‘ਮਿਸ਼ਨ ਕਲੀਨ ਪੰਜਾਬ’ ਤਹਿਤ ਪਟਿਆਲਾ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ
ਪਟਿਆਲਾ, 05 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਪਟਿਆਲਾ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਤਹਿਤ ਪਾਠਕ ਵਿਹਾਰ ਖੇੜਾ ਤੋਂ ਭਗਤ ਸਿੰਘ ਚੌਂਕ (ਸੰਜੇ ਕਲੋਨੀ ਰੋਡ
ਸਫਾਈ ਸਬੰਧੀ ਜਾਗਰੂਕ ਕਰਦੇ ਲੋਕ।


ਪਟਿਆਲਾ, 05 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਪਟਿਆਲਾ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਤਹਿਤ ਪਾਠਕ ਵਿਹਾਰ ਖੇੜਾ ਤੋਂ ਭਗਤ ਸਿੰਘ ਚੌਂਕ (ਸੰਜੇ ਕਲੋਨੀ ਰੋਡ) ਤੱਕ ਸਫ਼ਾਈ ਕਾਰਜ ਕੀਤੇ ਗਏ।

ਇਸ ਮੌਕੇ ਵਿਧਾਇਕ ਅਜੀਤਪਾਲ ਕੋਹਲੀ, ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਦੀ ਅਗਵਾਈ ਹੇਠ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਇਲਾਕੇ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਅਧਿਕਾਰੀਆਂ ਅਤੇ ਸਬੰਧਤ ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ।

ਸਫ਼ਾਈ ਮੁਹਿੰਮ ਦੌਰਾਨ ਸੜਕਾਂ, ਆਲੇ-ਦੁਆਲੇ ਦੇ ਖੇਤਰਾਂ ਅਤੇ ਜਨਤਕ ਥਾਵਾਂ ਤੋਂ ਕੂੜਾ-ਕਰਕਟ ਹਟਾਇਆ ਗਿਆ ਅਤੇ ਇਲਾਕੇ ਦੀ ਸਫ਼ਾਈ ਯਕੀਨੀ ਬਣਾਈ ਗਈ। ਇਸ ਮੁਹਿੰਮ ਦਾ ਮਕਸਦ ਲੋਕਾਂ ਨੂੰ ਸਾਫ਼-ਸੁਥਰੇ ਵਾਤਾਵਰਣ ਪ੍ਰਤੀ ਜਾਗਰੂਕ ਕਰਨਾ ਅਤੇ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣਾ ਹੈ। ਇਸ ਮੌਕੇ ਨਗਰ ਨਿਗਮ ਦੇ ਵਾਰਡ ਨੰਬਰ 33 ਤੋਂ ਕੌਂਸਲਰ ਗੀਤਾ ਦੇਵੀ, ਵਾਰਡ ਨੰਬਰ 39 ਦੀ ਇੰਚਾਰਜ ਜੋਤੀ, ਵਾਰਡ ਨੰਬਰ 35 ਦੇ ਇੰਚਾਰਜ ਰੋਹਿਤ ਸਿੰਗਲਾ ਅਤੇ ਵਾਰਡ ਨੰਬਰ 40 ਦੇ ਇੰਚਾਰਜ ਗੁਰਪ੍ਰੀਤ ਗੁਰੀ ਸਮੇਤ ਹੋਰ ਪਤਵੰਤੇ ਅਤੇ ਸਫ਼ਾਈ ਕਰਮਚਾਰੀ ਮੌਜੂਦ ਰਹੇ।

ਇਸ ਮੌਕੇ ਦਵਿੰਦਰਪਾਲ ਸਿੰਘ ਮਿੱਕੀ, ਹਲਕਾ ਕੋਆਰਡੀਨੇਟਰ ਐਨ.ਐਮ.ਐਮ. ਨੇ ਵੀ ਸਫ਼ਾਈ ਮੁਹਿੰਮ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ, ਕੂੜਾ ਨਿਰਧਾਰਤ ਸਥਾਨ ’ਤੇ ਹੀ ਸੁੱਟਣ ਅਤੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਨੂੰ ਸਫ਼ਲ ਬਣਾਉਣ ਲਈ ਆਪਣਾ ਸਹਿਯੋਗ ਦੇਣ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande