ਕਾਸੋ ਆਪ੍ਰੇਸ਼ਨ ਤਹਿਤ ਅੰਮ੍ਰਿਤਸਰ ਦੇ ਹੌਟਸਪੌਟ ਇਲਾਕਿਆਂ ’ਚ ਤੜਕੇ ਪੁਲਿਸ ਨੇ ਕੀਤੀ ਕਾਰਵਾਈ
ਅੰਮ੍ਰਿਤਸਰ, 07 ਸਤੰਬਰ (ਹਿੰ.ਸ.)| ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਕਾਬੂ ਪਾਉਣ ਲਈ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸੋਮਵਾਰ ਸਵੇਰੇ ਤੜਕੇ ਕਾਸੋ ਤਹਿਤ ਵੱਡੀ ਸਰਚ ਮੁਹਿੰਮ ਚਲਾਈ ਗਈ। ਇਹ ਕਾਰਵਾਈ ਜ਼ੋਨ-2 ਦੀ ਸਬ-ਡਵੀਜ਼ਨ ਵੈਸਟ ਦੇ ਵੱਖ-ਵੱਖ ਹੌਟਸਪੌਟ ਇਲਾਕਿਆਂ ਵਿੱਚ ਕੀਤੀ ਗਈ। ਪੁਲਿਸ
ਕਾਸੋ ਆਪ੍ਰੇਸ਼ਨ ਤਹਿਤ ਚੈਕਿੰਗ ਕਰਦੀ ਹੋਈ ਪੁਲਿਸ।


ਕਾਸੋ ਆਪ੍ਰੇਸ਼ਨ ਤਹਿਤ ਚੈਕਿੰਗ ਕਰਦੀ ਹੋਈ ਪੁਲਿਸ।


ਅੰਮ੍ਰਿਤਸਰ, 07 ਸਤੰਬਰ (ਹਿੰ.ਸ.)| ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਕਾਬੂ ਪਾਉਣ ਲਈ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸੋਮਵਾਰ ਸਵੇਰੇ ਤੜਕੇ ਕਾਸੋ ਤਹਿਤ ਵੱਡੀ ਸਰਚ ਮੁਹਿੰਮ ਚਲਾਈ ਗਈ। ਇਹ ਕਾਰਵਾਈ ਜ਼ੋਨ-2 ਦੀ ਸਬ-ਡਵੀਜ਼ਨ ਵੈਸਟ ਦੇ ਵੱਖ-ਵੱਖ ਹੌਟਸਪੌਟ ਇਲਾਕਿਆਂ ਵਿੱਚ ਕੀਤੀ ਗਈ।

ਪੁਲਿਸ ਕਮਿਸ਼ਨਰ ਹਰਬਮਨਬੀਰ ਸਿੰਘ, ਆਈਪੀਐੱਸ ਦੀਆਂ ਹਦਾਇਤਾਂ ’ਤੇ ਚਲਾਏ ਗਏ ਇਸ ਆਪ੍ਰੇਸ਼ਨ ਦੀ ਅਗਵਾਈ ਡੀਸੀਪੀ ਸਿਟੀ ਜਸਕਰਨਜੀਤ ਸਿੰਘ ਤੇਜਾ ਨੇ ਕੀਤੀ। ਉਨ੍ਹਾਂ ਦੇ ਨਾਲ ਡੀਸੀਪੀ ਸਿਟੀ-2, ਏਸੀਪੀ ਵੈਸਟ, ਥਾਣਾ ਕੰਟੋਨਮੈਂਟ ਅਤੇ ਛੇਹਰਟਾ ਦੇ ਮੁੱਖ ਅਧਿਕਾਰੀਆਂ ਸਮੇਤ ਭਾਰੀ ਪੁਲਿਸ ਫੋਰਸ ਅਤੇ ਕਮਾਂਡੋ ਟੀਮਾਂ ਤਾਇਨਾਤ ਰਹੀਆਂ।

ਡੀਸੀਪੀ ਸਿਟੀ ਮੁਤਾਬਕ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਸਵੇਰੇ ਹੀ ਘਨੂੰਪਰ ਕਾਲੇ ਅਤੇ ਕਪੱਤਗੜ੍ਹ ਇਲਾਕਿਆਂ ਨੂੰ ਸੀਲ ਕਰਕੇ ਨਾਕਾਬੰਦੀ ਕੀਤੀ। ਇਸ ਦੌਰਾਨ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ।

ਸਰਚ ਮੁਹਿੰਮ ਦੌਰਾਨ ਪੁਲਿਸ ਵੱਲੋਂ ਆਦਤਨ ਅਪਰਾਧੀਆਂ ਅਤੇ ਸ਼ੱਕੀ ਵਿਅਕਤੀਆਂ ਦੇ ਘਰਾਂ ’ਤੇ ਛਾਪੇਮਾਰੀ ਕਰਕੇ ਤਲਾਸ਼ੀ ਵੀ ਲਈ ਗਈ। ਇਸ ਤੋਂ ਇਲਾਵਾ ਇਲਾਕੇ ਵਿੱਚ ਘਰ-ਘਰ ਵੈਰੀਫਿਕੇਸ਼ਨ, ਵਾਹਨਾਂ ਦੀ ਚੈਕਿੰਗ ਅਤੇ ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਕੀਤੀ ਗਈ।

ਪੁਲਿਸ ਅਨੁਸਾਰ ਇਸ ਸਰਚ ਆਪ੍ਰੇਸ਼ਨ ਦਾ ਮੁੱਖ ਉਦੇਸ਼ ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸਣਾ, ਨਸ਼ਾ ਤਸਕਰੀ ਨੂੰ ਰੋਕਣਾ ਅਤੇ ਸੰਭਾਵਿਤ ਅਪਰਾਧਾਂ ਨੂੰ ਪਹਿਲਾਂ ਹੀ ਰੋਕਣਾ ਹੈ। ਇਸ ਦੇ ਨਾਲ ਹੀ ਅਪਰਾਧੀਆਂ ਵਿੱਚ ਪੁਲਿਸ ਦਾ ਡਰ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨਾ ਵੀ ਕਾਰਵਾਈ ਦਾ ਉਦੇਸ਼ ਦੱਸਿਆ ਗਿਆ।

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਸਪੱਸ਼ਟ ਕੀਤਾ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲਤ ਵਿੱਚ ਕਾਇਮ ਰੱਖਿਆ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande