ਏਐਮ/ਐਨਐਸ ਜੂਨੀਅਰ ਇੰਡੀਆ ਖੋ-ਖੋ ਚੈਂਪੀਅਨਸ਼ਿਪ ਵਿੱਚ ਪੰਜਾਬ ਦੀਆਂ ਖਿਡਾਰਨਾਂ ਨੇ ਜਿੱਤਿਆ ਕਾਂਸੀ ਦਾ ਤਮਗਾ
ਪਟਿਆਲਾ, 04 ਸਤੰਬਰ (ਹਿੰ.ਸ.)| ਪੰਜਾਬ ਦੀ ਜੂਨੀਅਰ ਲੜਕੀਆਂ ਦੀ ਖੋ-ਖੋ ਟੀਮ ਨੇ ਉਡੀਸਾ ਦੇ ਪੁਰੀ ਵਿਖੇ ਹੋਈ ਏਐਮ/ਐਨਐਸ ਜੂਨੀਅਰ ਇੰਡੀਆ ਖੋ-ਖੋ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ ਅਤੇ ਕਾਂਸੀ ਦਾ ਤਮਗਾ ਜਿੱਤ ਕੇ ਪੰਜਾਬ ਦਾ ਨਾਮ ਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ।ਖੋ-
ਜੇਤੂ ਖਿਡਾਰੀ ਤਸਵੀਰ ਸਾਂਝੀ ਕਰਵਾਉਂਦੇ ਹੋਏ।


ਪਟਿਆਲਾ, 04 ਸਤੰਬਰ (ਹਿੰ.ਸ.)| ਪੰਜਾਬ ਦੀ ਜੂਨੀਅਰ ਲੜਕੀਆਂ ਦੀ ਖੋ-ਖੋ ਟੀਮ ਨੇ ਉਡੀਸਾ ਦੇ ਪੁਰੀ ਵਿਖੇ ਹੋਈ ਏਐਮ/ਐਨਐਸ ਜੂਨੀਅਰ ਇੰਡੀਆ ਖੋ-ਖੋ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ ਅਤੇ ਕਾਂਸੀ ਦਾ ਤਮਗਾ ਜਿੱਤ ਕੇ ਪੰਜਾਬ ਦਾ ਨਾਮ ਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ।ਖੋ-ਖੋ ਫੈਡਰੇਸ਼ਨ ਆਫ ਇੰਡੀਆ ਦੇ ਜਨਰਲ ਸਕੱਤਰ ਉਪਕਾਰ ਸਿੰਘ ਵਿਰਕ ਨੇ ਦੱਸਿਆ ਕਿ ਪੰਜਾਬ ਦੀ ਟੀਮ ਨੇ ਪੂਰੀ ਚੈਂਪੀਅਨਸ਼ਿਪ ਦੌਰਾਨ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ। ਤੀਜਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 30 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਵੀ ਪ੍ਰਦਾਨ ਕੀਤੀ ਗਈ।ਪੰਜਾਬ ਦੀ ਇਸ ਟੀਮ ਵਿੱਚ ਪਟਿਆਲਾ ਜ਼ਿਲ੍ਹੇ ਦੀਆਂ 10 ਖਿਡਾਰਨਾਂ ਨੇ ਹਿੱਸਾ ਲਿਆ। ਇਨ੍ਹਾਂ ਖਿਡਾਰਨਾਂ ਨੇ ਆਪਣੀ ਪ੍ਰਤਿਭਾ ਅਤੇ ਮਿਹਨਤ ਦੇ ਦਮ ’ਤੇ ਪਟਿਆਲਾ ਜ਼ਿਲ੍ਹੇ ਦਾ ਨਾਮ ਵੀ ਰਾਸ਼ਟਰੀ ਪੱਧਰ ’ਤੇ ਚਮਕਾਇਆ।ਖਿਡਾਰਨਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਜ਼ਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਪੋਲੋ ਗਰਾਊਂਡ ਵਿਖੇ ਪਹੁੰਚ ਕੇ ਖਿਡਾਰਨਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਉਨ੍ਹਾਂ ਕਿਹਾ ਕਿ ਖਿਡਾਰਨਾਂ ਦੀ ਇਹ ਉਪਲਬਧੀ ਹੋਰ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰੇਗੀ।ਇਸ ਮੌਕੇ ਜ਼ਿਲ੍ਹਾ ਟੂਰਨਾਮੈਂਟ ਸਕੱਤਰ ਚਰਨਜੀਤ ਸਿੰਘ ਭੁੱਲਰ, ਅਮਨਿੰਦਰ ਸਿੰਘ ਬਾਬਾ, ਜੋਨਲ ਸਕੱਤਰ ਪਟਿਆਲਾ-1, ਗੁਰਚੰਦ ਸਿੰਘ, ਕੋਚ ਸੁਖਦੀਪ ਸਿੰਘ, ਵਿਨੋਦ ਕੁਮਾਰ, ਕੋਚ ਕਮਲਦੀਪ ਸਿੰਘ, ਸਲੀਮ ਖਾਨ ਅਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਵੀ ਹਾਜ਼ਰ ਸਨ।ਪੰਜਾਬ ਦੀਆਂ ਖਿਡਾਰਨਾਂ ਵੱਲੋਂ ਰਾਸ਼ਟਰੀ ਪੱਧਰ ’ਤੇ ਕਾਂਸੀ ਦਾ ਤਮਗਾ ਜਿੱਤਣ ਨਾਲ ਖੋ-ਖੋ ਖੇਡ ਪ੍ਰਤੀ ਪਟਿਆਲਾ ਸਮੇਤ ਪੰਜਾਬ ਦੇ ਖਿਡਾਰੀਆਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande