ਪੰਜਾਬ ਵਿੱਚ ਬਦਲਿਆ ਮੌਸਮ, ਜਲੰਧਰ ਤੇ ਪਠਾਨਕੋਟ ’ਚ ਮੀਂਹ; ਚੰਡੀਗੜ੍ਹ-ਮੋਹਾਲੀ ’ਚ ਬੱਦਲਵਾਈ
ਚੰਡੀਗੜ੍ਹ, 04 ਸਤੰਬਰ (ਹਿੰ.ਸ.)| ਪੰਜਾਬ ਵਿੱਚ ਮੌਸਮ ਨੇ ਇਕ ਵਾਰ ਫਿਰ ਕਰਵਟ ਲੈ ਲਈ ਹੈ। ਸ਼ੁੱਕਰਵਾਰ ਸਵੇਰੇ ਜਲੰਧਰ ਅਤੇ ਪਠਾਨਕੋਟ ਵਿੱਚ ਮੀਂਹ ਪਿਆ, ਜਦਕਿ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਮੁਤਾਬਕ 4 ਸਤੰਬਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ ਅਤੇ ਮੋਹਾਲ
ਚੰਡੀਗੜ੍ਹ ਮੌਸਮ ਦੀ ਫਾਈਲ ਫੋਟੋ।


ਚੰਡੀਗੜ੍ਹ, 04 ਸਤੰਬਰ (ਹਿੰ.ਸ.)| ਪੰਜਾਬ ਵਿੱਚ ਮੌਸਮ ਨੇ ਇਕ ਵਾਰ ਫਿਰ ਕਰਵਟ ਲੈ ਲਈ ਹੈ। ਸ਼ੁੱਕਰਵਾਰ ਸਵੇਰੇ ਜਲੰਧਰ ਅਤੇ ਪਠਾਨਕੋਟ ਵਿੱਚ ਮੀਂਹ ਪਿਆ, ਜਦਕਿ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਮੁਤਾਬਕ 4 ਸਤੰਬਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। ਚੰਡੀਗੜ੍ਹ ਲਈ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬਠਿੰਡਾ ਵਿੱਚ ਸਭ ਤੋਂ ਵੱਧ 36.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ 4 ਅਤੇ 5 ਸਤੰਬਰ ਨੂੰ ਮੀਂਹ ਦਾ ਜ਼ੋਰ ਰਹੇਗਾ। ਇਸ ਤੋਂ ਬਾਅਦ ਵੀ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ।

ਮੌਸਮ ਵਿਭਾਗ ਮੁਤਾਬਕ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਸ ਤੋਂ ਇਲਾਵਾ ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਵੀ ਇੱਕ-ਦੋ ਥਾਵਾਂ ’ਤੇ ਮੀਂਹ ਪੈਣ ਦੇ ਆਸਾਰ ਹਨ।

ਉੱਤਰੀ ਹਰਿਆਣਾ ਵਿੱਚ ਬਣੇ ਚੱਕਰਵਾਤੀ ਸਿਸਟਮ ਅਤੇ ਮਾਨਸੂਨ ਟਰਫ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। ਪੰਜਾਬ ਵਿੱਚ 9 ਸਤੰਬਰ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੀਂਹ ਕਾਰਨ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲਣ ਦੀ ਉਮੀਦ ਹੈ।

5 ਤੋਂ 7 ਸਤੰਬਰ ਤੱਕ ਵੀ ਮੀਂਹ

5 ਸਤੰਬਰ: ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿੱਚ ਵੀ ਬਾਰਿਸ਼ ਦੇ ਆਸਾਰ ਹਨ।

6 ਸਤੰਬਰ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦਿਨ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।

7 ਸਤੰਬਰ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਵਿੱਚ ਇੱਕ-ਦੋ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande