ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਸਕੀਮਾਂ ਲਈ ₹6,131.91 ਕਰੋੜ ਦਾ ਬਜਟ: ਡਾ. ਬਲਜੀਤ ਕੌਰ
ਚੰਡੀਗੜ੍ਹ, 04 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸਮਾਜ ਦੇ ਕਮਜ਼ੋਰ, ਲੋੜਵੰਦ ਅਤੇ ਵੰਚਿਤ ਵਰਗਾਂ ਨੂੰ ਸਮਾਜਿਕ ਤੇ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਲਈ ਵੱਖ-ਵੱਖ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌ
ਮੰਤਰੀ ਡਾ. ਬਲਜੀਤ ਕੌਰ


ਚੰਡੀਗੜ੍ਹ, 04 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸਮਾਜ ਦੇ ਕਮਜ਼ੋਰ, ਲੋੜਵੰਦ ਅਤੇ ਵੰਚਿਤ ਵਰਗਾਂ ਨੂੰ ਸਮਾਜਿਕ ਤੇ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਲਈ ਵੱਖ-ਵੱਖ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਹਰ ਯੋਗ ਨਾਗਰਿਕ ਨੂੰ ਸਨਮਾਨ, ਆਤਮ-ਨਿਰਭਰਤਾ ਅਤੇ ਆਰਥਿਕ ਸੁਰੱਖਿਆ ਨਾਲ ਜੀਵਨ ਜਿਊਣ ਦੇ ਯੋਗ ਬਣਾਉਣਾ ਹੈ।

ਮੰਤਰੀ ਨੇ ਦੱਸਿਆ ਕਿ ਬੁਢਾਪਾ ਪੈਨਸ਼ਨ ਸਮੇਤ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਹੁਣ ਤੱਕ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਰਾਹੀਂ ₹2,697.44 ਕਰੋੜ ਤੋਂ ਵੱਧ ਦੀ ਰਕਮ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਡੀ.ਬੀ.ਟੀ. ਪ੍ਰਣਾਲੀ ਨਾਲ ਵਿੱਤੀ ਸਹਾਇਤਾ ਦੀ ਵੰਡ ਪਾਰਦਰਸ਼ੀ, ਸਮੇਂ ਸਿਰ ਅਤੇ ਬਿਨਾਂ ਕਿਸੇ ਬਿਚੋਲਗੀ ਦੇ ਯਕੀਨੀ ਬਣੀ ਹੈ।

ਡਾ. ਬਲਜੀਤ ਕੌਰ ਅਨੁਸਾਰ ਪੰਜਾਬ ਭਰ ਵਿੱਚ ਇਸ ਸਮੇਂ 36 ਲੱਖ ਤੋਂ ਵੱਧ ਲਾਭਪਾਤਰੀ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈ ਰਹੇ ਹਨ। ਮੌਜੂਦਾ ਵਿੱਤੀ ਵਰ੍ਹੇ 2026-27 ਦੌਰਾਨ ਸਮਾਜਿਕ ਸੁਰੱਖਿਆ ਸਕੀਮਾਂ ਲਈ ₹6,131.91 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ। ਇਸ ਰਾਹੀਂ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਨਿਰਭਰ ਬੱਚਿਆਂ ਅਤੇ ਹੋਰ ਲੋੜਵੰਦ ਵਰਗਾਂ ਨੂੰ ਨਿਰੰਤਰ ਵਿੱਤੀ ਸਹਾਇਤਾ ਮਿਲੇਗੀ।

ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਯੋਗ ਲਾਭਪਾਤਰੀ ਭਲਾਈ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਹੱਕਦਾਰਾਂ ਦੀ ਸਰਗਰਮੀ ਨਾਲ ਪਛਾਣ ਕਰਨ, ਮਾਮਲਿਆਂ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਕਰਨ ਅਤੇ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ, ਜਵਾਬਦੇਹੀ ਤੇ ਸੰਵੇਦਨਸ਼ੀਲਤਾ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਸਰਕਾਰ ਸਮਾਵੇਸ਼ੀ ਅਤੇ ਲੋਕ-ਪੱਖੀ ਨੀਤੀਆਂ ਨੂੰ ਹੋਰ ਮਜ਼ਬੂਤ ਕਰਦਿਆਂ ਅਜਿਹੇ ‘ਰੰਗਲੇ ਪੰਜਾਬ’ ਦੀ ਸਿਰਜਣਾ ਲਈ ਵਚਨਬੱਧ ਹੈ, ਜਿੱਥੇ ਵਿਕਾਸ ਅਤੇ ਭਲਾਈ ਦਾ ਲਾਭ ਸਮਾਜ ਦੇ ਹਰ ਹੱਕਦਾਰ ਵਰਗ ਤੱਕ ਪਹੁੰਚੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande