ਜ਼ੀਰਾ ਵਿੱਚ ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ
ਜ਼ੀਰਾ ਵਿੱਚ ਹੋਏ ਵੱਡੇ ਇਕੱਠ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੇਖੋਂ ਦਾ ਕੀਤਾ ਸਵਾਗਤ ਜ਼ੀਰਾ (ਫ਼ਿਰੋਜ਼ਪੁਰ), 06 ਸਤੰਬਰ (ਹਿੰ.ਸ.)| ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਅਹਿਮ ਘਟਨਾ ਤਹਿਤ ਗੁਰਪ੍ਰੀਤ ਸਿੰਘ ਸੇਖੋਂ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਰਸਮੀ ਤੌਰ ’ਤੇ ਸ਼ਮੂਲੀਅਤ ਕਰ ਲਈ। ਸੇਖੋ
ਗੁਰਪ੍ਰੀਤ ਸਿੰਘ ਸੇਖੋਂ ਨੂੰ ਪਾਰਟੀ ‘ਚ ਸ਼ਾਮਲ ਕਰਦੇ ਹੋਏ  ਮੁੱਖ ਮੰਤਰੀ ਭਗਵੰਤ ਮਾਨ


ਜ਼ੀਰਾ ਵਿੱਚ ਹੋਏ ਵੱਡੇ ਇਕੱਠ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੇਖੋਂ ਦਾ ਕੀਤਾ ਸਵਾਗਤ

ਜ਼ੀਰਾ (ਫ਼ਿਰੋਜ਼ਪੁਰ), 06 ਸਤੰਬਰ (ਹਿੰ.ਸ.)| ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਅਹਿਮ ਘਟਨਾ ਤਹਿਤ ਗੁਰਪ੍ਰੀਤ ਸਿੰਘ ਸੇਖੋਂ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਰਸਮੀ ਤੌਰ ’ਤੇ ਸ਼ਮੂਲੀਅਤ ਕਰ ਲਈ। ਸੇਖੋਂ ਨੇ ਜ਼ੀਰਾ ਵਿਧਾਨ ਸਭਾ ਹਲਕੇ ਵਿੱਚ ਕਰਵਾਏ ਗਏ ਵੱਡੇ ਜਨਤਕ ਸਮਾਗਮ ਦੌਰਾਨ ‘ਆਪ’ ਦਾ ਪੱਲਾ ਫੜਿਆ।

ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਮੌਜੂਦ ਰਹੇ। ਮੁੱਖ ਮੰਤਰੀ ਨੇ ਸੇਖੋਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਅਤੇ ਸਥਾਨਕ ਲੋਕ ਹਾਜ਼ਰ ਸਨ।

ਸੇਖੋਂ ਬਾਰੇ ਦੱਸਿਆ ਗਿਆ ਕਿ ਉਹ ਪਹਿਲਾਂ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਰਹੇ, ਪਰ ਬਾਅਦ ਵਿੱਚ ਇਸ ਰਾਹ ਨੂੰ ਛੱਡ ਕੇ ਸਮਾਜ ਸੇਵਾ ਅਤੇ ਮੁੱਖ ਧਾਰਾ ਦੀ ਸਿਆਸਤ ਵੱਲ ਆਏ। ਹੁਣ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਜ਼ੀਰਾ ਹਲਕੇ ਦੀ ਸਿਆਸਤ ਵਿੱਚ ਇੱਕ ਮਹੱਤਵਪੂਰਨ ਘਟਨਾ ਵਜੋਂ ਦੇਖਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੇਖੋਂ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਪਾਰਟੀ ਨਾਲ ਜੁੜਨ ’ਤੇ ਸ਼ੁਭਕਾਮਨਾਵਾਂ ਦਿੱਤੀਆਂ। ਪਾਰਟੀ ਆਗੂਆਂ ਮੁਤਾਬਕ ਸੇਖੋਂ ਦੇ ‘ਆਪ’ ਵਿੱਚ ਆਉਣ ਨਾਲ ਜ਼ੀਰਾ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ। ਇਸ ਮੌਕੇ ਹੋਏ ਇਕੱਠ ਦੌਰਾਨ ਸਥਾਨਕ ਪੱਧਰ ’ਤੇ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਵੀ ਚਰਚਾ ਹੋਈ। ਸੇਖੋਂ ਦੀ ਸ਼ਮੂਲੀਅਤ ਨੂੰ ਆਉਣ ਵਾਲੇ ਸਮੇਂ ਵਿੱਚ ਜ਼ੀਰਾ ਦੀ ਸਿਆਸਤ ਲਈ ਅਹਿਮ ਮੰਨਿਆ ਜਾ ਰਿਹਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande