70ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ
ਪਟਿਆਲਾ, 24 ਸਤੰਬਰ (ਹਿੰ.ਸ.)| 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼, ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਦੀ ਅਗਵਾਈ ਅਤੇ ਉਪ ਜ਼ਿਲ੍
ਮੁਕਾਬਲੇ ਦੀ ਸ਼ੁਰੂਆਤ ਕਰਵਾਉਂਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ


ਪਟਿਆਲਾ, 24 ਸਤੰਬਰ (ਹਿੰ.ਸ.)| 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼, ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਦੀ ਅਗਵਾਈ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ।

ਮੁਕਾਬਲਿਆਂ ਦਾ ਪ੍ਰਬੰਧ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਕੀਤਾ ਗਿਆ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਬਾਕਸਿੰਗ ਰਿੰਗ ਵਿੱਚ ਪਹੁੰਚ ਕੇ ਖਿਡਾਰਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ।

ਮੁਕਾਬਲਿਆਂ ਦੌਰਾਨ 42 ਤੋਂ 44 ਕਿਲੋ ਭਾਰ ਵਰਗ ਵਿੱਚ ਬਾਣੀ ਕੌਰ ਨੇ ਚਾਹਤ ਨੂੰ, ਰਾਜਵੀਰ ਕੌਰ ਨੇ ਪ੍ਰੀਤੀ ਰਾਣੀ ਨੂੰ ਅਤੇ ਹਰਸ਼ਰਨ ਕੌਰ ਨੇ ਅਨਰੀਤ ਕੌਰ ਨੂੰ ਹਰਾਇਆ। 80 ਕਿਲੋ ਤੋਂ ਵੱਧ ਭਾਰ ਵਰਗ ਵਿੱਚ ਪਟਿਆਲਾ ਦੀ ਸੀਰਤ ਕੌਰ ਨੇ ਬਠਿੰਡਾ ਦੀ ਰਮਨਦੀਪ ਕੌਰ ਨੂੰ ਹਰਾਇਆ।

ਇਸ ਮੌਕੇ ਟੂਰਨਾਮੈਂਟ ਇੰਚਾਰਜ ਪ੍ਰਿੰਸੀਪਲ ਕੁਮਾਰੀ ਹੇਮਾ, ਅਬਜ਼ਰਵਰ ਰਾਜੇਸ਼ ਕੁਮਾਰ ਪਾਂਡੇ, ਅੰਤਰਰਾਸ਼ਟਰੀ ਰੈਫਰੀ ਤੇ ਜੱਜ ਲਕਸ਼ਮੀ ਰਾਣੀ, ਅਮਨਿੰਦਰ ਸਿੰਘ ਬਾਬਾ, ਅਨਿਲ ਕੁਮਾਰ, ਗੁਰਵਿੰਦਰ ਸਿੰਘ ਸੰਧੂ, ਬਿਕਰਮਜੀਤ ਸਿੰਘ, ਦਇਆ ਸਿੰਘ, ਬਲਕਾਰ ਸਿੰਘ, ਸੁਨੀਲ ਕੁਮਾਰ, ਰਕੇਸ਼ ਕੁਮਾਰ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ ਬਾਜਵਾ ਅਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ, ਕੋਚ ਅਤੇ ਖੇਡ ਪ੍ਰੇਮੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande