ਮੋਗਾ ਪੁਲਿਸ ਨੇ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਅੱਠ ਮੁਲਜ਼ਮ ਕੀਤੇ ਗ੍ਰਿਫ਼ਤਾਰ
170 ਗ੍ਰਾਮ ਹੈਰੋਇਨ, 200 ਨਸ਼ੀਲੀਆਂ ਗੋਲੀਆਂ ਅਤੇ 40 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਮੋਗਾ, 06 ਸਤੰਬਰ (ਹਿੰ.ਸ.)| ਮੋਗਾ ਪੁਲਿਸ ਨੇ ਜ਼ਿਲ੍ਹੇ ਵਿੱਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ
ਮੋਗਾ ਪੁਲਿਸ ਨੇ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਅੱਠ ਮੁਲਜ਼ਮ ਕੀਤੇ ਗ੍ਰਿਫ਼ਤਾਰ


170 ਗ੍ਰਾਮ ਹੈਰੋਇਨ, 200 ਨਸ਼ੀਲੀਆਂ ਗੋਲੀਆਂ ਅਤੇ 40 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਮੋਗਾ, 06 ਸਤੰਬਰ (ਹਿੰ.ਸ.)| ਮੋਗਾ ਪੁਲਿਸ ਨੇ ਜ਼ਿਲ੍ਹੇ ਵਿੱਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਕੁੱਲ 170 ਗ੍ਰਾਮ ਹੈਰੋਇਨ, 200 ਨਸ਼ੀਲੀਆਂ ਗੋਲੀਆਂ ਅਤੇ 40 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਸਾਰੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਅਤੇ ਐਕਸਾਈਜ਼ ਐਕਟ ਤਹਿਤ ਮਾਮਲੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਥਾਣਾ ਨਿਹਾਲ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਗੁਰਵਿੰਦਰ ਸਿੰਘ ਵੱਲੋਂ ਗਸ਼ਤ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਪਿੰਡ ਬੀੜ ਰਾਊਕੇ ਵਾਸੀ ਲਵਪ੍ਰੀਤ ਸਿੰਘ ਉਰਫ਼ ਲਵੀ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸੇ ਤਰ੍ਹਾਂ ਥਾਣਾ ਸਿਟੀ ਸਾਊਥ ਦੀ ਪੁਲਿਸ ਨੇ ਸਾਧਾਂਵਾਲੀ ਬਸਤੀ ਦੇ ਸਾਗਰ ਅਤੇ ਲਖਵਿੰਦਰ ਸਿੰਘ ਉਰਫ਼ ਰੋਹਿਤ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 52 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਥਾਣਾ ਕੋਟਈਸੇ ਖਾਂ ਦੀ ਪੁਲਿਸ ਚੌਕੀ ਬਲਖੰਡੀ ਦੇ ਇੰਚਾਰਜ ਰਮਨਦੀਪ ਸਿੰਘ ਦੀ ਅਗਵਾਈ ਹੇਠ ਪਿੰਡ ਖੋਸਾ ਕੋਟਲਾ ਵਾਸੀ ਗੁਰਲਾਭ ਸਿੰਘ ਅਤੇ ਪਿੰਡ ਜਨੇਰ ਵਾਸੀ ਹਰਜਿੰਦਰ ਸਿੰਘ ਉਰਫ਼ ਜਿੰਦਾ ਨੂੰ ਕਾਬੂ ਕੀਤਾ ਗਿਆ। ਪੁਲਿਸ ਨੇ ਦੋਵਾਂ ਕੋਲੋਂ 18 ਗ੍ਰਾਮ ਹੈਰੋਇਨ ਅਤੇ 70 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸ ਤੋਂ ਇਲਾਵਾ ਥਾਣਾ ਸਿਟੀ ਮੋਗਾ ਪੁਲਿਸ ਨੇ ਪਿੰਡ ਖੁਖਰਾਣਾ ਦੇ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 130 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।

ਨਾਜਾਇਜ਼ ਸ਼ਰਾਬ ਦੀ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਧਰਮਕੋਟ ਪੁਲਿਸ ਨੇ ਪਿੰਡ ਜੀਂਦੜਾ ਵਾਸੀ ਮਨੀਸ਼ ਸਿੰਘ ਨੂੰ ਕਾਬੂ ਕਰਕੇ ਉਸ ਕੋਲੋਂ 15 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਅਜੀਤਵਾਲ ਪੁਲਿਸ ਨੇ ਪਿੰਡ ਤਖਾਨਵਧ ਵਾਸੀ ਸੁਖਦੇਵ ਸਿੰਘ ਕੋਲੋਂ 25 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਮਾਮਲਿਆਂ ਵਿੱਚ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਏ ਗਏ ਹਨ। ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਾਂਚ ਮੁਕੰਮਲ ਹੋਣ ਉਪਰੰਤ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande