਲਈ ਆਯੁਰਵੇਦ’ ਥੀਮ ਤਹਿਤ ਮਨਾਏ ਗਏ 11ਵੇਂ ਕੌਮੀ ਆਯੁਰਵੇ
‘ਆਯੁਰਵੇਦ ਚੈਟਬੋਟ’ ਦੀ ਸ਼ੁਰੂਆਤ ਕਰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ।


ਪਟਿਆਲਾ, 24 ਸਤੰਬਰ (ਹਿੰ.ਸ.)| ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਯੁਰਵੇਦ ਵਿਭਾਗ ਨੂੰ ਮਜ਼ਬੂਤ ਕਰਨ ਲਈ ਕਈ ਕਦਮ ਚੁੱਕੇ ਗਏ ਹਨ। ਉਹ ਸਰਕਾਰੀ ਆਯੁਰਵੈਦਿਕ ਕਾਲਜ ਪਟਿਆਲਾ ਵਿਖੇ ‘ਸਿਹਤਮੰਦ ਭਵਿੱਖ ਲਈ ਆਯੁਰਵੇਦ’ ਥੀਮ ਤਹਿਤ ਮਨਾਏ ਗਏ 11ਵੇਂ ਕੌਮੀ ਆਯੁਰਵੇਦ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ 1954 ਤੋਂ ਬਾਅਦ ਪਹਿਲੀ ਵਾਰ ਸਰਕਾਰੀ ਆਯੁਰਵੈਦਿਕ ਕਾਲਜ ਪਟਿਆਲਾ ਵਿੱਚ 23 ਰੈਗੂਲਰ ਅਧਿਆਪਕਾਂ ਅਤੇ ਪ੍ਰਿੰਸੀਪਲ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਵਿੱਚ ਵਾਈਸ ਚਾਂਸਲਰ ਅਤੇ ਮਾਹਿਰ ਸਟਾਫ ਦੀ ਨਿਯੁਕਤੀ ਵੀ ਕੀਤੀ ਗਈ ਹੈ। ਉਨ੍ਹਾਂ ਅਨੁਸਾਰ ਆਯੁਰਵੈਦਿਕ ਦਵਾਈਆਂ ਦੀ ਖਰੀਦ ਲਈ 7.7 ਕਰੋੜ ਰੁਪਏ ਖਰਚ ਕੀਤੇ ਗਏ ਹਨ, ਜਦਕਿ 7 ਸਰਕਾਰੀ ਆਯੁਰਵੈਦਿਕ ਡਿਸਪੈਂਸਰੀਆਂ ਦੀ ਮੁਰੰਮਤ ਕਰਵਾਈ ਗਈ ਹੈ ਅਤੇ 10 ਕਰੋੜ ਰੁਪਏ ਦਾ ਹੋਰ ਟੈਂਡਰ ਲਾਇਆ ਗਿਆ ਹੈ।

ਇਸ ਮੌਕੇ ਸਿਹਤ ਮੰਤਰੀ ਨੇ ‘ਆਯੁਰਵੇਦ ਚੈਟਬੋਟ’ ਦੀ ਸ਼ੁਰੂਆਤ ਵੀ ਕੀਤੀ। ਉਨ੍ਹਾਂ ਆਯੁਰਵੈਦਿਕ ਡਾਕਟਰਾਂ ਨੂੰ ਅਪੀਲ ਕੀਤੀ ਕਿ ਪਹਿਲੇ ਪੜਾਅ ਵਿੱਚ ਲਗਭਗ 20 ਪਿੰਡਾਂ ਨੂੰ ਅਪਣਾ ਕੇ ਆਯੁਰਵੇਦਿਕ ਇਲਾਜ ਪ੍ਰਣਾਲੀ ਅਤੇ ਹੋਰ ਇਲਾਜ ਪ੍ਰਣਾਲੀਆਂ ਨਾਲ ਇਲਾਜ ਸਬੰਧੀ ਅਧਿਐਨ ਕੀਤਾ ਜਾਵੇ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਗਲਤ ਖਾਣ-ਪੀਣ ਅਤੇ ਜੀਵਨ-ਸ਼ੈਲੀ ਕਾਰਨ ਲੋਕ ਕਈ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਯੁਰਵੇਦ ਵਿੱਚ ਖੁਰਾਕ ਨੂੰ ਦਵਾਈ ਵਜੋਂ ਵਰਤਣ ਅਤੇ ਬਿਮਾਰੀਆਂ ਦੀ ਰੋਕਥਾਮ ’ਤੇ ਧਿਆਨ ਦੇਣ ਦੀ ਪ੍ਰੰਪਰਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਯੁਰਵੇਦ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿੱਚ ਨਵਗ੍ਰਹਿ ਵਾਟਿਕਾ ਸਥਾਪਤ ਕਰਨ ਦਾ ਟੀਚਾ ਵੀ ਰੱਖਿਆ ਗਿਆ ਹੈ।

ਸਮਾਗਮ ਵਿੱਚ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸੰਜੀਵ ਸੂਦ, ਰਜਿਸਟਰਾਰ ਡਾ. ਸੰਜੀਵ ਗੋਇਲ, ਡਾਇਰੈਕਟਰ ਆਯੁਰਵੇਦ ਡਾ. ਰਮਨ ਖੰਨਾ, ਸੀਐੱਮ ਯੋਗਸ਼ਾਲਾ ਦੇ ਕੋਆਰਡੀਨੇਟਰ ਅਮਰੇਸ਼ ਕੁਮਾਰ ਅਤੇ ਕਮਲੇਸ਼ ਮਿਸ਼ਰਾ, ਸਰਕਾਰੀ ਆਯੁਰਵੈਦਿਕ ਕਾਲਜ ਦੇ ਪ੍ਰਿੰਸੀਪਲ ਡਾ. ਚੰਦਰ ਸ਼ੇਖਰ ਸ਼ਰਮਾ, ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਮੋਹਨ ਲਾਲ, ਕੰਟਰੋਲਰ ਪ੍ਰੀਖਿਆਵਾਂ ਡਾ. ਅੰਜੂ ਬਾਲਾ, ਆਯੁਰਵੇਦ ਸਲਾਹਕਾਰ ਡਾ. ਰਾਜੀਵ ਮਹਿਤਾ ਸਮੇਤ ਵੱਡੀ ਗਿਣਤੀ ਵਿੱਚ ਆਯੁਰਵੈਦਿਕ ਮੈਡੀਕਲ ਅਫ਼ਸਰ ਅਤੇ ਵਿਦਿਆਰਥੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande