ਬਰਨਾਲਾ ’ਚ 600 ਕਿਲੋ ਸ਼ੱਕੀ ਪਨੀਰ ਬਰਾਮਦ, ਇੱਕ ਵਿਅਕਤੀ ਕਾਬੂ
ਬਰਨਾਲਾ, 05 ਸਤੰਬਰ (ਹਿੰ.ਸ.)| ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਲਾਵਟਖੋਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਬਰਨਾਲਾ ਸੀ.ਆਈ.ਏ. ਸਟਾਫ਼ ਅਤੇ ਫੂਡ ਸੇਫ਼ਟੀ ਵਿਭਾਗ ਦੀ ਟੀਮ ਨੇ ਸਾਂਝੀ ਕਾਰਵਾਈ ਕਰਦਿਆਂ 600 ਕਿਲੋ ਸ਼ੱਕੀ ਪਨੀਰ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਪਨੀਰ ਦੀ ਢੋਆ-ਢੁਆਈ ਲ
ਬਰਨਾਲਾ ’ਚ 600 ਕਿਲੋ ਸ਼ੱਕੀ ਪਨੀਰ ਬਰਾਮਦ, ਇੱਕ ਵਿਅਕਤੀ ਕਾਬੂ


ਬਰਨਾਲਾ, 05 ਸਤੰਬਰ (ਹਿੰ.ਸ.)| ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਲਾਵਟਖੋਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਬਰਨਾਲਾ ਸੀ.ਆਈ.ਏ. ਸਟਾਫ਼ ਅਤੇ ਫੂਡ ਸੇਫ਼ਟੀ ਵਿਭਾਗ ਦੀ ਟੀਮ ਨੇ ਸਾਂਝੀ ਕਾਰਵਾਈ ਕਰਦਿਆਂ 600 ਕਿਲੋ ਸ਼ੱਕੀ ਪਨੀਰ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਪਨੀਰ ਦੀ ਢੋਆ-ਢੁਆਈ ਲਈ ਵਰਤੀ ਜਾ ਰਹੀ ਗੱਡੀ ਵੀ ਕਬਜ਼ੇ ਵਿੱਚ ਲੈ ਲਈ ਹੈ।

ਸੀ.ਆਈ.ਏ. ਸਟਾਫ਼ ਦੇ ਅਧਿਕਾਰੀ ਗੁਰਤੇਜ ਸਿੰਘ ਨੇ ਦੱਸਿਆ ਕਿ ਫੂਡ ਸੇਫ਼ਟੀ ਅਫ਼ਸਰ ਚਰਨਜੀਤ ਸਿੰਘ ਸਮੇਤ ਪੁਲਿਸ ਟੀਮ ਵੱਲੋਂ ਕੀਤੀ ਨਾਕਾਬੰਦੀ ਦੌਰਾਨ ਗੁਰਵਿੰਦਰ ਸਿੰਘ ਵਾਸੀ ਬਖੋਰਾ ਕਲਾਂ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ 600 ਕਿਲੋ ਸ਼ੱਕੀ ਪਨੀਰ ਬਰਾਮਦ ਹੋਇਆ। ਮੌਕੇ ’ਤੇ ਮੌਜੂਦ ਫੂਡ ਸੇਫ਼ਟੀ ਅਫ਼ਸਰ ਵੱਲੋਂ ਪਨੀਰ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। ਬਾਕੀ ਮਾਲ ਨੂੰ ਨਿਯਮਾਂ ਅਨੁਸਾਰ ਜ਼ਬਤ ਕਰ ਲਿਆ ਗਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਇਹ ਪਨੀਰ ਸੰਗਰੂਰ ਤੋਂ ਲੈ ਕੇ ਬਠਿੰਡਾ ਵੱਲ ਵੇਚਣ ਲਈ ਜਾ ਰਿਹਾ ਸੀ।

ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਮਿਲਾਵਟਖੋਰੀ ਨੂੰ ਰੋਕਣ ਲਈ ਚੈਕਿੰਗ ਅਤੇ ਕਾਰਵਾਈ ਲਗਾਤਾਰ ਜਾਰੀ ਰਹੇਗੀ। ਮਿਲਾਵਟੀ ਜਾਂ ਗੈਰ-ਮਿਆਰੀ ਖਾਧ ਪਦਾਰਥ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande