ਸਪੀਕਰ ਕੁਲਤਾਰ ਸੰਧਵਾਂ ਵੱਲੋਂ ਪਿੰਡ ਹਰੀ ਨੌ ਵਿਖੇ ਆਮ ਆਦਮੀ ਕਲੀਨਿਕ, ਡਾਕਘਰ ਅਤੇ ਪਟਵਾਰਖਾਨੇ ਦਾ ਅਚਨਚੇਤ ਦੌਰਾ
ਕੋਟਕਪੂਰਾ, 08 ਸਤੰਬਰ (ਹਿੰ.ਸ.)| ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡ ਹਰੀ ਨੌ ਦਾ ਦੌਰਾ ਕਰਦਿਆਂ ਵੱਖ-ਵੱਖ ਸਰਕਾਰੀ ਅਦਾਰਿਆਂ ਦੀ ਅਚਨਚੇਤ ਜਾਂਚ ਕੀਤੀ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਆਮ ਆਦਮੀ ਕਲੀਨਿਕ, ਡਾਕਘਰ ਅ
ਪਟਵਾਰਖਾਨੇ ਦੀ ਜਾਂਚ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ


ਕੋਟਕਪੂਰਾ, 08 ਸਤੰਬਰ (ਹਿੰ.ਸ.)| ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡ ਹਰੀ ਨੌ ਦਾ ਦੌਰਾ ਕਰਦਿਆਂ ਵੱਖ-ਵੱਖ ਸਰਕਾਰੀ ਅਦਾਰਿਆਂ ਦੀ ਅਚਨਚੇਤ ਜਾਂਚ ਕੀਤੀ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਆਮ ਆਦਮੀ ਕਲੀਨਿਕ, ਡਾਕਘਰ ਅਤੇ ਪਟਵਾਰਖਾਨੇ ਦਾ ਦੌਰਾ ਕਰਕੇ ਲੋਕਾਂ ਨੂੰ ਮਿਲ ਰਹੀਆਂ ਸਰਕਾਰੀ ਸੇਵਾਵਾਂ ਦਾ ਜਾਇਜ਼ਾ ਲਿਆ।

ਪਟਵਾਰਖਾਨੇ ਦੀ ਜਾਂਚ ਦੌਰਾਨ ਸਪੀਕਰ ਸੰਧਵਾਂ ਨੇ ਦਫ਼ਤਰ ਦੀ ਸਫ਼ਾਈ, ਰਿਕਾਰਡ ਨੂੰ ਸੰਭਾਲਣ ਦੇ ਢੰਗ ਅਤੇ ਦਸਤਾਵੇਜ਼ਾਂ ਦੀ ਵਿਵਸਥਾ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਟਵਾਰੀ ਨਿਰਮਲਜੀਤ ਸਿੰਘ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦਫ਼ਤਰ ਨੂੰ ਸੁਚੱਜੇ ਢੰਗ ਨਾਲ ਵਿਵਸਥਿਤ ਕੀਤਾ ਗਿਆ ਹੈ। ਨਕਸ਼ਿਆਂ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਨੂੰ ਵੀ ਵੱਖਰੇ ਤਰੀਕੇ ਨਾਲ ਸੰਭਾਲ ਕੇ ਰੱਖਿਆ ਗਿਆ ਹੈ।

ਸਪੀਕਰ ਨੇ ਕਿਹਾ ਕਿ ਉਹ ਬਿਨਾਂ ਕਿਸੇ ਪੂਰਵ ਸੂਚਨਾ ਦੇ ਪਟਵਾਰਖਾਨੇ ਵਿੱਚ ਪਹੁੰਚੇ ਸਨ ਅਤੇ ਇੱਥੋਂ ਦੀ ਵਿਵਸਥਾ ਦੇਖ ਕੇ ਸੰਤੁਸ਼ਟੀ ਹੋਈ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਸਾਫ਼-ਸਫ਼ਾਈ, ਰਿਕਾਰਡ ਦੀ ਸਹੀ ਸੰਭਾਲ ਅਤੇ ਲੋਕਾਂ ਦੇ ਕੰਮ ਸਮੇਂ ਸਿਰ ਕਰਨ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅਨੁਸਾਰ ਪਟਵਾਰਖਾਨੇ ਵਿੱਚ ਕੰਮਾਂ ਦੀ ਕੋਈ ਪੈਂਡੈਂਸੀ ਨਾ ਹੋਣਾ ਵੀ ਸ਼ਲਾਘਾਯੋਗ ਹੈ।

ਸੰਧਵਾਂ ਨੇ ਕਿਹਾ ਕਿ ਪਿੰਡ ਪੱਧਰ ’ਤੇ ਪਟਵਾਰੀ ਸਰਕਾਰ ਅਤੇ ਆਮ ਲੋਕਾਂ ਵਿਚਕਾਰ ਇੱਕ ਮਹੱਤਵਪੂਰਨ ਕੜੀ ਵਜੋਂ ਕੰਮ ਕਰਦਾ ਹੈ। ਜੇਕਰ ਲੋਕਾਂ ਨਾਲ ਸਹਿਯੋਗੀ ਰਵੱਈਆ ਰੱਖਦਿਆਂ ਕੰਮ ਇਮਾਨਦਾਰੀ ਅਤੇ ਸਮੇਂ ਸਿਰ ਕੀਤੇ ਜਾਣ ਤਾਂ ਜ਼ਮੀਨ ਨਾਲ ਸਬੰਧਤ ਕਈ ਮਾਮਲੇ ਅਤੇ ਆਪਸੀ ਵਿਵਾਦ ਮੁੱਢਲੇ ਪੱਧਰ ’ਤੇ ਹੀ ਹੱਲ ਹੋ ਸਕਦੇ ਹਨ। ਇਸ ਨਾਲ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਲਗਾਉਣ ਤੋਂ ਵੀ ਰਾਹਤ ਮਿਲਦੀ ਹੈ।

ਆਮ ਆਦਮੀ ਕਲੀਨਿਕ ਦੇ ਦੌਰੇ ਦੌਰਾਨ ਸਪੀਕਰ ਸੰਧਵਾਂ ਨੇ ਉਪਲਬਧ ਸਿਹਤ ਸਹੂਲਤਾਂ, ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਨੇੜੇ ਹੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰੀ ਸਿਹਤ ਪ੍ਰਬੰਧ ਦਾ ਅਹਿਮ ਹਿੱਸਾ ਹੈ।

ਉਨ੍ਹਾਂ ਸਿਹਤ ਵਿਭਾਗ ਦੇ ਸਟਾਫ਼ ਨੂੰ ਹਦਾਇਤ ਕੀਤੀ ਕਿ ਕਲੀਨਿਕ ਵਿੱਚ ਆਉਣ ਵਾਲੇ ਹਰੇਕ ਮਰੀਜ਼ ਨਾਲ ਸੁਚੱਜਾ ਵਿਹਾਰ ਕੀਤਾ ਜਾਵੇ ਅਤੇ ਉਸ ਨੂੰ ਸਮੇਂ ਸਿਰ ਲੋੜੀਂਦੀ ਡਾਕਟਰੀ ਸਲਾਹ ਤੇ ਸਿਹਤ ਸੇਵਾ ਮੁਹੱਈਆ ਕਰਵਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਡਾਕਘਰ ਦੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਲਈ ਅਤੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਦੇਣ ’ਤੇ ਜ਼ੋਰ ਦਿੱਤਾ।

ਸਪੀਕਰ ਸੰਧਵਾਂ ਨੇ ਕਿਹਾ ਕਿ ਸਰਕਾਰੀ ਅਦਾਰਿਆਂ ਦਾ ਨਿਯਮਤ ਨਿਰੀਖਣ ਅਤੇ ਲੋਕਾਂ ਤੋਂ ਸਿੱਧਾ ਫੀਡਬੈਕ ਲੈਣਾ ਪ੍ਰਸ਼ਾਸਨਿਕ ਕਾਰਜਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਸਹਾਇਕ ਹੁੰਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande