ਪਿੰਡ ਕੁੱਬਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿੱਚ ਸਿਆਸੀ ਸ਼ਹਿ ਹੇਠ ਦਖ਼ਲਅੰਦਾਜ਼ੀ ਦੀ ਧਾਮੀ ਵੱਲੋਂ ਨਿੰਦਾ
ਅੰਮ੍ਰਿਤਸਰ, 07 ਸਤੰਬਰ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਕੁੱਬਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿੱਚ ਕਥਿਤ ਤੌਰ ’ਤੇ ਸਿਆਸੀ ਸ਼ਹਿ ਹੇਠ ਦਖ਼ਲਅੰਦਾਜ਼ੀ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ


ਅੰਮ੍ਰਿਤਸਰ, 07 ਸਤੰਬਰ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਕੁੱਬਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿੱਚ ਕਥਿਤ ਤੌਰ ’ਤੇ ਸਿਆਸੀ ਸ਼ਹਿ ਹੇਠ ਦਖ਼ਲਅੰਦਾਜ਼ੀ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਗੁਰਸਿੱਖ ਮੈਂਬਰ ਦੇ ਕੇਸਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਾਹਮਣੇ ਆਈ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੀ ਕਮੇਟੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਹਲਕਾ ਵਿਧਾਇਕ ਦੀ ਕਥਿਤ ਸ਼ਹਿ ’ਤੇ ਕੁਝ ਲੋਕਾਂ ਵੱਲੋਂ ਜ਼ਬਰਦਸਤੀ ਕਰਦਿਆਂ ਇੱਕ ਗੁਰਸਿੱਖ ਮੈਂਬਰ ਦੀ ਦਾੜ੍ਹੀ ਦੀ ਬੇਅਦਬੀ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਘਟਨਾ ਵਾਪਰੀ ਹੈ ਤਾਂ ਇਹ ਬੇਹੱਦ ਨਿੰਦਣਯੋਗ ਅਤੇ ਘਿਨੌਣੀ ਹਰਕਤ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਸਿੱਖ ਸੰਗਤ ਦੀ ਆਸਥਾ ਦੇ ਕੇਂਦਰ ਹਨ ਅਤੇ ਇਨ੍ਹਾਂ ਦਾ ਪ੍ਰਬੰਧ ਸੰਗਤ ਦੀ ਸਹਿਮਤੀ ਅਤੇ ਗੁਰਮਤਿ ਮਰਯਾਦਾ ਅਨੁਸਾਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਪ੍ਰਭਾਵ ਜਾਂ ਤਾਕਤ ਦੇ ਜ਼ੋਰ ’ਤੇ ਗੁਰਦੁਆਰਾ ਪ੍ਰਬੰਧਾਂ ਵਿੱਚ ਦਖ਼ਲ ਦੇਣਾ ਸਿੱਖ ਸੰਸਥਾਵਾਂ ਦੀ ਆਜ਼ਾਦੀ ਅਤੇ ਧਾਰਮਿਕ ਮਰਯਾਦਾ ਨੂੰ ਚੁਣੌਤੀ ਦੇਣ ਦੇ ਬਰਾਬਰ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਧਾਰਮਿਕ ਅਦਾਰਿਆਂ ਦੇ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਜਾਂ ਸਿਆਸੀ ਦਖ਼ਲਅੰਦਾਜ਼ੀ ਨੂੰ ਉਤਸ਼ਾਹਿਤ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ।

ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗੁਰਸਿੱਖ ਵਿਅਕਤੀ ਦੇ ਕੇਸਾਂ ਦੀ ਬੇਅਦਬੀ ਕਰਨ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਦੋਸ਼ ਸਾਬਤ ਹੁੰਦੇ ਹਨ ਤਾਂ ਸਬੰਧਤ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਵਿੱਚ ਸੰਗਤ ਦੀ ਭੂਮਿਕਾ ਅਤੇ ਧਾਰਮਿਕ ਮਰਯਾਦਾ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande