ਪੰਚਾਇਤੀ ਨੁਮਾਇੰਦਿਆਂ ਨੂੰ ਸਰਕਾਰੀ ਸਕੀਮਾਂ ਤੇ ਵਿਕਾਸ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਰਕਸ਼ਾਪ ਵਿੱਚ ਕੀਤੀ ਸ਼ਮੂਲੀਅਤ, ਸਰਕਾਰ ਦੇ ਉਪਰਾਲੇ ਦੀ ਕੀਤੀ ਸ਼ਲਾਘਾ ਮੋਹਾਲੀ, 06 ਸਤੰਬਰ (ਹਿੰ.ਸ.)| ਪੰਚਾਇਤੀ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ, ਖ਼ਾਸ ਕਰਕੇ ਸਰਪੰਚਾਂ ਅਤੇ ਪੰਚਾਂ ਨੂੰ ਸਰਕਾਰੀ ਸਕੀਮਾਂ ਅਤੇ ਵਿਕਾਸ ਯੋਜਨਾਵਾਂ ਸਬੰਧੀ ਜਾਣਕਾਰੀ ਦੇਣ ਦੇ ਉਦੇਸ਼
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਸੰਬੋਧਨ ਕਰਦੇ ਹੋਏ।


ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਰਕਸ਼ਾਪ ਵਿੱਚ ਕੀਤੀ ਸ਼ਮੂਲੀਅਤ, ਸਰਕਾਰ ਦੇ ਉਪਰਾਲੇ ਦੀ ਕੀਤੀ ਸ਼ਲਾਘਾ

ਮੋਹਾਲੀ, 06 ਸਤੰਬਰ (ਹਿੰ.ਸ.)| ਪੰਚਾਇਤੀ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ, ਖ਼ਾਸ ਕਰਕੇ ਸਰਪੰਚਾਂ ਅਤੇ ਪੰਚਾਂ ਨੂੰ ਸਰਕਾਰੀ ਸਕੀਮਾਂ ਅਤੇ ਵਿਕਾਸ ਯੋਜਨਾਵਾਂ ਸਬੰਧੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਕਿਸਾਨ ਵਿਕਾਸ ਚੈਂਬਰ ਦੇ ਆਡੀਟੋਰੀਅਮ ਵਿਖੇ ਸ਼ਨੀਵਾਰ ਦੇਰ ਸ਼ਾਮ ਇੱਕ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਵਿੱਚ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

ਵਰਕਸ਼ਾਪ ਦੌਰਾਨ ਗ੍ਰਾਮ ਪੰਚਾਇਤਾਂ ਦੇ ਆਪਣੇ ਸਰੋਤਾਂ ਰਾਹੀਂ ਆਮਦਨ, ਗ੍ਰਾਮ ਪੰਚਾਇਤ ਵਿਕਾਸ ਯੋਜਨਾ ਅਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਫਲੈਗਸ਼ਿਪ ਸਕੀਮਾਂ ਬਾਰੇ ਪੰਚਾਇਤੀ ਨੁਮਾਇੰਦਿਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵੱਖ-ਵੱਖ ਬਲਾਕਾਂ ਨਾਲ ਸਬੰਧਤ ਸਰਪੰਚਾਂ ਅਤੇ ਪੰਚਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪੰਚਾਇਤੀ ਨੁਮਾਇੰਦਿਆਂ ਦੀ ਸਮਰੱਥਾ ਵਧਾਉਣ ਅਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਜਾਣੂ ਕਰਵਾਉਣ ਲਈ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਨਾਲ ਪੰਚਾਂ ਅਤੇ ਸਰਪੰਚਾਂ ਨੂੰ ਆਪਣੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਬਿਹਤਰ ਯੋਜਨਾਬੰਦੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਕਰਨ ਵਿੱਚ ਮਦਦ ਮਿਲਦੀ ਹੈ।

ਉਨ੍ਹਾਂ ਪੰਚਾਇਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਬਾਰੇ ਸਹੀ ਅਤੇ ਪੂਰੀ ਜਾਣਕਾਰੀ ਹੋਣ ਨਾਲ ਪਿੰਡਾਂ ਦੇ ਲੋਕਾਂ ਨੂੰ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾ ਸਕਦਾ ਹੈ।

ਇਸ ਮੌਕੇ ਪੰਚਾਇਤੀ ਵਿਕਾਸ ਅਤੇ ਸਿਖਲਾਈ ਨਾਲ ਸਬੰਧਤ ਸਰੋਤ ਵਿਅਕਤੀਆਂ ਨੇ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਲਾਭਪਾਤਰੀਆਂ ਤੱਕ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਲਾਭ ਪਹੁੰਚਾਉਣ ਸਬੰਧੀ ਮਾਰਗਦਰਸ਼ਨ ਦਿੱਤਾ। ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਅਧਿਕਾਰੀਆਂ ਨੇ ਪਿੰਡਾਂ ਵਿੱਚ ਸੋਲਰ ਲਾਈਟਾਂ ਲਗਾਉਣ ਸਬੰਧੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਸੂਰਜੀ ਊਰਜਾ ਆਧਾਰਿਤ ਲਾਈਟਾਂ ਦੇ ਵਾਤਾਵਰਣਿਕ ਅਤੇ ਆਰਥਿਕ ਲਾਭਾਂ ਬਾਰੇ ਵੀ ਜਾਣੂ ਕਰਵਾਇਆ।

ਵਰਕਸ਼ਾਪ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਪਰਮਬੀਰ ਕੌਰ ਅਤੇ ਜ਼ਿਲ੍ਹੇ ਦੇ ਚਾਰੇ ਬਲਾਕਾਂ ਦੇ ਬੀ.ਡੀ.ਪੀ.ਓਜ਼ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande