
ਨਵੀਂ ਦਿੱਲੀ, 08 ਸਤੰਬਰ (ਹਿੰ.ਸ.)। ਕੇਂਦਰ ਸਰਕਾਰ ਬੰਗਾਲੀ ਸਿਨੇਮਾ ਦੇ ਮਹਾਨ ਅਦਾਕਾਰ ਉੱਤਮ ਕੁਮਾਰ ਦੀ ਜਨਮ ਸ਼ਤਾਬਦੀ ’ਤੇ 100 ਰੁਪਏ ਦਾ ਵਿਸ਼ੇਸ਼ ਯਾਦਗਾਰੀ ਸਿੱਕਾ ਜਾਰੀ ਕਰੇਗੀ।
ਵਿੱਤ ਮੰਤਰਾਲੇ ਦੇ ਅਧੀਨ ਆਰਥਿਕ ਮਾਮਲਿਆਂ ਦੇ ਵਿਭਾਗ (ਡੀ.ਈ.ਏ.) ਨੇ ਇਸ ਸਬੰਧ ਵਿੱਚ ਅਧਿਕਾਰਤ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਡੀ.ਈ.ਏ. ਨੋਟੀਫਿਕੇਸ਼ਨ ਦੇ ਅਨੁਸਾਰ, ਇਹ 100 ਰੁਪਏ ਦਾ ਯਾਦਗਾਰੀ ਸਿੱਕਾ 99.9 ਪ੍ਰਤੀਸ਼ਤ ਸ਼ੁੱਧ ਚਾਂਦੀ ਦਾ ਬਣਿਆ ਹੋਵੇਗਾ ਅਤੇ ਇਸਦਾ ਵਿਆਸ 44 ਮਿਲੀਮੀਟਰ ਹੋਵੇਗਾ।
ਬੰਗਾਲੀ ਸਿਨੇਮਾ ਦੇ ਦਿੱਗਜ਼ ਅਦਾਕਾਰ ਉੱਤਮ ਕੁਮਾਰ ਦਾ ਜਨਮ 3 ਸਤੰਬਰ, 1926 ਨੂੰ ਹੋਇਆ ਸੀ। ਉਨ੍ਹਾਂ ਦਾ ਅਸਲ ਨਾਮ ਅਰੁਣ ਕੁਮਾਰ ਚਟੋਪਾਧਿਆਏ ਸੀ। ਉਨ੍ਹਾਂ ਨੂੰ ਭਾਰਤੀ ਸਿਨੇਮਾ ਦੇ ਸਭ ਤੋਂ ਸਤਿਕਾਰਤ ਅਦਾਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਬੰਗਾਲੀ ਫਿਲਮ ਉਦਯੋਗ ਵਿੱਚ ਮਹਾਨਾਇਕ ਵਜੋਂ ਵੀ ਯਾਦ ਕੀਤਾ ਜਾਂਦਾ ਹੈ। ਕੁਮਾਰ ਨੇ ਆਪਣੇ ਫਿਲਮੀ ਕਰੀਅਰ ਦੌਰਾਨ 200 ਤੋਂ ਵੱਧ ਫਿਲਮਾਂ ਵਿੱਚ ਕੰਮ ਕੀਤਾ। ਉਨ੍ਹਾਂ ਦਾ 24 ਜੁਲਾਈ, 1980 ਨੂੰ 53 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ