ਪੰਜਾਬ ਪੁਲਿਸ ਵੱਲੋਂ ਉੱਤਰੀ ਖੇਤਰ ਪੁਲਿਸ ਤਾਲਮੇਲ ਕਮੇਟੀ ਦੀ 10ਵੀਂ ਮੀਟਿੰਗ, ਸਾਈਬਰ ਅਪਰਾਧ ਤੇ ਅੰਦਰੂਨੀ ਸੁਰੱਖਿਆ ’ਤੇ ਹੋਈ ਚਰਚਾ
ਚੰਡੀਗੜ੍ਹ, 08 ਸਤੰਬਰ (ਹਿੰ.ਸ.)| ਪੰਜਾਬ ਪੁਲਿਸ ਵੱਲੋਂ ਉੱਤਰੀ ਖੇਤਰ ਪੁਲਿਸ ਤਾਲਮੇਲ ਕਮੇਟੀ ਦੀ 10ਵੀਂ ਮੀਟਿੰਗ ਅੱਜ ਹਾਈਬ੍ਰਿਡ ਮੋਡ ਰਾਹੀਂ ਕਰਵਾਈ ਗਈ। ਮੀਟਿੰਗ ਵਿੱਚ ਉੱਤਰੀ ਭਾਰਤ ਦੇ ਵੱਖ-ਵੱਖ ਰਾਜਾਂ ਦੀ ਪੁਲਿਸ, ਕੇਂਦਰੀ ਏਜੰਸੀਆਂ ਅਤੇ ਸੁਰੱਖਿਆ ਬਲਾਂ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਇਸ
ਮੀਟਿੰਗ ਦੀ ਅਗਵਾਈ ਕਰਦੇ ਹੋਏ ਡੀ.ਜੀ.ਪੀ. ਗੌਰਵ ਯਾਦਵ।


ਚੰਡੀਗੜ੍ਹ, 08 ਸਤੰਬਰ (ਹਿੰ.ਸ.)| ਪੰਜਾਬ ਪੁਲਿਸ ਵੱਲੋਂ ਉੱਤਰੀ ਖੇਤਰ ਪੁਲਿਸ ਤਾਲਮੇਲ ਕਮੇਟੀ ਦੀ 10ਵੀਂ ਮੀਟਿੰਗ ਅੱਜ ਹਾਈਬ੍ਰਿਡ ਮੋਡ ਰਾਹੀਂ ਕਰਵਾਈ ਗਈ। ਮੀਟਿੰਗ ਵਿੱਚ ਉੱਤਰੀ ਭਾਰਤ ਦੇ ਵੱਖ-ਵੱਖ ਰਾਜਾਂ ਦੀ ਪੁਲਿਸ, ਕੇਂਦਰੀ ਏਜੰਸੀਆਂ ਅਤੇ ਸੁਰੱਖਿਆ ਬਲਾਂ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਅੰਤਰ-ਰਾਜੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਅਤੇ ਨਵੀਆਂ ਸੁਰੱਖਿਆ ਚੁਣੌਤੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿੱਚ ਬੀਐਸਐਫ, ਸੀਆਰਪੀਐਫ, ਆਈਟੀਬੀਪੀ, ਐਨਆਈਏ, ਐਸਆਈਬੀ ਸਮੇਤ ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੀਆਂ ਪੁਲਿਸ ਫੋਰਸਾਂ ਦੇ ਸੀਨੀਅਰ ਨੁਮਾਇੰਦਿਆਂ ਨੇ ਹਿੱਸਾ ਲਿਆ।

ਮੀਟਿੰਗ ਦਾ ਮੁੱਖ ਕੇਂਦਰ ਸਾਈਬਰ ਅਪਰਾਧ, ਅੰਦਰੂਨੀ ਸੁਰੱਖਿਆ, ਕਾਊਂਟਰ-ਇੰਟੈਲੀਜੈਂਸ ਅਤੇ ਖੁਫ਼ੀਆ ਜਾਣਕਾਰੀ ਦੇ ਤੰਤਰ ਨੂੰ ਮਜ਼ਬੂਤ ਕਰਨਾ ਰਿਹਾ। ਅਧਿਕਾਰੀਆਂ ਨੇ ਪੁਲਿਸਿੰਗ ਸਮਰੱਥਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਧੁਨਿਕ ਤਕਨਾਲੋਜੀ ਦੀ ਵਰਤੋਂ, ਸਾਂਝੀ ਤਿਆਰੀ ਅਤੇ ਜਾਣਕਾਰੀ ਦੇ ਤੇਜ਼ ਅਦਾਨ-ਪ੍ਰਦਾਨ ਦੀ ਲੋੜ ’ਤੇ ਜ਼ੋਰ ਦਿੱਤਾ। ਐਨਆਰਪੀਸੀਸੀ ਦਾ ਮੁੱਖ ਉਦੇਸ਼ ਵੱਖ-ਵੱਖ ਰਾਜਾਂ ਅਤੇ ਕੇਂਦਰੀ ਏਜੰਸੀਆਂ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰਨਾ ਹੈ। ਮੀਟਿੰਗ ਦੌਰਾਨ ਇਸ ਗੱਲ ’ਤੇ ਸਹਿਮਤੀ ਪ੍ਰਗਟਾਈ ਗਈ ਕਿ ਸੰਗਠਿਤ ਅਪਰਾਧ, ਗੈਂਗਸਟਰ ਨੈੱਟਵਰਕ, ਸਾਈਬਰ ਅਪਰਾਧ ਅਤੇ ਆਨਲਾਈਨ ਕੱਟੜਵਾਦ ਵਰਗੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਸੂਬਿਆਂ ਦੀਆਂ ਹੱਦਾਂ ਤੋਂ ਪਾਰ ਸਾਂਝੀ ਕਾਰਵਾਈ ਜ਼ਰੂਰੀ ਹੈ।

ਅਧਿਕਾਰੀਆਂ ਨੇ ਖੁਫ਼ੀਆ ਜਾਣਕਾਰੀ ਅਧਾਰਿਤ ਪੁਲਿਸਿੰਗ ਅਤੇ ਨੀਤੀ-ਨਿਰਮਾਣ ਨੂੰ ਮਜ਼ਬੂਤ ਕਰਨ, ਅੰਦਰੂਨੀ ਤੇ ਸਰਹੱਦੀ ਸੁਰੱਖਿਆ ਨੂੰ ਪੁਖ਼ਤਾ ਕਰਨ ਅਤੇ ਜ਼ਮੀਨੀ ਪੱਧਰ ’ਤੇ ਪੁਲਿਸ ਦੀ ਤਿਆਰੀ ਵਧਾਉਣ ’ਤੇ ਵੀ ਵਿਚਾਰ ਕੀਤਾ। ਇਸ ਤੋਂ ਇਲਾਵਾ ਕਮਿਊਨਿਟੀ ਪੁਲਿਸਿੰਗ ਨੂੰ ਮਜ਼ਬੂਤ ਕਰਨ, ਸਾਈਬਰ ਸਮਰੱਥਾਵਾਂ ਵਿਕਸਿਤ ਕਰਨ ਅਤੇ ਅੰਤਰ-ਏਜੰਸੀ ਤਾਲਮੇਲ ਨੂੰ ਸੰਸਥਾਗਤ ਰੂਪ ਦੇਣ ਬਾਰੇ ਵੀ ਚਰਚਾ ਹੋਈ।

ਮੀਟਿੰਗ ਵਿੱਚ ਨਿਯਮਿਤ ਮੌਕ ਡਰਿੱਲਾਂ, ਮਜ਼ਬੂਤ ਜਾਂਚ ਪ੍ਰਣਾਲੀ ਅਤੇ ਪ੍ਰਭਾਵਸ਼ਾਲੀ ਮੁਕੱਦਮੇਬਾਜ਼ੀ ਰਾਹੀਂ ਅਪਰਾਧਿਕ ਮਾਮਲਿਆਂ ਵਿੱਚ ਬਿਹਤਰ ਨਤੀਜੇ ਯਕੀਨੀ ਬਣਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਗਿਆ।

ਅਧਿਕਾਰੀਆਂ ਨੇ ਕਿਹਾ ਕਿ ਬਦਲਦੇ ਅਪਰਾਧਿਕ ਰੁਝਾਨਾਂ ਅਤੇ ਸੁਰੱਖਿਆ ਖ਼ਤਰਿਆਂ ਦੇ ਮੱਦੇਨਜ਼ਰ ਸਾਂਝੀ ਤਿਆਰੀ ਅਤੇ ਤੁਰੰਤ ਜਾਣਕਾਰੀ ਸਾਂਝੀ ਕਰਨਾ ਸਮੇਂ ਦੀ ਲੋੜ ਹੈ। ਐਨਆਰਪੀਸੀਸੀ ਭਵਿੱਖ ਵਿੱਚ ਵੀ ਪੁਲਿਸ ਫੋਰਸਾਂ ਅਤੇ ਸੁਰੱਖਿਆ ਏਜੰਸੀਆਂ ਲਈ ਸਾਂਝੀਆਂ ਚੁਣੌਤੀਆਂ ਦੇ ਹੱਲ ਵਾਸਤੇ ਇੱਕ ਮਜ਼ਬੂਤ ਮੰਚ ਵਜੋਂ ਕੰਮ ਕਰਦੀ ਰਹੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande