ਪਿਮਸ 'ਚ ਵਿਦਿਆਰਥੀਆਂ ਦੀ ਸੁਰੱਖਿਆ ਹੋਈ ਤਾਰ-ਤਾਰ, ਵੀਡੀਓ ਵਾਇਰਲ
ਜਲੰਧਰ, 23 ਅਕਤੂਬਰ (ਹਿ. ਸ.)ਪਿਮਸ ਕੈਂਪਸ 'ਚ ਹੋਈ ਕੁੱਟਮਾਰ ਦਾ ਇਕ ਵੀਡੀਓ ਇਨ੍ਹੀਂ ਦਿਨੀਂ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ
ਪਿਮਸ 'ਚ ਵਿਦਿਆਰਥੀਆਂ ਦੀ ਸੁਰੱਖਿਆ ਹੋਈ ਤਾਰ-ਤਾਰ, ਵੀਡੀਓ ਵਾਇਰਲ


ਜਲੰਧਰ, 23 ਅਕਤੂਬਰ (ਹਿ. ਸ.)ਪਿਮਸ ਕੈਂਪਸ 'ਚ ਹੋਈ ਕੁੱਟਮਾਰ ਦਾ ਇਕ ਵੀਡੀਓ ਇਨ੍ਹੀਂ ਦਿਨੀਂ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। 1.22 ਮਿੰਟ ਦੇ ਇਸ ਵੀਡੀਓ 'ਚ ਨੌਜਵਾਨਾਂ ਦਾ ਇਕ ਗਰੁੱਪ ਇਕ ਨੌਜਵਾਨ ਨੂੰ ਬੇਰਹਿਮੀ ਨਾਲ ਕੁੱਟਦਾ ਦਿਖਾਈ ਦੇ ਰਿਹਾ ਹੈ। ਇਸ ਵਾਇਰਲ ਵੀਡੀਓ ਨੇ ਪਿਮਸ ਦੇ ਸੁਰੱਖਿਆ ਪ੍ਰਬੰਧਾਂ 'ਤੇ ਸਵਾਲੀਆ ਚਿੰਨ੍ਹ ਲਾ ਦਿੱਤਾ ਹੈ। ਵਾਇਰਲ ਵੀਡੀਓ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਨੌਜਵਾਨਾਂ ਦਾ ਟੋਲਾ ਇਕ ਨੌਜਵਾਨ ਨੂੰ ਘੇਰ ਕੇ ਬੇਰਹਿਮੀ ਨਾਲ ਕੁੱਟ ਰਿਹਾ ਹੈ। ਕੁੱਟਣ ਤੋਂ ਬਾਅਦ ਨੌਜਵਾਨਾਂ ਨੇ ਪੀੜਤ ਦੇ ਕੱਪੜੇ ਵੀ ਪਾੜ ਦਿੱਤੇ। ਉਥੇ ਇਸ ਮਾਮਲੇ ਨੂੰ ਲੈ ਕੇ ਜਦੋਂ ਪਿਮਸ ਦੇ ਰੈਜ਼ੀਡੈਂਟ ਡਾਕਟਰ ਅਮਿਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਵੀਡੀਓ ਕਾਫੀ ਦਿਨ ਪੁਰਾਣੀ ਹੈ ਜਿਸ 'ਤੇ ਗੰਭੀਰਤਾ ਨਾਲ ਕਾਰਵਾਈ ਕੀਤੀ ਗਈ ਸੀ। ਫਿਲਹਾਲ ਦੋਵੇਂ ਹੀ ਧਿਰਾਂ ਵਿਚਾਲੇ ਸਮਝੌਤਾ ਹੋ ਗਿਆ ਹੈ ਜਿਸ ਤੋਂ ਬਾਅਦ ਕੈਂਪਸ 'ਚ ਸੁਰੱਖਿਆ ਪ੍ਰਬੰਧ ਹੋਰ ਸਖਤ ਕਰ ਦਿੱਤੇ ਗਏ ਹਨ। ਦੋਵੇਂ ਹੀ ਵਿਦਿਆਰਥੀ ਕੈਂਪਸ ਦੇ ਹੀ ਹਨ ਪ੍ਰਬੰਧਕਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ 'ਚ ਜੋ ਵੀ ਦੋਸ਼ੀ ਪਾਇਆ ਜਾਵੇਗਾ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗਾ। ਮਾਮਲੇ ਨੂੰ ਲੈ ਕੇ ਥਾਣਾ ਡਵੀਜ਼ਨ ਨੰ.7 ਦੇ ਇੰਚਾਰਜ ਕਮਲਜੀਤ ਸਿੰਘ ਦਾ ਕਹਿਣਾ ਹੈ ਕਿ ਕੁਝ ਦਿਨ ਪਹਿਲਾਂ ਦੋ ਮੈਡੀਕਲ ਦੇ ਵਿਦਿਆਰਥੀਆਂ ਵਿਚਾਲੇ ਕੁੱਟਮਾਰ ਹੋਈ ਸੀ ਜਿਸ ਤੋਂ ਬਾਅਦ ਮਾਮਲੇ 'ਚ ਦੋਵੇਂ ਹੀ ਧਿਰਾਂ ਨੂੰ ਥਾਣੇ ਸੱਦਿਆ ਗਿਆ ਸੀ। ਦੋਵੇਂ ਧਿਰਾਂ ਵਿਚਾਲੇ ਸਮਝੌਤਾ ਹੋ ਗਿਆ ਹੈ। ਕਿਸੇ ਤਰ੍ਹਾਂ ਦੀ ਸ਼ਿਕਾਇਤ ਪੁਲਿਸ ਨੂੰ ਨਹੀਂ ਕੀਤੀ ਗਈ ਸੀ

ਹਿੰਦੂਸਥਾਨ ਸਮਾਚਾਰ/ਅਸ਼੍ਵਨੀ ਠਾਕੁਰ/ਨਰਿੰਦਰ ਜੱਗਾ


 rajesh pande