
ਅੰਮ੍ਰਿਤਸਰ, 09 ਸਤੰਬਰ (ਹਿੰ.ਸ.)| ਅੰਮ੍ਰਿਤਸਰ ਦੇ ਲਾਰੈਂਸ ਰੋਡ ’ਤੇ ਪੰਜਾਬ ਪੁਲਿਸ ਦੇ ਇੱਕ ਏਐਸਆਈ ਨੂੰ ਗੱਡੀ ਨੇ ਟੱਕਰ ਮਾਰ ਦਿੱਤੀ। ਹਾਦਸੇ ਦੀ ਵੀਡੀਓ ਹੁਣ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਹਾਦਸੇ ਵਿੱਚ ਏਐਸਆਈ ਪਵਨ ਕੁਮਾਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਸਾਹਮਣੇ ਆਈ ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ ਕਿ ਪੁਲਿਸ ਵੱਲੋਂ ਇੱਕ ਮੋਟਰਸਾਈਕਲ ਨੂੰ ਕਾਬੂ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਸੀ। ਇਸ ਦੌਰਾਨ ਏਐਸਆਈ ਪਵਨ ਕੁਮਾਰ ਮੋਟਰਸਾਈਕਲ ਨੂੰ ਫੜਨ ਲਈ ਅੱਗੇ ਵਧਦੇ ਹਨ। ਇਸੇ ਸਮੇਂ ਤੇਜ਼ ਰਫ਼ਤਾਰ ਨਾਲ ਆ ਰਹੀ ਗੱਡੀ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਏਐਸਆਈਪਵਨ ਕੁਮਾਰ ਸੜਕ ’ਤੇ ਡਿੱਗ ਪਏ।
ਹਾਦਸੇ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ ਦੀ ਮਦਦ ਨਾਲ ਜ਼ਖਮੀ ਏਐਸਆਈਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਉੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਵੀਡੀਓ ਫੁਟੇਜ ਅਤੇ ਮੌਕੇ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH