ਬਟਾਲਾ ਵਿੱਚ ਹੋਇਆ ‘ਹਮਾਰੇ ਰਾਮ’ ਨਾਟਕ ਦਾ ਸ਼ਾਨਦਾਰ ਮੰਚਨ
11 ਸਤੰਬਰ ਨੂੰ ਵੀ ਦੁਪਹਿਰ 2 ਅਤੇ ਸ਼ਾਮ 6 ਵਜੇ ਹੋਣਗੇ ਮੁਫ਼ਤ ਸ਼ੋਅ, ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਬਟਾਲਾ, 07 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਭਗਵਾਨ ਸ੍ਰੀ ਰਾਮ ਦੇ ਜੀਵਨ, ਆਦਰਸ਼ਾਂ ਅਤੇ ਉਨ੍ਹਾਂ ਦੇ ਸਦੀਵੀ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਪ੍ਰਸਿੱਧ ਨਾਟਕ ਦ
‘ਹਮਾਰੇ ਰਾਮ’ ਨਾਟਕ ਦੌਰਾਨ ਕਲਾਕਾਰੀ ਦਿੰਦੇ ਹੋਏ ਕਲਾਕਾਰ।


‘ਹਮਾਰੇ ਰਾਮ’ ਨਾਟਕ ਦੇਖਦੇ ਹੋਏ ਲੋਕ।


11 ਸਤੰਬਰ ਨੂੰ ਵੀ ਦੁਪਹਿਰ 2 ਅਤੇ ਸ਼ਾਮ 6 ਵਜੇ ਹੋਣਗੇ ਮੁਫ਼ਤ ਸ਼ੋਅ, ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ

ਬਟਾਲਾ, 07 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਭਗਵਾਨ ਸ੍ਰੀ ਰਾਮ ਦੇ ਜੀਵਨ, ਆਦਰਸ਼ਾਂ ਅਤੇ ਉਨ੍ਹਾਂ ਦੇ ਸਦੀਵੀ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਪ੍ਰਸਿੱਧ ਨਾਟਕ

ਦਾ ਸ਼ਾਨਦਾਰ ਮੰਚਨ ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ ਕੀਤਾ ਗਿਆ। ਨਾਟਕ ਨੂੰ ਦੇਖਣ ਲਈ ਬਟਾਲਾ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ।

ਇਸ ਮੌਕੇ ਕਾਰਪੋਰੇਸ਼ਨ ਬਟਾਲਾ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ, ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ, ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਗੁਰਸਿਮਰਨ ਸਿੰਘ ਢਿੱਲੋਂ, ਐੱਸ.ਡੀ.ਐੱਮ. ਬਟਾਲਾ ਸਾਰੰਗਪ੍ਰੀਤ ਸਿੰਘ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਇਸ ਤੋਂ ਇਲਾਵਾ ਚੇਅਰਮੈਨ ਮਾਨਿਕ ਮਹਿਤਾ, ਸੀਨੀਅਰ ਡਿਪਟੀ ਮੇਅਰ ਸੁਖਰਾਜ ਕੌਰ, ਹਨੀ ਚੌਹਾਨ, ਪਰਦੀਪ ਕੁਮਾਰ, ਚੇਅਰਮੈਨ ਗਗਨ ਮਹਾਜਨ, ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ, ਚੇਅਰਮੈਨ ਰਾਜੀਵ ਸੈਣੀ, ਚੇਅਰਮੈਨ ਰਾਕੇਸ਼ ਨੰਦਾ, ਤਹਿਸੀਲਦਾਰ ਅਰਜਨ ਸਿੰਘ ਗਰੇਵਾਲ, ਅਮਿਤ ਸੋਢੀ, ਗਗਨ ਮੱਲੀ, ਅਜਮੇਰ ਸਿੰਘ ਬੰਟੀ ਅਤੇ ਸਮਾਜ ਸੇਵੀ ਨੀਰਜ ਮਹਾਜਨ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਰਹੇ।

ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ ਅਤੇ ਅੰਮ੍ਰਿਤ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਅਮੀਰ ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਬਟਾਲਾ ਵਿੱਚ ‘ਹਮਾਰੇ ਰਾਮ’ ਦੇ ਮੁਫ਼ਤ ਸ਼ੋਅ ਕਰਵਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ‘ਹਮਾਰੇ ਰਾਮ’ ਰਾਮਾਇਣ ’ਤੇ ਆਧਾਰਿਤ ਨਾਟਕ ਪੇਸ਼ਕਾਰੀ ਹੈ, ਜਿਸ ਵਿੱਚ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਰਾਵਣ ਦੀ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦੇ ਦਮਦਾਰ ਅਭਿਨੈ ਦੇ ਨਾਲ-ਨਾਲ ਸ਼ਾਨਦਾਰ ਮੰਚ ਸਜਾਵਟ, ਪ੍ਰਭਾਵਸ਼ਾਲੀ ਸੰਵਾਦ, ਸੰਗੀਤ, ਵਿਜ਼ੂਅਲਜ਼ ਅਤੇ ਹੋਰ ਕਲਾਤਮਕ ਪੇਸ਼ਕਾਰੀਆਂ ਨੇ ਦਰਸ਼ਕਾਂ ਨੂੰ ਪ੍ਰਭਾਵਿਤ ਕੀਤਾ।

ਉਨ੍ਹਾਂ ਕਿਹਾ ਕਿ ਨਾਟਕ ਰਾਹੀਂ ਸੱਚ, ਧਰਮ, ਦਇਆ, ਮਰਿਆਦਾ ਅਤੇ ਸਦਭਾਵਨਾ ਵਰਗੇ ਮਨੁੱਖੀ ਅਤੇ ਸਮਾਜਿਕ ਮੁੱਲਾਂ ਦਾ ਸੰਦੇਸ਼ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਖ਼ਾਸ ਗੱਲ ਇਹ ਹੈ ਕਿ ਇਹ ਸ਼ੋਅ ਜਨਤਾ ਲਈ ਪੂਰੀ ਤਰ੍ਹਾਂ ਮੁਫ਼ਤ ਰੱਖਿਆ ਗਿਆ ਹੈ, ਤਾਂ ਜੋ ਹਰ ਵਰਗ ਦੇ ਲੋਕ ਇਸ ਦਾ ਆਨੰਦ ਮਾਣ ਸਕਣ ਅਤੇ ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਤੋਂ ਪ੍ਰੇਰਣਾ ਲੈ ਸਕਣ।

ਉਨ੍ਹਾਂ ਬਟਾਲਾ ਵਾਸੀਆਂ ਨੂੰ ਅਪੀਲ ਕੀਤੀ ਕਿ 11 ਸਤੰਬਰ ਨੂੰ ਹੋਣ ਵਾਲੇ ਸ਼ੋਅ ਵਿੱਚ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ। 11 ਸਤੰਬਰ ਨੂੰ ਦੁਪਹਿਰ 2 ਵਜੇ ਅਤੇ ਸ਼ਾਮ 6 ਵਜੇ ਦੋ ਸ਼ੋਅ ਕਰਵਾਏ ਜਾਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande