ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਦੀ ਰਫ਼ਤਾਰ ਪਈ ਮੱਠੀ, ਤਿੰਨ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ
ਚੰਡੀਗੜ੍ਹ, 08 ਸਤੰਬਰ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਹੁਣ ਮੱਠੀ ਪੈ ਗਈ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਥੇ ਹੀ ਚੰਡੀਗੜ੍ਹ ਵਿੱਚ ਅਸਮਾਨ ’ਤੇ ਬੱਦਲ ਛਾ
ਚੰਡੀਗੜ੍ਹ ਮੌਸਮ ਦੀ ਫਾਈਲ ਫੋਟੋ।


ਚੰਡੀਗੜ੍ਹ, 08 ਸਤੰਬਰ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਹੁਣ ਮੱਠੀ ਪੈ ਗਈ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਥੇ ਹੀ ਚੰਡੀਗੜ੍ਹ ਵਿੱਚ ਅਸਮਾਨ ’ਤੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਮੀਂਹ ਦੀ ਗਤੀ ਘਟਣ ਕਾਰਨ ਸੂਬੇ ਵਿੱਚ ਗਰਮੀ ਅਤੇ ਹੁੰਮਸ ਵਧ ਸਕਦੀ ਹੈ।

ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਨਾਲ ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਸੋਮਵਾਰ ਨੂੰ ਪਠਾਨਕੋਟ ਨੂੰ ਛੱਡ ਕੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਵਿੱਚ ਮੀਂਹ ਦਰਜ ਨਹੀਂ ਕੀਤਾ ਗਿਆ, ਜਦਕਿ ਮੌਸਮ ਵਿਭਾਗ ਵੱਲੋਂ 14 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਗਈ ਸੀ।

ਪਠਾਨਕੋਟ ਵਿੱਚ ਸੋਮਵਾਰ ਨੂੰ ਸਿਰਫ਼ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 31.2 ਡਿਗਰੀ ਸੈਲਸੀਅਸ ਤੋਂ ਲੈ ਕੇ ਬਠਿੰਡਾ ਵਿੱਚ 36.4 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਦੇ ਆਸ-ਪਾਸ ਇਸ ਸਮੇਂ ਦੋ ਪੱਛਮੀ ਵਿਗਾੜ ਸਰਗਰਮ ਹਨ। ਇਨ੍ਹਾਂ ਵਿੱਚੋਂ ਇੱਕ ਕਸ਼ਮੀਰ ਅਤੇ ਆਸ-ਪਾਸ ਦੇ ਖੇਤਰ ਵਿੱਚ ਬਣਿਆ ਹੋਇਆ ਹੈ, ਜਦਕਿ ਦੂਜਾ ਉੱਚੇ ਪੱਧਰ ’ਤੇ ਸਰਗਰਮ ਹੈ। ਇਸ ਦੇ ਨਾਲ ਹੀ ਮਾਨਸੂਨ ਟਰੱਫ ਵੀ ਉੱਤਰੀ ਭਾਰਤ ਵਿੱਚੋਂ ਲੰਘ ਰਹੀ ਹੈ।

ਇਨ੍ਹਾਂ ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ। ਹਾਲਾਂਕਿ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਮੌਸਮ ਮੁੱਖ ਤੌਰ ’ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ ਮੀਂਹ ਘੱਟ ਹੋਣ ਨਾਲ ਹੁੰਮਸ ਲੋਕਾਂ ਦੀ ਪਰੇਸ਼ਾਨੀ ਵਧਾ ਸਕਦੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande