Custom Heading

18 ਅਕਤੂਬਰ ਤੋਂ ਪੂਰੀ ਸਮਰੱਥਾ ਨਾਲ ਚੱਲਣਗੀਆਂ ਘਰੇਲੂ ਉਡਾਣਾਂ
ਨਾਗਰਿਕ ਹਵਾਬਾਜ਼ੀ ਮੰਤਰਾਲੇ ਨੇ ਕੋਰੋਨਾ ਮਹਾਂਮਾਰੀ ਦੌਰਾਨ ਘਰੇਲੂ ਉਡਾਣਾਂ 'ਤੇ ਲਗਾਈਆਂ ਗਈਆਂ ਪਾਬੰਦੀਆਂ ਵਾਪਸ ਲੈਂਦਿਆਂ
18 ਅਕਤੂਬਰ ਤੋਂ ਪੂਰੀ ਸਮਰੱਥਾ ਨਾਲ ਚੱਲਣਗੀਆਂ ਘਰੇਲੂ ਉਡਾਣਾਂ


ਨਾਗਰਿਕ ਹਵਾਬਾਜ਼ੀ ਮੰਤਰਾਲੇ ਨੇ ਕੋਰੋਨਾ ਮਹਾਂਮਾਰੀ ਦੌਰਾਨ ਘਰੇਲੂ ਉਡਾਣਾਂ 'ਤੇ ਲਗਾਈਆਂ ਗਈਆਂ ਪਾਬੰਦੀਆਂ ਵਾਪਸ ਲੈਂਦਿਆਂ ਇਨ੍ਹਾਂ ਨੂੰ ਪੂਰੀ ਸਮਰੱਥਾ ਨੇ ਨਾਲ ਉਡਾਣ ਭਰਣ ਦੀ ਇਜਾਜਤ ਦੇ ਦਿੱਤੀ ਹੈ। ਸਰਕਾਰ ਦਾ ਇਹ ਆਦੇਸ 18 ਅਕਤੂਬਰ ਤੋਂ ਲਾਗੂ ਹੋਵੇਗਾ।

ਮੰਤਰਾਲੇ ਦੇ ਆਦੇਸ਼ ਦੇ ਅਨੁਸਾਰ, ਹੁਣ 18 ਅਕਤੂਬਰ 2021 ਤੋਂ ਘਰੇਲੂ ਵਪਾਰਕ ਉਡਾਣਾਂ ਵਿੱਚ ਯਾਤਰੀਆਂ ਦੀ ਸਮਰੱਥਾ ਸੰਬੰਧੀ ਲਾਗੂ ਪਾਬੰਦੀਆਂ ਹਟਾਈਆਂ ਜਾਣਗੀਆਂ। ਸਰਲ ਸ਼ਬਦਾਂ ਵਿੱਚ ਸਮਝੋ ਤਾਂ ਹੁਣ ਘਰੇਲੂ ਉਡਾਣਾਂ ਆਪਣੀ ਪੂਰੀ ਸਮਰੱਥਾ ਨਾਲ ਉਡਾਣ ਭਰਨ ਦੇ ਯੋਗ ਹੋ ਜਾਣਗੀਆਂ।

ਹੁਣ ਅਗਲੇ ਹਫਤੇ ਤੋਂ ਪੂਰੀ ਸਮਰੱਥਾ ਨਾਲ ਦੇਸ਼ ਵਿੱਚ ਉਡਾਣਾਂ ਚਲਾਈਆਂ ਜਾਣਗੀਆਂ। ਉਡਾਣਾਂ ਨੂੰ ਪੂਰੀ ਸਮਰੱਥਾ ਨਾਲ ਚਲਾਉਣ ਦੀ ਇਜਾਜ਼ਤ ਦੇਣ ਦੇ ਨਾਲ, ਮੰਤਰਾਲੇ ਨੇ ਏਅਰਲਾਈਨਾਂ ਅਤੇ ਹਵਾਈ ਅੱਡਿਆਂ ਦੇ ਸੰਚਾਲਕਾਂ ਨੂੰ ਕੋਵਿਡ -19 ਦੇ ਫੈਲਣ ਨੂੰ ਰੋਕਣ ਲਈ ਸਾਰੇ ਉਪਾਅ ਯਕੀਨੀ ਬਣਾਉਣ ਲਈ ਕਿਹਾ ਹੈ।

ਹਿੰਦੁਸਥਾਨ ਸਮਾਚਾਰ/ਕੁਸੁਮ


 rajesh pande