ਪਹਿਲੇ ਪ੍ਰਕਾਸ਼ ਪੁਰਬ ਤੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਤਿਆਰੀਆਂ ਤੇਜ਼
ਅੰਮ੍ਰਿਤਸਰ, 07 ਸਤੰਬਰ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 12 ਸਤੰਬਰ ਅਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 27 ਅਕਤੂਬਰ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਨ੍ਹਾਂ ਸਮਾਗਮਾਂ ਦੀਆਂ ਤਿਆਰ
ਮੀਟਿੰਗ ਕਰਦੇ ਹੋਏ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਅਧਿਕਾਰੀ


ਅੰਮ੍ਰਿਤਸਰ, 07 ਸਤੰਬਰ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 12 ਸਤੰਬਰ ਅਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 27 ਅਕਤੂਬਰ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਦੀਆਂ ਧਾਰਮਿਕ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਕੀਤੀ।

ਇਕੱਤਰਤਾ ਦੌਰਾਨ ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਨੇ ਗੁਰਪੁਰਬ ਸਮਾਗਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੁਝਾਅ ਦਿੱਤੇ ਅਤੇ ਸ਼੍ਰੋਮਣੀ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ ਨੇ ਸਮਾਗਮਾਂ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਪੁਰਬ ਮੌਕੇ ਨਗਰ ਕੀਰਤਨ, ਰਾਗ ਅਤੇ ਪੜਤਾਲ ਗਾਇਨ ਸਮਾਗਮ ਕਰਵਾਏ ਜਾਣਗੇ।

ਇਸ ਤੋਂ ਇਲਾਵਾ ਗੁਰਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਵਾਇਤ ਅਨੁਸਾਰ ਅਲੌਕਿਕ ਜਲੌ ਸਜਾਏ ਜਾਣਗੇ, ਜਦਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਣਗੇ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਗੁਰਮਤਿ ਸਮਾਗਮਾਂ ਦੀ ਲੜੀ ਵੀ ਸ਼ੁਰੂ ਕੀਤੀ ਜਾਵੇਗੀ, ਜੋ ਗੁਰਪੁਰਬ ਤੱਕ ਜਾਰੀ ਰਹੇਗੀ।

ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨੇ ਸਭਾ-ਸੁਸਾਇਟੀਆਂ ਨੂੰ ਅਪੀਲ ਕੀਤੀ ਕਿ ਪ੍ਰਕਾਸ਼ ਪੁਰਬ ਮੌਕੇ ਪੂਰੇ ਸ਼ਹਿਰ ਨੂੰ ਰੁਸ਼ਨਾਇਆ ਜਾਵੇ ਅਤੇ ਸੰਗਤਾਂ ਨੂੰ ਵੱਧ ਤੋਂ ਵੱਧ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਪ੍ਰੇਰਿਤ ਕੀਤਾ ਜਾਵੇ। ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ, ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਸਭਾ-ਸੁਸਾਇਟੀਆਂ ਨਾਲ ਸਬੰਧਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande