ਫਾਜ਼ਿਲਕਾ ਵਿੱਚ ਪੁਲਿਸ ਅਤੇ ਬੀਐਸਐਫ ਨੇ 2 ਕਿੱਲੋ ਹੈਰੋਇਨ ਤੇ ਪੰਜ ਪਿਸਤੌਲ ਕੀਤੇ ਬਰਾਮਦ
ਫਾਜ਼ਿਲਕਾ, 08 ਸਤੰਬਰ (ਹਿੰ.ਸ.)| ਐਸ.ਐਸ.ਓ.ਸੀ. ਫਾਜ਼ਿਲਕਾ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਵੱਡੀ ਬਰਾਮਦਗੀ ਕੀਤੀ ਹੈ। ਪੁਲਿਸ ਨੇ ਕੁੱਲ 2.029 ਕਿਲੋ ਹੈਰੋਇਨ, 5 ਨਜਾਇਜ਼ ਪਿਸਤੌਲ ਅਤੇ 5 ਮੈਗਜ਼ੀਨ ਕਬਜ਼ੇ ਵਿੱਚ ਲਏ ਹਨ। ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕੀਤਾ ਗ
ਫਾਜਿਲਕਾ ਪੁਲਿਸ ਵੱਲੋਂ ਬਰਾਮਦ ਕੀਤੇ ਗਏ ਹਥਿਆਰ।


ਫਾਜ਼ਿਲਕਾ ਪੁਲਿਸ ਵੱਲੋਂ ਬਰਾਮਦ ਕੀਤੀ ਗਈ ਹੈਰੋਇਨ।


ਫਾਜ਼ਿਲਕਾ, 08 ਸਤੰਬਰ (ਹਿੰ.ਸ.)| ਐਸ.ਐਸ.ਓ.ਸੀ. ਫਾਜ਼ਿਲਕਾ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਵੱਡੀ ਬਰਾਮਦਗੀ ਕੀਤੀ ਹੈ। ਪੁਲਿਸ ਨੇ ਕੁੱਲ 2.029 ਕਿਲੋ ਹੈਰੋਇਨ, 5 ਨਜਾਇਜ਼ ਪਿਸਤੌਲ ਅਤੇ 5 ਮੈਗਜ਼ੀਨ ਕਬਜ਼ੇ ਵਿੱਚ ਲਏ ਹਨ। ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।

ਪੁਲਿਸ ਮੁਤਾਬਕ ਐਸ.ਐਸ.ਓ.ਸੀ. ਫਾਜ਼ਿਲਕਾ ਨੇ ਬੀਐਸਐਫ ਨਾਲ ਸਾਂਝੇ ਤੌਰ ’ਤੇ ਬੀਓਪੀ ਕੱਸੋ ਕੇ, ਬੀਪੀ ਨੰਬਰ 183/3, ਜ਼ਿਲ੍ਹਾ ਫਿਰੋਜ਼ਪੁਰ ਦੇ ਇਲਾਕੇ ਵਿੱਚ ਵਿਸ਼ੇਸ਼ ਆਪ੍ਰੇਸ਼ਨ ਚਲਾਇਆ। ਇਸ ਦੌਰਾਨ 5 ਨਜਾਇਜ਼ ਪਿਸਤੌਲ ਅਤੇ 5 ਮੈਗਜ਼ੀਨ ਬਰਾਮਦ ਕੀਤੇ ਗਏ। ਪੁਲਿਸ ਦਾ ਦਾਅਵਾ ਹੈ ਕਿ ਇਹ ਹਥਿਆਰ ਪਾਕਿਸਤਾਨ ਤੋਂ ਕੌਮਾਂਤਰੀ ਸਰਹੱਦ ਰਾਹੀਂ ਭਾਰਤ ਵਿੱਚ ਤਸਕਰੀ ਕਰਕੇ ਲਿਆਂਦੇ ਗਏ ਸਨ।

ਇਸੇ ਦੌਰਾਨ ਇੱਕ ਹੋਰ ਗੁਪਤ ਸੂਚਨਾ ਦੇ ਆਧਾਰ ’ਤੇ ਜਲਾਲਾਬਾਦ ਇਲਾਕੇ ਵਿੱਚ ਕਾਰਵਾਈ ਕੀਤੀ ਗਈ। ਪੁਲਿਸ ਟੀਮ ਨੇ ਨਹਿਰ ਵਾਲੀ ਸੜਕ, ਪਿੰਡ ਬਾਘੇ ਕੇ ਉੱਤਰ ਨੇੜਿਓਂ ਸਾਜਨ ਵਾਸੀ ਬਸਤੀ ਬਾਬਾ ਸਰੂਪ ਦਾਸ, ਥਾਣਾ ਸਦਰ ਜਲਾਲਾਬਾਦ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿੱਚੋਂ 2.029 ਕਿਲੋ ਹੈਰੋਇਨ ਬਰਾਮਦ ਹੋਈ।

ਮੁੱਢਲੀ ਜਾਂਚ ਦੇ ਹਵਾਲੇ ਨਾਲ ਪੁਲਿਸ ਨੇ ਦੱਸਿਆ ਕਿ ਬਰਾਮਦ ਨਸ਼ੇ ਅਤੇ ਹਥਿਆਰਾਂ ਦੀਆਂ ਖੇਪਾਂ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਰਾਹੀਂ ਭਾਰਤ ਪਹੁੰਚਾਈਆਂ ਗਈਆਂ ਹੋਣ ਦਾ ਪਤਾ ਲੱਗਾ ਹੈ। ਹੁਣ ਜਾਂਚ ਟੀਮ ਵੱਲੋਂ ਇਸ ਪੂਰੇ ਨੈੱਟਵਰਕ ਦੇ ਅੱਗੇ-ਪਿੱਛੇ ਦੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

ਇਸ ਮਾਮਲੇ ਵਿੱਚ ਐਸ.ਐਸ.ਓ.ਸੀ. ਫਾਜ਼ਿਲਕਾ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਜਦਕਿ ਸਾਜਨ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਤਸਕਰੀ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande