ਵਿਧਾਇਕ ਬਲਬੀਰ ਸਿੰਘ ਸਿੱਧੂ ਦੇ ਘਰ ਸਾਹਮਣੇ ਆਂਗਨਵਾੜੀ ਵਰਕਰਾਂ ਨੇ ਧਰਨਾ ਲਗਾਇਆ
ਮੁਹਾਲੀ, 23 ਅਕਤੂਬਰ (ਹਿ. ਸ.)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾਈ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ’ਤੇ
ਫੋਟੋ


ਮੁਹਾਲੀ, 23 ਅਕਤੂਬਰ (ਹਿ. ਸ.)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾਈ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ’ਤੇ ਜ਼ਿਲ੍ਹਾ ਮੁਹਾਲੀ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਰਕੌਲੀ ਦੀ ਅਗਵਾਈ ਹੇਠ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਦੇ ਘਰ ਅੱਗੇ ਧਰਨਾ ਦਿੰਦਿਆਂ ਭੁੱਖ ਹੜਤਾਲ ਕੀਤੀ ਗਈ। ਇਸ ਮੌਕੇ ਆਂਗਣਵਾੜੀ ਵਰਕਰਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਵੀ ਕੀਤਾ ਗਿਆ। ਇਸ ਮੌਕੇ ਆਂਗਣਵਾੜੀ ਵਰਕਰਾਂ ਨੇ ਵਿਧਾਇਕ ਸਿੱਧੂ ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਨਾਂਅ ’ਤੇ ਇਕ ਮੰਗ-ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਪਹਿਲਾਂ ਬਹੁਤ ਸਾਰੇ ਧਰਨੇ ਦਿੱਤੇ ਹਨ ਅਤੇ ਰੈਲੀਆਂ ਕੀਤੀਆਂ ਹਨ, ਪਰ ਹੁਣ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ’ਚ ਆਂਗਣਵਾੜੀ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਆਂਗਣਵਾੜੀ ਵਰਕਰਾਂ ਨੂੰ ਪਹਿਲਾਂ ਵਾਂਗ ਸੈਂਟਰਾਂ ’ਚ ਰਾਸ਼ਨ ਦਿੱਤਾ ਜਾਵੇ ਤੇ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਆਦਿ ਸ਼ਾਮਿਲ ਹਨ।

ਹਿੰਦੁਸਥਾਂਨ ਸਮਾਚਾਰ/ਦਵਿੰਦਰ/ਨਰਿੰਦਰ ਜੱਗਾ


 rajesh pande