ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਦੀ ਅਗਵਾਈ ਹੇਠ ਵਿਸ਼ੇਸ਼ ਸਫਾਈ ਅਭਿਆਨ ਚਲਾਇਆ
ਅੰਮ੍ਰਿਤਸਰ, 07 ਸਤੰਬਰ (ਹਿੰ.ਸ.)| ਹਲਕਾ ਅੰਮ੍ਰਿਤਸਰ ਪੱਛਮੀ ਦੇ ਵਾਰਡ ਨੰਬਰ 78 ਅਧੀਨ ਪੈਂਦੇ ਓਮ ਜੀ ਪਾਰਕ ਵਿਖੇ ਹਲਕਾ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ੇਸ਼ ਸਫਾਈ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਵਿੱਚ ਨਗਰ ਨਿਗਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਲ ਇਲਾਕਾ ਨਿਵਾਸੀਆਂ ਅਤੇ ਸਥਾ
ਸਫਾਈ ਅਭਿਆਨ ਦੀ ਸ਼ੁਰੂਆਤ ਕਰਦੇ ਹੋਏ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ


ਅੰਮ੍ਰਿਤਸਰ, 07 ਸਤੰਬਰ (ਹਿੰ.ਸ.)| ਹਲਕਾ ਅੰਮ੍ਰਿਤਸਰ ਪੱਛਮੀ ਦੇ ਵਾਰਡ ਨੰਬਰ 78 ਅਧੀਨ ਪੈਂਦੇ ਓਮ ਜੀ ਪਾਰਕ ਵਿਖੇ ਹਲਕਾ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ੇਸ਼ ਸਫਾਈ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਵਿੱਚ ਨਗਰ ਨਿਗਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਲ ਇਲਾਕਾ ਨਿਵਾਸੀਆਂ ਅਤੇ ਸਥਾਨਕ ਸਾਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਸਫਾਈ ਅਭਿਆਨ ਦੌਰਾਨ ਓਮ ਜੀ ਪਾਰਕ ਦੇ ਅੰਦਰ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਵਿਸ਼ੇਸ਼ ਸਫਾਈ ਕੀਤੀ ਗਈ। ਪਾਰਕ ਵਿੱਚੋਂ ਕੂੜਾ-ਕਰਕਟ, ਸੁੱਕੇ ਪੱਤੇ ਅਤੇ ਹੋਰ ਗੰਦਗੀ ਹਟਾ ਕੇ ਸਫਾਈ ਵਿਵਸਥਾ ਨੂੰ ਬਿਹਤਰ ਬਣਾਇਆ ਗਿਆ। ਇਸ ਦੇ ਨਾਲ ਹੀ ਲੋਕਾਂ ਨੂੰ ਜਨਤਕ ਥਾਵਾਂ ਨੂੰ ਸਾਫ਼ ਰੱਖਣ ਅਤੇ ਸਫਾਈ ਪ੍ਰਤੀ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਤੰਦਰੁਸਤ, ਖੁਸ਼ਹਾਲ ਅਤੇ ਬਿਹਤਰ ਸਮਾਜ ਦੀ ਨੀਂਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਫਾਈ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੇਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਤਹਿਤ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫਾਈ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ।ਵਿਧਾਇਕ ਨੇ ਕਿਹਾ ਕਿ ਪਾਰਕ, ਗਲੀਆਂ, ਸੜਕਾਂ ਅਤੇ ਹੋਰ ਜਨਤਕ ਸਥਾਨ ਸਾਰੇ ਨਾਗਰਿਕਾਂ ਦੀ ਸਾਂਝੀ ਜ਼ਿੰਮੇਵਾਰੀ ਹਨ। ਸਰਕਾਰੀ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਸਫਾਈ ਕਾਰਜਾਂ ਨੂੰ ਸਫਲ ਬਣਾਉਣ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਵੀ ਬਹੁਤ ਜ਼ਰੂਰੀ ਹੈ। ਜੇਕਰ ਹਰ ਨਾਗਰਿਕ ਆਪਣੇ ਘਰ ਅਤੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਦੀ ਜ਼ਿੰਮੇਵਾਰੀ ਨਿਭਾਏ ਤਾਂ ਸ਼ਹਿਰ ਨੂੰ ਹੋਰ ਸੁੰਦਰ ਅਤੇ ਸਿਹਤਮੰਦ ਬਣਾਇਆ ਜਾ ਸਕਦਾ ਹੈ।ਡਾ. ਸੰਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਪਾਉਣ। ਉਨ੍ਹਾਂ ਕਿਹਾ ਕਿ ਸਫਾਈ ਨੂੰ ਸਿਰਫ਼ ਵਿਸ਼ੇਸ਼ ਮੁਹਿੰਮਾਂ ਤੱਕ ਸੀਮਤ ਨਾ ਰੱਖ ਕੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਲੋਕਾਂ ਨੂੰ “ਸਾਫ਼ ਅੰਮ੍ਰਿਤਸਰ–ਸਿਹਤਮੰਦ ਅੰਮ੍ਰਿਤਸਰ” ਦੇ ਸੰਕਲਪ ਨਾਲ ਜੁੜਨ ਦਾ ਸੱਦਾ ਦਿੱਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande