ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ ਮੁੜ ਐਸਆਈਟੀ ਨੇ ਕੀਤਾ ਤਲਬ
ਚੰਡੀਗੜ੍ਹ, 08 ਸਤੰਬਰ (ਹਿੰ.ਸ.)| ਸਾਲ 2015 ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇੱਕ ਵਾਰ ਮੁੜ ਪੁੱਛਗਿੱਛ ਲਈ ਤਲਬ ਕੀਤਾ ਹੈ। ਐਸਆਈਟੀ ਨੇ ਉਨ੍ਹਾਂ ਨੂੰ 11 ਸਤੰਬਰ ਨੂੰ ਚੰਡੀਗੜ੍ਹ ਵਿੱਚ ਜਾਂਚ ਟ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ


ਚੰਡੀਗੜ੍ਹ, 08 ਸਤੰਬਰ (ਹਿੰ.ਸ.)| ਸਾਲ 2015 ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇੱਕ ਵਾਰ ਮੁੜ ਪੁੱਛਗਿੱਛ ਲਈ ਤਲਬ ਕੀਤਾ ਹੈ। ਐਸਆਈਟੀ ਨੇ ਉਨ੍ਹਾਂ ਨੂੰ 11 ਸਤੰਬਰ ਨੂੰ ਚੰਡੀਗੜ੍ਹ ਵਿੱਚ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ।

ਸੁਖਬੀਰ ਸਿੰਘ ਬਾਦਲ ਇਸ ਤੋਂ ਪਹਿਲਾਂ ਵੀ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਐਸਆਈਟੀਸਾਹਮਣੇ ਪੇਸ਼ ਹੋ ਚੁੱਕੇ ਹਨ। ਉਹ ਪਹਿਲਾਂ ਕਹਿ ਚੁੱਕੇ ਹਨ ਕਿ ਜਦੋਂ ਵੀ ਜਾਂਚ ਟੀਮ ਵੱਲੋਂ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਜਾਵੇਗਾ, ਉਹ ਜਾਂਚ ਵਿੱਚ ਸਹਿਯੋਗ ਕਰਨ ਲਈ ਪੇਸ਼ ਹੋਣਗੇ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਕਲੇਰ ਨੇ ਦੋਸ਼ ਲਗਾਇਆ ਕਿ ਸਰਕਾਰ ਇਸ ਸਮੇਂ ਕਈ ਮੁੱਦਿਆਂ 'ਤੇ ਘਿਰੀ ਹੋਈ ਹੈ ਅਤੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਲਈ ਅਜਿਹੀ ਕਾਰਵਾਈ ਕੀਤੀ ਜਾ ਰਹੀ ਹੈ।

ਕਲੇਰ ਨੇ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਨਾਲ ਸਰਕਾਰ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਨਹੀਂ ਭਟਕਾ ਸਕਦੀ। ਉਨ੍ਹਾਂ ਦਾਅਵਾ ਕੀਤਾ ਕਿ ਬਹਿਬਲ ਕਲਾਂ ਮਾਮਲੇ ਨੂੰ ਲੈ ਕੇ ਅਦਾਲਤ ਵਿੱਚ ਦੋ ਤਾਰੀਖਾਂ 'ਤੇ ਸਰਕਾਰ ਨੂੰ ਝਾੜ ਪੈ ਚੁੱਕੀ ਹੈ ਅਤੇ ਇਸ ਤੋਂ ਬਾਅਦ ਹੀ ਸੁਖਬੀਰ ਸਿੰਘ ਬਾਦਲ ਨੂੰ ਮੁੜ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande