ਸੰਗਰੂਰ ’ਚ ਨਸ਼ੇ ਦੀ ਵਿਕਰੀ ’ਤੇ ਮੰਤਰੀ ਨੂੰ ਸਵਾਲ ਪੁੱਛਣ ਵਾਲੇ ਵਿਅਕਤੀ ਦੀ ਮੌਤ
ਸੰਗਰੂਰ, 08 ਸਤੰਬਰ (ਹਿੰ.ਸ.)| ਪੰਜਾਬ ਦੇ ਸੰਗਰੂਰ ਵਿੱਚ ਵਿੱਤ ਮੰਤਰੀ ਤੋਂ ਨਸ਼ੇ ਦੀ ਸਰੇਆਮ ਵਿਕਰੀ ਨੂੰ ਲੈ ਕੇ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਦੇਰ ਰਾਤ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਮੌਤ ਹੋ ਗਈ। ਮੌਤ ਤੋਂ ਪਹਿਲਾਂ ਗੁਲਜ਼ਾਰ ਸਿੰਘ ਵੱਲੋਂ ਬਣਾਇਆ ਗਿਆ ਇੱਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ
ਸੰਗਰੂਰ ’ਚ ਨਸ਼ੇ ਦੀ ਵਿਕਰੀ ’ਤੇ ਮੰਤਰੀ ਨੂੰ ਸਵਾਲ ਪੁੱਛਣ ਵਾਲੇ ਵਿਅਕਤੀ ਦੀ ਮੌਤ


ਸੰਗਰੂਰ, 08 ਸਤੰਬਰ (ਹਿੰ.ਸ.)| ਪੰਜਾਬ ਦੇ ਸੰਗਰੂਰ ਵਿੱਚ ਵਿੱਤ ਮੰਤਰੀ ਤੋਂ ਨਸ਼ੇ ਦੀ ਸਰੇਆਮ ਵਿਕਰੀ ਨੂੰ ਲੈ ਕੇ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਦੇਰ ਰਾਤ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਮੌਤ ਹੋ ਗਈ। ਮੌਤ ਤੋਂ ਪਹਿਲਾਂ ਗੁਲਜ਼ਾਰ ਸਿੰਘ ਵੱਲੋਂ ਬਣਾਇਆ ਗਿਆ ਇੱਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਆਪਣੀ ਮੌਤ ਲਈ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਪਿੰਡ ਦੇ ਸਰਪੰਚ ਨੂੰ ਜ਼ਿੰਮੇਵਾਰ ਦੱਸਦਾ ਨਜ਼ਰ ਆ ਰਿਹਾ ਹੈ।

ਗੁਲਜ਼ਾਰ ਸਿੰਘ ਦੀ ਮੌਤ ਦੀ ਖ਼ਬਰ ਸਾਹਮਣੇ ਆਉਂਦਿਆਂ ਹੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਤ ਕਰੀਬ 11 ਵਜੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਪੰਜਾਬ ਸਰਕਾਰ ਅਤੇ ਪੁਲਿਸ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਚੰਨੀ ਨੇ ਦੋਸ਼ ਲਾਇਆ ਕਿ ਮੌਤ ਤੋਂ ਪਹਿਲਾਂ ਗੁਲਜ਼ਾਰ ਸਿੰਘ ਨੇ ਵਿੱਤ ਮੰਤਰੀ ਅਤੇ ਪਿੰਡ ਦੇ ਸਰਪੰਚ ਦਾ ਨਾਮ ਲਿਆ ਹੈ।

ਚੰਨੀ ਮੁਤਾਬਕ ਸੰਗਰੂਰ ਦੇ ਦਿੜ੍ਹਬਾ ਹਲਕੇ ਦੇ ਪਿੰਡ ਤੂਰ ਬੰਜਾਰਾ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਦੇ ਦੌਰੇ ਦੌਰਾਨ ਗੁਲਜ਼ਾਰ ਸਿੰਘ ਨੇ ਉਨ੍ਹਾਂ ਨੂੰ ਪੁੱਛਿਆ ਸੀ ਕਿ ਉਸ ਦਾ ਪੁੱਤਰ ਨਸ਼ਾ ਕਰਦਾ ਹੈ ਅਤੇ ਘਰ ਦਾ ਸਾਰਾ ਸਾਮਾਨ ਵੇਚ ਚੁੱਕਾ ਹੈ। ਉਸ ਨੇ ਸਵਾਲ ਕੀਤਾ ਸੀ ਕਿ ਜੇਕਰ ਸਰਕਾਰ ਨੇ ਨਸ਼ਾ ਬੰਦ ਕਰ ਦਿੱਤਾ ਹੈ ਤਾਂ ਉਸ ਦੇ ਪੁੱਤਰ ਨੂੰ ਨਸ਼ਾ ਕਿੱਥੋਂ ਮਿਲ ਰਿਹਾ ਹੈ।

ਚੰਨੀ ਨੇ ਦੋਸ਼ ਲਾਇਆ ਕਿ ਇਸ ਸਵਾਲ ਤੋਂ ਬਾਅਦ ਪੁਲਿਸ ਗੁਲਜ਼ਾਰ ਸਿੰਘ ਦੇ ਘਰ ਪਹੁੰਚੀ ਅਤੇ ਉਸ ’ਤੇ ਕਥਿਤ ਤੌਰ ’ਤੇ ਦਬਾਅ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਮੰਤਰੀ ਦੇ ਡਰ ਕਾਰਨ ਗੁਲਜ਼ਾਰ ਸਿੰਘ ਨੇ ਸਲਫਾਸ ਨਿਗਲ ਲਈ।

ਸਾਬਕਾ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਪਿੰਡ ਦੀ ਪੰਚਾਇਤ ਵਿੱਚ ਪੁਲਿਸ ਆ ਕੇ ਬੈਠੀ ਸੀ ਅਤੇ ਸਰਪੰਚ ਨੇ ਗੁਲਜ਼ਾਰ ਸਿੰਘ ਨੂੰ ਪੰਚਾਇਤ ਵਿੱਚ ਬੁਲਾਇਆ। ਚੰਨੀ ਮੁਤਾਬਕ ਇਸ ਤੋਂ ਬਾਅਦ ਗੁਲਜ਼ਾਰ ਸਿੰਘ ਕਥਿਤ ਤੌਰ ’ਤੇ ਇੰਨਾ ਡਰ ਗਿਆ ਕਿ ਉਸ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਚੰਨੀ ਨੇ ਇਹ ਵੀ ਦੋਸ਼ ਲਾਇਆ ਕਿ ਜ਼ਹਿਰ ਖਾਣ ਤੋਂ ਬਾਅਦ ਗੁਲਜ਼ਾਰ ਸਿੰਘ ਨੂੰ ਪਹਿਲਾਂ ਸੰਗਰੂਰ ਹਸਪਤਾਲ ਲਿਜਾਇਆ ਗਿਆ, ਜਿੱਥੇ ਪੁਲਿਸ ਦੇ ਕਥਿਤ ਦਬਾਅ ਕਾਰਨ ਉਸ ਦਾ ਢੁੱਕਵਾਂ ਇਲਾਜ ਨਹੀਂ ਹੋ ਸਕਿਆ। ਇਸ ਤੋਂ ਬਾਅਦ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ ਅਤੇ ਫਿਰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਦੇਰ ਰਾਤ ਉਸ ਦੀ ਮੌਤ ਹੋ ਗਈ।

ਚੰਨੀ ਨੇ ਦਾਅਵਾ ਕੀਤਾ ਕਿ ਗੁਲਜ਼ਾਰ ਸਿੰਘ ਨੇ ਮੌਤ ਤੋਂ ਪਹਿਲਾਂ ਇੱਕ ਵੀਡੀਓ ਬਣਾਈ, ਜਿਸ ਵਿੱਚ ਉਸ ਨੇ ਵਿੱਤ ਮੰਤਰੀ ਅਤੇ ਪਿੰਡ ਦੇ ਸਰਪੰਚ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਦੱਸਿਆ ਹੈ। ਚੰਨੀ ਨੇ ਦੋਸ਼ ਲਾਇਆ ਕਿ ਹੁਣ ਪੁਲਿਸ ਵੱਲੋਂ ਪਰਿਵਾਰ ’ਤੇ ਦਬਾਅ ਬਣਾਇਆ ਜਾ ਰਿਹਾ ਹੈ ਤਾਂ ਜੋ ਮਾਮਲੇ ਵਿੱਚ ਐਫਆਈਆਰ ਦਰਜ ਨਾ ਹੋਵੇ ਅਤੇ ਪੋਸਟਮਾਰਟਮ ਵੀ ਨਾ ਕਰਵਾਇਆ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande