ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਬਟਾਲਾ ’ਚ ਵਿਕਾਸ ਕਾਰਜ ਤੇਜ਼
ਬਟਾਲਾ, 08 ਸਤੰਬਰ (ਹਿੰ.ਸ.)| ਬਟਾਲਾ ਵਿੱਚ ਮਨਾਏ ਜਾਣ ਵਾਲੇ ਵਿਆਹ ਪੁਰਬ ਸਮਾਗਮ ਨੂੰ ਮੁੱਖ ਰੱਖਦਿਆਂ ਸ਼ਹਿਰ ਵਿੱਚ ਸੰਗਤਾਂ ਦੀ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਵੱਖ-ਵੱਖ ਵਿਕਾਸ ਅਤੇ ਸੁਵਿਧਾ ਕਾਰਜ ਜਾਰੀ ਹਨ। ਇਸੇ ਤਹਿਤ ਨਹਿਰੂ ਗੇਟ ਵਿਖੇ ਰਸਤੇ ਵਿੱਚ ਆ ਰਹੇ ਟਰਾਂਸਫਾਰਮਰ ਨੂੰ ਸਾਈਡ ’ਤੇ ਕਰਵਾ ਦਿੱਤਾ ਗਿ
ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਬਟਾਲਾ ’ਚ ਵਿਕਾਸ ਕਾਰਜ ਤੇਜ਼


ਬਟਾਲਾ, 08 ਸਤੰਬਰ (ਹਿੰ.ਸ.)| ਬਟਾਲਾ ਵਿੱਚ ਮਨਾਏ ਜਾਣ ਵਾਲੇ ਵਿਆਹ ਪੁਰਬ ਸਮਾਗਮ ਨੂੰ ਮੁੱਖ ਰੱਖਦਿਆਂ ਸ਼ਹਿਰ ਵਿੱਚ ਸੰਗਤਾਂ ਦੀ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਵੱਖ-ਵੱਖ ਵਿਕਾਸ ਅਤੇ ਸੁਵਿਧਾ ਕਾਰਜ ਜਾਰੀ ਹਨ। ਇਸੇ ਤਹਿਤ ਨਹਿਰੂ ਗੇਟ ਵਿਖੇ ਰਸਤੇ ਵਿੱਚ ਆ ਰਹੇ ਟਰਾਂਸਫਾਰਮਰ ਨੂੰ ਸਾਈਡ ’ਤੇ ਕਰਵਾ ਦਿੱਤਾ ਗਿਆ ਹੈ, ਤਾਂ ਜੋ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਨੂੰ ਆਉਣ-ਜਾਣ ਵਿੱਚ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਵਿਆਹ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਬਟਾਲਾ ਪਹੁੰਚਦੀ ਹੈ। ਇਸ ਲਈ ਰਸਤਿਆਂ ਨੂੰ ਖੁੱਲ੍ਹਾ, ਸਾਫ਼ ਅਤੇ ਸੁਚੱਜਾ ਰੱਖਣਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਨਹਿਰੂ ਗੇਟ ਦੇ ਰਸਤੇ ਵਿੱਚ ਆ ਰਹੇ ਟਰਾਂਸਫਾਰਮਰ ਨੂੰ ਹਟਾ ਕੇ ਸਾਈਡ ’ਤੇ ਕਰਨ ਨਾਲ ਸੰਗਤ ਦੀ ਆਵਾਜਾਈ ਹੋਰ ਸੁਚਾਰੂ ਹੋਣ ਦੀ ਉਮੀਦ ਹੈ।

ਮਾਨਿਕ ਮਹਿਤਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਆਹ ਪੁਰਬ ਸਮਾਗਮ ਦੀਆਂ ਤਿਆਰੀਆਂ ਦੇ ਨਾਲ-ਨਾਲ ਬਟਾਲਾ ਸ਼ਹਿਰ ਵਿੱਚ ਵੱਖ-ਵੱਖ ਵਿਕਾਸ ਕਾਰਜ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਆਵੇ, ਇਸ ਲਈ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋੜ ਅਨੁਸਾਰ ਸਫ਼ਾਈ ਅਤੇ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕੰਮ ਕੀਤੇ ਜਾ ਰਹੇ ਹਨ।

ਉਨ੍ਹਾਂ ਅਨੁਸਾਰ ਸ਼ਹਿਰ ਵਿੱਚ ਸੀਵਰੇਜ ਦੀ ਸਫ਼ਾਈ, ਗਲੀਆਂ ਦੇ ਨਿਰਮਾਣ, ਸਫ਼ਾਈ ਪ੍ਰਬੰਧਾਂ ਅਤੇ ਹੋਰ ਜ਼ਰੂਰੀ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਇਆ ਜਾ ਰਿਹਾ ਹੈ। ਵਿਆਹ ਪੁਰਬ ਸਮਾਗਮ ਦੌਰਾਨ ਸੰਗਤਾਂ ਦੀ ਵੱਡੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਜਨਤਕ ਥਾਵਾਂ ਅਤੇ ਆਵਾਜਾਈ ਵਾਲੇ ਰਸਤਿਆਂ ਨੂੰ ਬਿਹਤਰ ਬਣਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਚੇਅਰਮੈਨ ਨੇ ਕਿਹਾ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹਰ ਵਰਗ ਦੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਕਈ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਲੋਕਾਂ ਤੱਕ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਸਹੂਲਤਾਂ ਨਾਲ ਸਬੰਧਤ ਕੰਮ ਜਾਰੀ ਰਹਿਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande