ਅਵੰਤੀਪੋਰਾ ਮੁਕਾਬਲੇ ਵਿੱਚ ਜੈਸ਼ ਕਮਾਂਡਰ ਸ਼ਾਮ ਸੋਫੀ ਢੇਰ
ਪੁਲਵਾਮਾ, 13 ਅਕਤੂਬਰ (ਹਿ.ਸ.)। ਪੁਲਵਾਮਾ ਜ਼ਿਲੇ ਦੇ ਅਵੰਤੀਪੋਰਾ ਤਰਾਲ ਅਧੀਨ ਤਿਲਵਾਨੀ ਮੁਹੱਲਾ ਤਰਾਲ ਵਿੱਚ ਬੁੱਧਵਾਰ ਦੁ
ਅਵੰਤੀਪੋਰਾ ਮੁਕਾਬਲੇ ਵਿੱਚ ਜੈਸ਼ ਕਮਾਂਡਰ ਸ਼ਾਮ ਸੋਫੀ ਢੇਰ


ਪੁਲਵਾਮਾ, 13 ਅਕਤੂਬਰ (ਹਿ.ਸ.)। ਪੁਲਵਾਮਾ ਜ਼ਿਲੇ ਦੇ ਅਵੰਤੀਪੋਰਾ ਤਰਾਲ ਅਧੀਨ ਤਿਲਵਾਨੀ ਮੁਹੱਲਾ ਤਰਾਲ ਵਿੱਚ ਬੁੱਧਵਾਰ ਦੁਪਹਿਰ ਤੋਂ ਜਾਰੀ ਮੁਕਾਬਲੇ ਵਿੱਚ ਸੁਰੱਖਿਆ ਬਲਾਂ ਵੱਲੋਂ ਇੱਕ ਅੱਤਵਾਦੀ ਮਾਰ ਮੁਕਾਇਆ ਗਿਆ ਹੈ। ਮਾਰੇ ਗਏ ਅੱਤਵਾਦੀ ਦੀ ਪਛਾਣ ਜੈਸ਼-ਏ-ਮੁਹੰਮਦ ਕਮਾਂਡਰ ਸ਼ਾਮ ਸੋਫੀ ਵਜੋਂ ਹੋਈ ਹੈ। ਫਿਲਹਾਲ ਮੁਕਾਬਲਾ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਹੋਰ ਅੱਤਵਾਦੀ ਸੁਰੱਖਿਆ ਬਲਾਂ ਦੇ ਘੇਰੇ ਵਿੱਚ ਹਨ।

ਅਵੰਤੀਪੋਰਾ ਪੁਲਿਸ ਨੂੰ ਤਰਾਲ ਦੇ ਤਿਲਵਾਨੀ ਮੁਹੱਲੇ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਪੱਕੀ ਜਾਣਕਾਰੀ ਮਿਲੀ ਸੀ। ਸੂਚਨਾ ਮਿਲਦੇ ਹੀ ਐਸਓਜੀ, ਆਰਮੀ ਅਤੇ ਸੀਆਰਪੀਐਫ ਦੀ ਸਾਂਝੀ ਟੀਮ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਤਲਾਸ਼ੀ ਮੁਹਿੰਮ ਦੇ ਦੌਰਾਨ ਇਲਾਕੇ ਵਿੱਚ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਨੇੜੇ ਆਉਂਦੇ ਵੇਖ ਕੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਲੰਮੇ ਸਮੇਂ ਤੱਕ ਆਤਮ ਸਮਰਪਣ ਕਰਨ ਦਾ ਮੌਕਾ ਦਿੱਤਾ, ਪਰ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੀ ਅਣਦੇਖੀ ਕੀਤੀ ਅਤੇ ਗੋਲੀਬਾਰੀ ਤੇਜ਼ ਕਰ ਦਿੱਤੀ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਵਿੱਚ ਜੈਸ਼ ਕਮਾਂਡਰ ਸ਼ਾਮ ਸੋਫੀ ਮਾਰਿਆ ਗਿਆ ਹੈ। ਫਿਲਹਾਲ ਮੁਕਾਬਲਾ ਜਾਰੀ ਹੈ।

ਕਸ਼ਮੀਰ ਦੇ ਆਈਜੀ ਵਿਜੇ ਕੁਮਾਰ ਨੇ ਅਵੰਤੀਪੋਰਾ ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦੇ ਕਮਾਂਡਰ ਸ਼ਾਮ ਸੋਫੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

ਹਿੰਦੁਸਥਾਨ ਸਮਾਚਾਰ/ਬਲਵਾਨ/ਕੁਸੁਮ


 rajesh pande