Custom Heading

ਸਮੀਰ ਵਾਨਖੇੜੇ ਜਾਸੂਸੀ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ : ਨਗਰਾਲੇ
ਮੁੰਬਈ, 13 ਅਕਤੂਬਰ (ਹਿ.ਸ.)। ਮੁੰਬਈ ਪੁਲਿਸ ਕਮਿਸ਼ਨਰ ਹੇਮੰਤ ਨਗਰਾਲੇ ਨੇ ਨਾਰਕੋਟਿਕਸ ਕੰਟਰੋਲ ਬਿਓਰੋ (ਐਨਸੀਬੀ) ਦੇ ਜ਼ੋ
ਸਮੀਰ ਵਾਨਖੇੜੇ ਜਾਸੂਸੀ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ : ਨਗਰਾਲੇ


ਮੁੰਬਈ, 13 ਅਕਤੂਬਰ (ਹਿ.ਸ.)। ਮੁੰਬਈ ਪੁਲਿਸ ਕਮਿਸ਼ਨਰ ਹੇਮੰਤ ਨਗਰਾਲੇ ਨੇ ਨਾਰਕੋਟਿਕਸ ਕੰਟਰੋਲ ਬਿਓਰੋ (ਐਨਸੀਬੀ) ਦੇ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਦੀ ਜਾਸੂਸੀ ਦੀ ਸ਼ਿਕਾਇਤ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਤੁਰੰਤ ਰਿਪੋਰਟ ਦੇਣ ਦੇ ਬੁੱਧਵਾਰ ਨੂੰ ਆਦੇਸ਼ ਦਿੱਤੇ ਹਨ। ਵਾਨਖੇੜੇ ਨੇ ਰਾਜ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਸੰਜੇ ਪਾਂਡੇ ਨਾਲ ਮੁਲਾਕਾਤ ਕੀਤੀ ਸੀ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਪੁਲਿਸ ਦੁਆਰਾ ਉਸਦੀ ਜਾਸੂਸੀ ਕੀਤੀ ਜਾ ਰਹੀ ਹੈ।

ਸਮੀਰ ਵਾਨਖੇੜੇ ਦੇ ਅਨੁਸਾਰ, ਦੋ ਪੁਲਿਸ ਕਰਮਚਾਰੀ ਓਸ਼ੀਵਾੜਾ ਖੇਤਰ ਵਿੱਚ ਉਨ੍ਹਾਂ ਦਾ ਪਿੱਛਾ ਕਰ ਰਹੇ ਸਨ। ਉਨ੍ਹਾਂ ਨੇ ਮੀਟਿੰਗ ਦੌਰਾਨ ਇਸ ਦੀ ਸੀਸੀਟੀਵੀ ਫੁਟੇਜ ਡੀਜੀਪੀ ਸੰਜੇ ਪਾਂਡੇ ਨੂੰ ਸੌਂਪੀ। ਵਾਨਖੇੜੇ ਨੇ ਡੀਜੀਪੀ ਨੂੰ ਦੱਸਿਆ ਕਿ ਕਾਰਡੀਲੀਆ ਦਿ ਇੰਪ੍ਰੈਸ ਕਰੂਜ਼ ਜਹਾਜ਼ 'ਤੇ ਛਾਪੇਮਾਰੀ ਤੋਂ ਬਾਅਦ ਮੁੰਬਈ ਪੁਲਿਸ ਦੁਆਰਾ ਉਨ੍ਹਾਂ ਦੀ ਜਾਸੂਸੀ ਕੀਤੀ ਜਾ ਰਹੀ ਸੀ। ਵਾਨਖੇੜੇ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਦੀ ਸ਼ਿਕਾਇਤ ਡੀਜੀਪੀ ਨੂੰ ਕੀਤੀ ਹੈ।

ਗ੍ਰਹਿ ਮੰਤਰੀ ਦਿਲੀਪ ਵਲਸੇ-ਪਾਟਿਲ ਨੇ ਕਿਹਾ ਕਿ ਪੁਲਿਸ ਨੂੰ ਸਮੀਰ ਵਾਨਖੇੜੇ ਦੀ ਜਾਸੂਸੀ ਕਰਨ ਜਾਂ ਉਸ ਨੂੰ ਟਰੈਕ ਕਰਨ ਦੀ ਕੋਈ ਹਦਾਇਤ ਨਹੀਂ ਦਿੱਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰੇਗੀ।

ਜ਼ਿਕਰਯੋਗ ਹੈ ਕਿ 2 ਅਕਤੂਬਰ ਨੂੰ ਐਨਸੀਬੀ ਦੀ ਟੀਮ ਨੇ ਕਾਰਡੀਲੀਆ ਕਰੂਜ਼ ਜਹਾਜ਼ 'ਤੇ ਛਾਪਾ ਮਾਰਿਆ ਅਤੇ ਪੁੱਛਗਿੱਛ ਤੋਂ ਬਾਅਦ 3 ਅਕਤੂਬਰ ਨੂੰ ਫਿਲਮ ਅਦਾਕਾਰ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਸਮੇਤ ਅੱਠ ਲੋਕਾਂ ਨੂੰ ਗ੍ਰਿਫਤਾਰ ਕੀਤਾ। ਇਸ ਤੋਂ ਬਾਅਦ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਬੁਲਾਰੇ ਨਵਾਬ ਮਲਿਕ ਨੇ ਸਮੀਰ ਵਾਨਖੇੜੇ ਦੀ ਕਾਰਵਾਈ 'ਤੇ ਸਵਾਲ ਚੁੱਕੇ। ਇਸ ਦੌਰਾਨ ਸਮੀਰ ਵਾਨਖੇੜੇ ਨੇ ਪੁਲਿਸ 'ਤੇ ਆਪਣੀ ਜਾਸੂਸੀ ਕਰਨ ਦਾ ਦੋਸ਼ ਲਾਇਆ ਹੈ। ਮੁੰਬਈ ਪੁਲਿਸ ਨੇ ਵਾਨਖੇੜੇ ਦੀ ਸ਼ਿਕਾਇਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹਿੰਦੁਸਥਾਨ ਸਮਾਚਾਰ/ਰਾਜਬਹਾਦੁਰ/ਕੁਸੁਮ


 rajesh pande