ਗੈਂਗਸਟਰਾਂ ਤੇ ਵਾਰ ਦਾ 226ਵਾਂ ਦਿਨ: ਪੰਜਾਬ ਪੁਲਿਸ  ਵੱਲੋਂ 570 ਥਾਈਂ ਛਾਪੇਮਾਰੀ ; 249 ਕਾਬੂ
ਚੰਡੀਗੜ੍ਹ, 04 ਸਤੰਬਰ (ਹਿੰ.ਸ.)| ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 226ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 570 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ
ਗੈਂਗਸਟਰਾਂ ਤੇ ਵਾਰ ਦਾ 226ਵਾਂ ਦਿਨ: ਪੰਜਾਬ ਪੁਲਿਸ  ਵੱਲੋਂ 570 ਥਾਈਂ ਛਾਪੇਮਾਰੀ ; 249 ਕਾਬੂ


ਚੰਡੀਗੜ੍ਹ, 04 ਸਤੰਬਰ (ਹਿੰ.ਸ.)| ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 226ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 570 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

226ਵੇਂ ਦਿਨ, ਪੁਲਿਸ ਟੀਮਾਂ ਨੇ 249 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 67,639 ਗ੍ਰਿਫ਼ਤਾਰੀਆਂ ਹੋਈਆਂ ਹਨ।

ਇਸ ਤੋਂ ਇਲਾਵਾ 294 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 17 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 551ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 131 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.7 ਕਿਲੋ ਹੈਰੋਇਨ,470 ਗ੍ਰਾਮ ਅਫੀਮ, 1062 ਨਸ਼ੀਲੀਆਂ ਗੋਲੀਆਂ ਅਤੇ 7120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 551 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76982 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande