ਗੁਰਦਾਸਪੁਰ ਪੁਲਿਸ ਦੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਕਰੀਬ 2 ਕਿਲੋ ਹੈਰੋਇਨ ਸਮੇਤ 3 ਗ੍ਰਿਫ਼ਤਾਰ
ਪੁਲਿਸ ਮੁਤਾਬਕ ਡਰੋਨ ਰਾਹੀਂ ਪਾਕਿਸਤਾਨੀ ਤਸਕਰਾਂ ਤੋਂ ਮੰਗਵਾਈ ਗਈ ਸੀ ਹੈਰੋਇਨ ਦੀ ਖੇਪ, ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਗੁਰਦਾਸਪੁਰ, 06 ਸਤੰਬਰ (ਹਿੰ.ਸ.)| ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਕਰੀਬ 2 ਕਿਲੋ
ਗੁਰਦਾਸਪੁਰ ਪੁਲਿਸ ਦੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਕਰੀਬ 2 ਕਿਲੋ ਹੈਰੋਇਨ ਸਮੇਤ 3 ਗ੍ਰਿਫ਼ਤਾਰ


ਪੁਲਿਸ ਮੁਤਾਬਕ ਡਰੋਨ ਰਾਹੀਂ ਪਾਕਿਸਤਾਨੀ ਤਸਕਰਾਂ ਤੋਂ ਮੰਗਵਾਈ ਗਈ ਸੀ ਹੈਰੋਇਨ ਦੀ ਖੇਪ, ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ

ਗੁਰਦਾਸਪੁਰ, 06 ਸਤੰਬਰ (ਹਿੰ.ਸ.)| ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਕਰੀਬ 2 ਕਿਲੋ ਹੈਰੋਇਨ ਬਰਾਮਦ ਕਰਕੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਸਬੰਧਤ ਥਾਣਿਆਂ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਡੀਐਸਪੀ ਰਾਜਿੰਦਰ ਮੰਹਾਸ ਨੇ ਦੱਸਿਆ ਕਿ ਸਪੈਸ਼ਲ ਬ੍ਰਾਂਚ ਗੁਰਦਾਸਪੁਰ ਅਤੇ ਥਾਣਾ ਦੋਰਾਂਗਲਾ ਦੀ ਪੁਲਿਸ ਟੀਮ ਵੱਲੋਂ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਇਸਲਾਮਪੁਰ ਵਾਸੀ ਮਨਪ੍ਰੀਤ ਸਿੰਘ ਨੂੰ ਸ਼ੱਕੀ ਹਾਲਾਤ ਵਿੱਚ ਕਾਬੂ ਕੀਤਾ ਗਿਆ। ਦਿਨਾਨਗਰ ਦੇ ਡੀਐਸਪੀ ਦੀ ਮੌਜੂਦਗੀ ਵਿੱਚ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 1 ਕਿਲੋ 103 ਗ੍ਰਾਮ ਹੈਰੋਇਨ ਦੇ ਦੋ ਪੈਕੇਟ ਬਰਾਮਦ ਹੋਏ।

ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ ਮਨਪ੍ਰੀਤ ਸਿੰਘ ਨੇ ਇਹ ਹੈਰੋਇਨ ਦੀ ਖੇਪ ਡਰੋਨ ਰਾਹੀਂ ਪਾਕਿਸਤਾਨੀ ਤਸਕਰਾਂ ਤੋਂ ਮੰਗਵਾਈ ਸੀ। ਪੁਲਿਸ ਹੁਣ ਮੁਲਜ਼ਮ ਨੂੰ ਰਿਮਾਂਡ ’ਤੇ ਲੈ ਕੇ ਉਸ ਦੇ ਨਸ਼ਾ ਤਸਕਰੀ ਨਾਲ ਜੁੜੇ ਨੈੱਟਵਰਕ, ਸਾਥੀਆਂ ਅਤੇ ਖੇਪ ਦੇ ਸਰੋਤ ਸਬੰਧੀ ਪੁੱਛਗਿੱਛ ਕਰੇਗੀ।

ਇਸੇ ਤਰ੍ਹਾਂ ਇੱਕ ਹੋਰ ਕਾਰਵਾਈ ਦੌਰਾਨ ਦਿਨਾਨਗਰ ਪੁਲਿਸ ਨੇ ਨਾਕਾਬੰਦੀ ਦੌਰਾਨ ਸਕੂਟਰ ’ਤੇ ਸਵਾਰ ਦੋ ਨੌਜਵਾਨਾਂ ਨੂੰ ਕਾਬੂ ਕੀਤਾ। ਤਲਾਸ਼ੀ ਲੈਣ ’ਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 548 ਗ੍ਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਫਿਰੋਜ਼ਪੁਰ ਵਾਸੀ ਹਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਮੁਤਾਬਕ ਦੋਵੇਂ ਨੌਜਵਾਨ ਹੈਰੋਇਨ ਦੀ ਖੇਪ ਲੈਣ ਲਈ ਆਏ ਸਨ।

ਇਸ ਤੋਂ ਇਲਾਵਾ ਪੁਲਿਸ ਨੇ ਇੱਕ ਹੋਰ ਮਾਮਲੇ ਵਿੱਚ 295 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਡੀਐਸਪੀ ਰਾਜਿੰਦਰ ਮੰਹਾਸ ਨੇ ਦੱਸਿਆ ਕਿ ਤਿੰਨਾਂ ਮਾਮਲਿਆਂ ਵਿੱਚ ਕੁੱਲ ਕਰੀਬ 2 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਦੀ ਭਾਲ ਵੀ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande