ਪਿੰਡ ਚੱਠਾ ਸੀੜ ਦੇ ਸ਼ਹੀਦ ਨਾਇਕ ਮਨਦੀਪ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
ਗੁਰਦਾਸਪੁਰ, 13 ਅਕਤੂਬਰ (ਹਿ. ਸ.)–ਜੰਮੂ ਕਸ਼ਮੀਰ ਵਿਖੇ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਸ਼ਹਾਦਤ ਦਾ ਜਾਮ ਪੀਣ ਵਾਲੇ ਬਟਾ
ਫੋਟੋ ਕੈਪਸ਼ਨ


ਗੁਰਦਾਸਪੁਰ, 13 ਅਕਤੂਬਰ (ਹਿ. ਸ.)–ਜੰਮੂ ਕਸ਼ਮੀਰ ਵਿਖੇ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਸ਼ਹਾਦਤ ਦਾ ਜਾਮ ਪੀਣ ਵਾਲੇ ਬਟਾਲਾ ਦੇ ਪਿੰਡ ਚੱਠਾ ਸੀੜਾ ਵਾਸੀ ਨਾਇਕ ਮਨਦੀਪ ਸਿੰਘ ਦੀ ਪਵਿੱਤਰ ਦੇਹ ਬੁੱਧਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਪਹੁੰਚੀ। ਜਿੱਥੇ ਪੂਰੇ ਸਰਕਾਰੀ ਸਨਮਾਨਾਂ ਅਤੇ ਧਾਰਮਿਕ ਰੀਤੀ ਰਿਵਾਜ਼ਾਂ ਨਾਲ ਸ਼ਹੀਦ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੌਰਾਨ ਪਿੰਡ ਵਾਸੀਆਂ ਦੇ ਨਾਲ ਨਾਲ ਬਾਕੀ ਇਲਾਕਿਆਂ ਦੇ ਲੋਕਾਂ ਵੱਲੋਂ ਭਾਰੀ ਤਾਦਾਦ ਵਿੱਚ ਸ਼ਿਰਕਤ ਕੀਤੀ ਗਈ ਅਤੇ ਸ਼ਹੀਦ ਮਨਦੀਪ ਸਿੰਘ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੀ ਸ਼ਹੀਦ ਦੇ ਪਰਿਵਾਰ ਕੋਲ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਬਾਜਵਾ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ 50 ਲੱਖ ਰੁਪਏ ਅਤੇ ਇੱਕ ਸਰਕਾਰੀ ਨੌਕਰੀ ਮੁਆਵਜ਼ੇ ਵਜੋਂ ਦਿੱਤੀ ਜਾਵੇਗੀ ਅਤੇ ਨਾਲ ਹੀ ਪਿੰਡ ਵਿੱਚ ਸ਼ਹੀਦ ਦੇ ਨਾਮ ਵਾਲਾ ਇੱਕ ਗੇਟ ਵੀ ਸਥਾਪਿਤ ਕੀਤਾ ਜਾਵੇਗਾ। ਉੱਥੇ ਦੂਜੇ ਪਾਸੇ ਸ਼ਹੀਦ ਦੀ ਪਤਨੀ ਮਨਦੀਪ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪਤੀ ਦੀ ਸ਼ਹਾਦਤ ’ਤੇ ਮਾਣ ਹੈ ਅਤੇ ਉਹ ਆਪਣੇ 4 ਸਾਲ ਦੇ ਪੁੱਤਰ ਮਨਤਾਜ ਸਿੰਘ, ਨੂੰ ਵੀ ਫ਼ੌਜ ਵਿੱਚ ਆਪਣੇ ਦੇਸ਼ ਦੀ ਸੇਵਾ ਲਈ ਭੇਜੇਗੀ ਤਾਂ ਜੋ ਉਨ੍ਹਾਂ ਦਾ ਪੁੱਤਰ ਵੀ ਦੇਸ਼ ਅਤੇ ਕੌਮ ਦੀ ਸੇਵਾ ਵਿਚ ਆਪਣਾ ਯੋਗਦਾਨ ਪਾ ਸਕੇ।

ਹਿੰਦੁਸਥਾਨ ਸਮਾਚਾਰ/ਦਵਿੰਦਰ/ਨਰਿੰਦਰ ਜੱਗਾ


 rajesh pande