ਹਰਿਆਣਾ ਦੇ ਵਿਦਿਆਰਥੀਆਂ ਲਈ 5 ਲੱਖ ਡਾਟਾ ਸਿਮ ਦੀ ਖਰੀਦ ਨੂੰ ਮਨਜ਼ੂਰੀ
ਚੰਡੀਗੜ੍ਹ, 07 ਸਤੰਬਰ (ਹਿੰ.ਸ.)| ਹਰਿਆਣਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਅਤੇ ਤਕਨੀਕੀ ਸਿੱਖਿਆ ਨਾਲ ਜੋੜਨ ਲਈ ਵੱਡਾ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਵਿੱਚ ਵਿਦਿਆਰਥੀਆਂ ਲਈ 5 ਲੱਖ ਡਾਟਾ ਸਿਮ ਖਰੀਦਣ ਨੂੰ ਮਨਜ਼ੂ
हरियाणा के मुख्यमंत्री नायब सैनी हाई पावर्ड परचेज कमेटी की बैठक लेते हुए


ਚੰਡੀਗੜ੍ਹ, 07 ਸਤੰਬਰ (ਹਿੰ.ਸ.)| ਹਰਿਆਣਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਅਤੇ ਤਕਨੀਕੀ ਸਿੱਖਿਆ ਨਾਲ ਜੋੜਨ ਲਈ ਵੱਡਾ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਵਿੱਚ ਵਿਦਿਆਰਥੀਆਂ ਲਈ 5 ਲੱਖ ਡਾਟਾ ਸਿਮ ਖਰੀਦਣ ਨੂੰ ਮਨਜ਼ੂਰੀ ਦਿੱਤੀ ਗਈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਮੌਜੂਦਾ ਸਮੇਂ ਦੀਆਂ ਲੋੜਾਂ ਅਨੁਸਾਰ ਤਕਨੀਕੀ ਤੌਰ ’ਤੇ ਸਮਰੱਥ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ 10ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ 5 ਲੱਖ ਟੈਬਲੇਟ ਦਿੱਤੇ ਜਾਣਗੇ ਅਤੇ ਇਨ੍ਹਾਂ ਲਈ ਡਾਟਾ ਸਿਮ ਮੁਹੱਈਆ ਕਰਵਾਏ ਜਾਣਗੇ।

ਮੀਟਿੰਗ ਦੌਰਾਨ ਨੈਸ਼ਨਲ ਹੈਲਥ ਮਿਸ਼ਨ ਤਹਿਤ ਸੂਬੇ ਵਿੱਚ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ 59 ਐਡਵਾਂਸਡ ਲਾਈਫ ਸਪੋਰਟ ਐਂਬੂਲੈਂਸਾਂ ਨੂੰ ਮਨਜ਼ੂਰੀ ਦਿੱਤੀ ਗਈ। ਇਨ੍ਹਾਂ ਵਿੱਚ ਦੱਖਣੀ ਜ਼ੋਨ ਲਈ 33 ਅਤੇ ਉੱਤਰੀ ਜ਼ੋਨ ਲਈ 26 ਐਂਬੂਲੈਂਸਾਂ ਸ਼ਾਮਲ ਹਨ।

ਇਸ ਤੋਂ ਇਲਾਵਾ ਹਰਿਆਣਾ ਪਾਵਰ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਈ 220 ਵੋਲਟ ਦੀਆਂ ਟਿਊਬਲਰ ਟਾਈਪ ਲੀਡ ਐਸਿਡ ਬੈਟਰੀਆਂ ਦੀ ਖਰੀਦ ਪ੍ਰਕਿਰਿਆ ਨੂੰ ਵੀ ਮਨਜ਼ੂਰੀ ਦਿੱਤੀ ਗਈ। ਇਸ ਵਿੱਚ 100 ਏ.ਐੱਚ., 200 ਏ.ਐੱਚ. ਅਤੇ 120 ਏ.ਐੱਚ. ਸਮੇਤ ਪੰਜ ਕਿਸਮਾਂ ਦੀਆਂ ਬੈਟਰੀਆਂ ਸ਼ਾਮਲ ਹਨ।

ਕਮੇਟੀ ਨੇ ਹੈਫੇਡ ਵੱਲੋਂ ਸੰਚਾਲਿਤ ਅਸੰਧ ਸ਼ੂਗਰ ਮਿਲ ਦੀ ਸਾਲਾਨਾ ਓਵਰਹਾਲਿੰਗ, ਮੁਰੰਮਤ ਅਤੇ ਰੱਖ-ਰਖਾਅ ਸਮੇਤ ਇੱਕ ਸਾਲ ਲਈ 11.90 ਕਰੋੜ ਰੁਪਏ ਵਿੱਚ ਚਲਾਉਣ ਦੀ ਪ੍ਰਵਾਨਗੀ ਵੀ ਦਿੱਤੀ।

ਮੀਟਿੰਗ ਵਿੱਚ ਉੱਚ ਸਿੱਖਿਆ ਮੰਤਰੀ ਮਹੀਪਾਲ ਢਾਂਡਾ, ਸਹਿਕਾਰਤਾ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ, ਸਿਹਤ ਮੰਤਰੀ ਆਰਤੀ ਸਿੰਘ ਰਾਓ ਅਤੇ ਕਈ ਸੀਨੀਅਰ ਅਧਿਕਾਰੀ ਮੌਜੂਦ ਰਹੇ। ਐਚਪੀਪੀਸੀ ਵੱਲੋਂ ਕੁੱਲ 90 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਸੇਵਾ ਕਾਰਜਾਂ ਨੂੰ ਮਨਜ਼ੂਰੀ ਦਿੱਤੀ ਗਈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande