ਗੁਰੂ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਯੰਤੀ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਸੱਦਾ
ਚੰਡੀਗੜ੍ਹ, 08 ਸਤੰਬਰ (ਹਿੰ.ਸ.)| ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਜਯੰਤੀ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਅਤੇ ਸਮਾਜਿਕ ਸਮਾਗਮ ਲਈ ਗੁਰੂ ਰਵਿਦਾਸ ਸੇਵਾ ਸੋਸਾਇਟੀ ਨਾਭਾ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਇਸ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਸੱਦਾ ਪੱਤਰ ਦਿੰਦੇ ਹੋਏ ਪਰਮਜੀਤ ਸਿੰਘ ਕੈਂਥ ਤੇ ਹੋਰ।


ਚੰਡੀਗੜ੍ਹ, 08 ਸਤੰਬਰ (ਹਿੰ.ਸ.)| ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਜਯੰਤੀ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਅਤੇ ਸਮਾਜਿਕ ਸਮਾਗਮ ਲਈ ਗੁਰੂ ਰਵਿਦਾਸ ਸੇਵਾ ਸੋਸਾਇਟੀ ਨਾਭਾ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਇਸ ਸਬੰਧੀ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਦੀ ਅਗਵਾਈ ਹੇਠ ਸੋਸਾਇਟੀ ਦੇ ਅਹੁਦੇਦਾਰਾਂ ਅਤੇ ਨੁਮਾਇੰਦਿਆਂ ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ।

ਵਫ਼ਦ ਵਿੱਚ ਸੋਸਾਇਟੀ ਦੇ ਪ੍ਰਧਾਨ ਰਾਮ ਸਿੰਘ ਅਤੇ ਜਨਰਲ ਸਕੱਤਰ ਅਮਰ ਸਿੰਘ ਸਮੇਤ ਹੋਰ ਨੁਮਾਇੰਦੇ ਸ਼ਾਮਲ ਸਨ। ਮੁਲਾਕਾਤ ਦੌਰਾਨ ਪਰਮਜੀਤ ਸਿੰਘ ਕੈਂਥ ਨੇ ਮੁੱਖ ਮੰਤਰੀ ਸੈਣੀ ਨੂੰ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰੋਗਰਾਮ ਦੀ ਰੂਪ-ਰੇਖਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਗੁਰੂ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਜਯੰਤੀ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਣ ਲਈ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਜਾ ਰਹੇ ਹਨ।

ਕੈਂਥ ਨੇ ਕਿਹਾ ਕਿ ਸਮਾਗਮ ਦਾ ਮੁੱਖ ਉਦੇਸ਼ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਉਨ੍ਹਾਂ ਵੱਲੋਂ ਦਿੱਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਭਾਈਚਾਰੇ ਅਤੇ ਆਪਸੀ ਸਦਭਾਵਨਾ ਦੇ ਸੰਦੇਸ਼ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਕਿਸੇ ਇੱਕ ਵਰਗ ਜਾਂ ਭਾਈਚਾਰੇ ਤੱਕ ਸੀਮਤ ਨਹੀਂ ਹਨ, ਬਲਕਿ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹਨ।

ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਨੇ ਜਾਤ-ਪਾਤ ਅਤੇ ਸਮਾਜਿਕ ਵਿਤਕਰੇ ਤੋਂ ਉੱਪਰ ਉੱਠ ਕੇ ਬਰਾਬਰੀ ਅਤੇ ਮਨੁੱਖੀ ਸਨਮਾਨ ’ਤੇ ਆਧਾਰਿਤ ਸਮਾਜ ਦੀ ਕਲਪਨਾ ਪੇਸ਼ ਕੀਤੀ। ਅੱਜ ਦੇ ਸਮੇਂ ਵਿੱਚ ਵੀ ਉਨ੍ਹਾਂ ਦੀ ਬਾਣੀ ਅਤੇ ਵਿਚਾਰ ਸਮਾਜਿਕ ਸਦਭਾਵਨਾ, ਏਕਤਾ ਅਤੇ ਆਪਸੀ ਸਤਿਕਾਰ ਨੂੰ ਮਜ਼ਬੂਤ ਕਰਨ ਲਈ ਬੇਹੱਦ ਮਹੱਤਵਪੂਰਨ ਹਨ। ਮੁਲਾਕਾਤ ਦੌਰਾਨ ਰਾਮ ਸਿੰਘ, ਅਮਰ ਸਿੰਘ, ਰਾਮਧਨ ਸਿੰਘ, ਮੋਹਿੰਦਰ ਸਿੰਘ ਚੀਮਾ, ਰਾਜੇਸ਼ ਸ਼ਰਮਾ, ਗੁਰਮੁਖ ਸਿੰਘ, ਗੁਰੂ ਬਚਨ ਸਿੰਘ, ਰਵਿੰਦਰ ਸਿੰਘ, ਦਲਵੀਰ ਸਿੰਘ, ਸਤਿੰਦਰਪਾਲ ਸਿੰਘ, ਰਣਜੀਤ ਰਾਣਾ ਅਤੇ ਬਲਵਿੰਦਰ ਸਿੰਘ ਸਮੇਤ ਹੋਰ ਨੁਮਾਇੰਦੇ ਮੌਜੂਦ ਰਹੇ।

ਪਰਮਜੀਤ ਸਿੰਘ ਕੈਂਥ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਵਫ਼ਦ ਨੂੰ ਸਮਾਂ ਦੇਣ ਅਤੇ ਉਨ੍ਹਾਂ ਦੀਆਂ ਗੱਲਾਂ ਸੁਣਨ ਲਈ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਮੁੱਖ ਮੰਤਰੀ ਦਾ ਸਹਿਯੋਗ ਇਸ ਵਿਸ਼ਾਲ ਧਾਰਮਿਕ ਤੇ ਸਮਾਜਿਕ ਸਮਾਗਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਸਹਾਇਕ ਹੋਵੇਗਾ। ਇਹ ਸਮਾਗਮ ਗੁਰੂ ਰਵਿਦਾਸ ਸੇਵਾ ਸੋਸਾਇਟੀ ਨਾਭਾ ਅਤੇ ਪਰਮਜੀਤ ਸਿੰਘ ਕੈਂਥ ਦੇ ਸਾਂਝੇ ਯਤਨਾਂ ਨਾਲ ਕਰਵਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande