ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਪੁਲਿਸ ਜਬਰ ਨਾਲ ਆਵਾਜ਼ ਦਬਾਉਣਾ ਬੰਦ ਕਰੇ : ਡਾ. ਕਰੀਮਪੁਰੀ
ਜਲੰਧਰ/ਬਠਿੰਡਾ, 06 ਸਤੰਬਰ (ਹਿੰ.ਸ.)। ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਬਠਿੰਡਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ''ਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਕਰੂਰ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕ
ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ


ਜਲੰਧਰ/ਬਠਿੰਡਾ, 06 ਸਤੰਬਰ (ਹਿੰ.ਸ.)। ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਬਠਿੰਡਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ 'ਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਕਰੂਰ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਡਾ. ਕਰੀਮਪੁਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਮੁਲਾਜ਼ਮਾਂ ਦੀਆਂ ਵਾਜਬ ਮੰਗਾਂ ਪੂਰੀਆਂ ਕਰਨ ਦੀ ਥਾਂ ਪੁਲਿਸ ਦੇ ਜਬਰ ਨਾਲ ਉਹਨਾਂ ਦੇ ਰੋਸ ਨੂੰ ਦਬਾਉਣ ਦਾ ਘਿਨਾਉਣਾ ਯਤਨ ਕਰ ਰਹੀ ਹੈ, ਜਿਸਨੂੰ ਬਸਪਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ।

ਡਾ. ਕਰੀਮਪੁਰੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਿਨਾਂ ਕਿਸੇ ਦੇਰੀ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ। ਉਨ੍ਹਾਂ ਨੇ ਸਰਕਾਰ ਨੂੰ ਹੇਠ ਲਿਖੀਆਂ ਮੁੱਖ ਮੰਗਾਂ ਬਿਨਾਂ ਸ਼ਰਤ ਪੂਰੀਆਂ ਕਰਨ ਦੀ ਤਾਕੀਦ ਕੀਤੀ ਕਿ ਡੀ.ਏ ਦੀ ਬਕਾਇਆ ਕਿਸ਼ਤ: ਮੁਲਾਜ਼ਮਾਂ ਦਾ ਰਹਿੰਦਾ ਡਿਅਰਨੈੱਸ ਅਲਾਊਂਸ ਤੁਰੰਤ ਜਾਰੀ ਕੀਤਾ ਜਾਵੇ, ਚੋਣਾਂ ਸਮੇਂ ਦਿੱਤੀ ਗਰੰਟੀ ਮੁਤਾਬਿਕ ਪੁਰਾਣੀ ਪੈਨਸ਼ਨ ਸਕੀਮ ਨੂੰ ਤੁਰੰਤ ਪ੍ਰਭਾਵ ਨਾਲ ਬਹਾਲ ਕੀਤਾ ਜਾਵੇ, ਵੱਖ-ਵੱਖ ਵਿਭਾਗਾਂ ਵਿੱਚ ਸਾਲਾਂ ਤੋਂ ਸੇਵਾਵਾਂ ਦੇ ਰਹੇ ਕੱਚੇ ਕਰਮਚਾਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ।

ਡਾ. ਕਰੀਮਪੁਰੀ ਨੇ ਕਿਹਾ ਕਿ 'ਆਪ' ਸਰਕਾਰ ਦਾ ਹੰਕਾਰ ਅਤੇ ਤਾਨਾਸ਼ਾਹੀ ਰਵੱਈਆ ਹੁਣ ਸਿਖ਼ਰਾਂ 'ਤੇ ਹੈ। ਬਦਲਾਅ ਦੇ ਨਾਂ 'ਤੇ ਸੱਤਾ 'ਚ ਆਈ ਇਹ ਸਰਕਾਰ ਹਰ ਵਰਗ ਮੁਲਾਜ਼ਮਾਂ, ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਨੂੰ ਠੱਗ ਰਹੀ ਹੈ। ਉਨ੍ਹਾਂ ਸਮੂਹ ਪੰਜਾਬੀਆਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਬਸਪਾ ਵੱਲੋਂ ਚਲਾਈ ਜਾ ਰਹੀ 'ਪੰਜਾਬ ਸੰਭਾਲੋ ਮੁਹਿਮ' ਨਾਲ ਵੱਧ-ਚੜ੍ਹ ਕੇ ਜੁੜਨ ਦਾ ਖੁੱਲ੍ਹਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਤਾਨਾਸ਼ਾਹ ਤੇ ਹੰਕਾਰੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਕੇ ਪੰਜਾਬ ਵਿੱਚ ਬਸਪਾ ਦੀ ਸਰਕਾਰ ਬਣਾਈ ਜਾਵੇ, ਤਾਂ ਜੋ ਪੰਜਾਬ ਦੇ ਮੁਲਾਜ਼ਮਾਂ ਅਤੇ ਆਮ ਲੋਕਾਂ ਦੇ ਮਸਲਿਆਂ ਦਾ ਸਥਾਈ ਹੱਲ ਕੀਤਾ ਜਾ ਸਕੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande