ਪੰਜਾਬ-ਚੰਡੀਗੜ੍ਹ ਵਿੱਚ ਮੀਂਹ ਨਾਲ ਗਰਮੀ ਤੋਂ ਰਾਹਤ, 6 ਸਤੰਬਰ ਤੱਕ ਮੀਂਹ ਦੇ ਆਸਾਰ
ਚੰਡੀਗੜ੍ਹ, 05 ਸਤੰਬਰ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਪੈ ਰਹੀ ਬਾਰਿਸ਼ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਅੱਜ ਵੀ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਕਾਰਨ ਪ
ਚੰਡੀਗੜ੍ਹ ਮੌਸਮ ਦੀ ਫਾਈਲ ਫੋਟੋ।


ਚੰਡੀਗੜ੍ਹ, 05 ਸਤੰਬਰ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਪੈ ਰਹੀ ਬਾਰਿਸ਼ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਅੱਜ ਵੀ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੀਂਹ ਕਾਰਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਸੂਬੇ ਦਾ ਤਾਪਮਾਨ ਆਮ ਦੇ ਕਰੀਬ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ 36.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਮਾਨਸੂਨ ਸੀਜ਼ਨ ਦੌਰਾਨ ਹੁਣ ਤੱਕ ਪੰਜਾਬ ਵਿੱਚ ਆਮ ਨਾਲੋਂ 34 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਅੱਜ ਸੂਬੇ ਦੇ ਸਾਰੇ 22 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ।

ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਫਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈ ਸਕਦੀ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਵਿੱਚ 6 ਸਤੰਬਰ ਤੱਕ ਕੁਝ ਥਾਵਾਂ ’ਤੇ ਗਰਜ-ਚਮਕ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੀਂਹ ਕੁਝ ਇਲਾਕਿਆਂ ਤੱਕ ਹੀ ਸੀਮਤ ਰਹਿ ਸਕਦਾ ਹੈ।

ਮੌਸਮ ਵਿਗਿਆਨੀਆਂ ਮੁਤਾਬਕ ਇਸ ਸਮੇਂ ਮਾਨਸੂਨ ਦੀ ਟਰਫ਼ ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਝਾਰਖੰਡ ਤੋਂ ਹੁੰਦੀ ਹੋਈ ਉੱਤਰ-ਪੂਰਬ ਵੱਲ ਬਣੀ ਹੋਈ ਹੈ। ਉੱਤਰੀ ਹਰਿਆਣਾ ਉੱਪਰ ਬਣਿਆ ਚੱਕਰਵਾਤੀ ਹਵਾਵਾਂ ਦਾ ਖੇਤਰ ਹੁਣ ਕਮਜ਼ੋਰ ਹੋ ਗਿਆ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande