ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ 75 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ
ਚੰਡੀਗੜ੍ਹ, 04 ਸਤੰਬਰ (ਹਿੰ.ਸ.)| ਅਧਿਆਪਕ ਦਿਵਸ ਦੇ ਮੌਕੇ ’ਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ 75 ਅਧਿਆਪਕਾਂ ਨੂੰ ਰਾਜ ਪੁਰਸਕਾਰ-2026 ਨਾਲ ਸਨਮਾਨਿਤ ਕੀਤਾ ਜਾਵੇਗਾ। ਰਾਜ ਪੱਧਰੀ ਸਮਾਗਮ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਿੰਸੀਪਲ, ਲੈਕਚਰਾਰ, ਮਾਸਟਰ ਕੈਡਰ, ਹੈੱਡ ਮਾਸਟਰ, ਹੈੱਡ ਮਿਸਟ੍ਰੈੱਸ ਅਤੇ ਪ੍ਰਾਇਮ
ਮੁੱਖ ਮੰਤਰੀ ਭਗਵੰਤ ਸਿੰਘ ਮਾਨ।


ਚੰਡੀਗੜ੍ਹ, 04 ਸਤੰਬਰ (ਹਿੰ.ਸ.)| ਅਧਿਆਪਕ ਦਿਵਸ ਦੇ ਮੌਕੇ ’ਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ 75 ਅਧਿਆਪਕਾਂ ਨੂੰ ਰਾਜ ਪੁਰਸਕਾਰ-2026 ਨਾਲ ਸਨਮਾਨਿਤ ਕੀਤਾ ਜਾਵੇਗਾ। ਰਾਜ ਪੱਧਰੀ ਸਮਾਗਮ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਿੰਸੀਪਲ, ਲੈਕਚਰਾਰ, ਮਾਸਟਰ ਕੈਡਰ, ਹੈੱਡ ਮਾਸਟਰ, ਹੈੱਡ ਮਿਸਟ੍ਰੈੱਸ ਅਤੇ ਪ੍ਰਾਇਮਰੀ ਕੈਡਰ ਨਾਲ ਸਬੰਧਤ ਅਧਿਆਪਕ ਸ਼ਾਮਲ ਹੋਣਗੇ।ਜਾਣਕਾਰੀ ਮੁਤਾਬਕ ਪੁਰਸਕਾਰਾਂ ਲਈ ਚੁਣੇ ਗਏ ਅਧਿਆਪਕਾਂ ਵਿੱਚ ਰੋਪੜ ਜ਼ਿਲ੍ਹੇ ਦੇ ਸਭ ਤੋਂ ਵੱਧ ਅਧਿਆਪਕ ਸ਼ਾਮਲ ਦੱਸੇ ਜਾ ਰਹੇ ਹਨ।ਰਾਜ ਪੱਧਰ ’ਤੇ ਦਿੱਤੇ ਜਾਣ ਵਾਲੇ ਪੁਰਸਕਾਰਾਂ ਵਿੱਚ 55 ਅਧਿਆਪਕਾਂ ਨੂੰ ਰਾਜ ਅਧਿਆਪਕ ਪੁਰਸਕਾਰ, 10 ਅਧਿਆਪਕਾਂ ਨੂੰ ਯੁਵਾ ਅਧਿਆਪਕ ਪੁਰਸਕਾਰ ਅਤੇ 4 ਅਧਿਆਪਕਾਂ ਨੂੰ ਵਿਸ਼ੇਸ਼ ਅਧਿਆਪਕ ਪੁਰਸਕਾਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 6 ਅਧਿਆਪਕਾਂ ਨੂੰ ਪ੍ਰਸ਼ਾਸਕੀ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਜਾਵੇਗਾ।ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੀ ਚੋਣ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਬਿਹਤਰ ਪੜ੍ਹਾਈ ਪ੍ਰਣਾਲੀ ਅਤੇ ਸਿੱਖਿਆ ਪ੍ਰਤੀ ਸਮਰਪਣ ਦੇ ਆਧਾਰ ’ਤੇ ਕੀਤੀ ਗਈ ਹੈ।ਸਰਕਾਰ ਦਾ ਮਕਸਦ ਇਨ੍ਹਾਂ ਅਧਿਆਪਕਾਂ ਨੂੰ ਰਾਜ ਪੱਧਰ ’ਤੇ ਸਨਮਾਨਿਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਉਤਸ਼ਾਹਿਤ ਕਰਨਾ ਹੈ। ਪੁਰਸਕਾਰਾਂ ਵਿੱਚ ਸਕੂਲ ਸਿੱਖਿਆ ਵਿਭਾਗ ਦੇ ਵੱਖ-ਵੱਖ ਕੈਡਰਾਂ ਨਾਲ ਸਬੰਧਤ ਅਧਿਆਪਕਾਂ ਨੂੰ ਸ਼ਾਮਲ ਕੀਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande