ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਹਲਕਿਆਂ ਦੇ ਮਸਲੇ ਸੁਲਝਾਉਣ ਲਈ ਇਕੱਲੇ-ਇਕੱਲੇ ਵਿਧਾਇਕ ਨਾਲ ਵਿਚਾਰ-ਵਟਾਂਦਰਾ
ਚੰਡੀਗੜ, 13 ਅਕਤੂਬਰ ( ਹਿ ਸ ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਦਾ
ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਹਲਕਿਆਂ ਦੇ ਮਸਲੇ ਸੁਲਝਾਉਣ ਲਈ ਇਕੱਲੇ-ਇਕੱਲੇ ਵਿਧਾਇਕ ਨਾਲ ਵਿਚਾਰ-ਵਟਾਂਦਰਾ


ਚੰਡੀਗੜ, 13 ਅਕਤੂਬਰ ( ਹਿ ਸ ):

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਲਈ ਵਿਧਾਇਕਾਂ ਨੂੰ ਜ਼ਿਲਾ ਪ੍ਰਸ਼ਾਸਨ ਦੀ ਸਹਾਇਤਾ ਨਾਲ ਸੁਵਿਧਾ ਕੈਂਪ ਲਾਉਣ ਲਈ ਆਖਿਆ ਤਾਂ ਕਿ ਸੂਬਾਈ ਸ਼ਾਸਨ ਵਿਚ ਲੋਕਾਂ ਦਾ ਭਰੋਸਾ ਦਿ੍ਰੜ ਹੋ ਸਕੇ।

ਹਾਲਾਂਕਿ, ਸ. ਚੰਨੀ ਨੇ ਕਿਹਾ ਕਿ ਸਾਫ-ਸੁਥਰਾ, ਪਾਰਦਰਸ਼ੀ ਅਤੇ ਭਿ੍ਰਸ਼ਟਾਚਾਰ ਮੁਕਤ ਪ੍ਰਸ਼ਾਸਨ ਉਨਾਂ ਦੀ ਸਰਕਾਰ ਦੀ ਪਛਾਣ ਹੈ ਅਤੇ ਸੂਬੇ ਦੇ ਕਿਸੇ ਵੀ ਵਿਅਕਤੀ ਨੂੰ ਰੋਜ਼ਮੱਰਾ ਦੀਆਂ ਸਮੱਸਿਆਵਾਂ ਦੇ ਸੰਦਰਭ ਵਿਚ ਅਣਗੌਲਿਆ ਮਹਿਸੂਸ ਨਹੀਂ ਹੋਣਾ ਚਾਹੀਦਾ।

ਇਸੇ ਦੌਰਾਨ ਮੁੱਖ ਮੰਤਰੀ ਨੇ ਦੋ ਦਿਨਾ ਲੰਮੀ-ਚੌੜੀ ਵਿਚਾਰ-ਚਰਚਾ ਦੌਰਾਨ ਲਗਪਗ 60 ਵਿਧਾਇਕਾਂ ਨਾਲ ਵੱਖੋ-ਵੱਖ ਤੌਰ ਉਤੇ ਗੱਲਬਾਤ ਕੀਤੀ ਤਾਂ ਕਿ ਉਨਾਂ ਪਾਸੋਂ ਵਿਧਾਨ ਸਭਾ ਹਲਕਿਆਂ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲਾਗੂ ਕੀਤੀਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਫੀਡਬੈਕ ਹਾਸਲ ਕੀਤੀ ਜਾ ਸਕੇ।

ਗੱਲਬਾਤ ਦੌਰਾਨ ਵਿਧਾਇਕਾਂ ਵੱਲੋਂ ਉਠਾਏ ਗਏ ਵੱਖ-ਵੱਖ ਮੁੱਦਿਆਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਉਨਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਤੁਰੰਤ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ। ਉਨਾਂ ਨੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਹੋਣ ਤੋਂ ਇਲਾਵਾ ਭਲਾਈ ਸਕੀਮਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਸ. ਚੰਨੀ ਨੇ ਵਿਧਾਇਕਾਂ ਨੂੰ ਇਹ ਵੀ ਬੇਨਤੀ ਕੀਤੀ ਕਿ ਉਹ ਆਪਣੇ-ਆਪਣੇ ਹਲਕਿਆਂ ਦੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਤਾਂ ਜੋ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਕਿਹਾ ਕਿ ਉਹ ਆਪਣੇ ਹਲਕਿਆਂ ਅੰਦਰ ਵੱਖ-ਵੱਖ ਭਲਾਈ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਤਾਂ ਜੋ ਸਰਕਾਰ ਵੱਲੋਂ ਕੀਤੀਆਂ ਇਨਾਂ ਲੋਕ ਪੱਖੀ ਪਹਿਲਕਦਮੀਆਂ ਦਾ ਲਾਭ ਹਰੇਕ ਵਿਅਕਤੀ ਤੱਕ ਪਹੁੰਚ ਸਕੇ।

ਹਿੰਦੁਸਥਾਨ ਸਮਾਚਾਰ / ਨਰਿੰਦਰ ਜੱਗਾ / ਕੁਸਮ


 rajesh pande