ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪੰਜਾਬ `ਚ ਮਜਬੂਤ ਖੇਤਰੀ ਪਾਰਟੀ ਵਜੋਂ ਤੀਜੀ ਧਿਰ ਬਣਕੇ ਉਭਰੇਗਾ: ਸੁਖਦੇਵ ਸਿੰਘ ਢੀਂਡਸਾ
ਮੋਹਾਲੀ, 24 ਨਵੰਬਰ (ਹਿ. ਸ.)–ਕਿਸਾਨ ਸੰਘਰਸ਼ ਦੀ ਜਿੱਤ ਦੇ ਤੁਰੰਤ ਬਾਅਦ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਅਗਾਮੀ ਵਿਧਾ
ਫ


ਮੋਹਾਲੀ, 24 ਨਵੰਬਰ (ਹਿ. ਸ.)–ਕਿਸਾਨ ਸੰਘਰਸ਼ ਦੀ ਜਿੱਤ ਦੇ ਤੁਰੰਤ ਬਾਅਦ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ `ਤੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਪਾਰਟੀ ਦੇ ਪ੍ਰਮੁੱਖ ਆਗੂਆਂ ਅਤੇ ਸਮੂਹ ਜਿ਼ਲ੍ਹਾ ਪ੍ਰਧਾਨਾਂ ਦੀਆਂ ਵੱਖ-ਵੱਖ ਦੋ ਦਿਨ ਮੀਟਿੰਗਾਂ ਕੀਤੀਆਂ ਗਈਆਂ। ਜਿਸ ਵਿੱਚ ਸੂਬੇ ਨੂੰ ਬਦਹਾਲੀ ਵੱਲ ਧੱਕਣ ਵਾਲੀਆਂ ਰਵਾਇਤੀ ਪਾਰਟੀਆਂ ਵਿਰੁੱਧ ਡਟ ਕੇ ਮੁਕਾਬਲਾ ਕਰਨ ਲਈ ਰਣਨੀਤੀ ਤਿਆਰ ਕੀਤੀ ਗਈ ਅਤੇ ਸਮੂਹ ਆਗੂਆਂ ਨੂੰ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਆਗੂਆਂ ਵੱਲੋਂ ਆਪੋ-ਆਪਣੇ ਵਿਚਾਰ ਪੇਸ਼ ਕੀਤੇ ਗਏ। ਸਮੂਹ ਆਗੂਆਂ ਸਾਹਿਬਾਨ ਵੱਲੋਂ ਖੇਤੀ ਸਬੰਧੀ ਤਿੰਨ ਕਾਲੇ ਕਾਨੂੰਨ ਰੱਦ ਕਰਨ `ਤੇ ਕੇਂਦਰ ਦੀ ਮੋਦੀ ਸਰਕਾਰ ਦਾ ਧੰਨਵਾਦ ਕਰਦਿਆਂ ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਕਿਸਾਨ ਸੰਘਰਸ਼ ਦੀ ਜਿੱਤ ਦੀ ਵਧਾਈ ਦਿੰਦਿਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕਿਸਾਨਾਂ ਵੱਲੋਂ ਵਿਉਂਤਬੰਦੀ ਕਰਕੇ ਸ਼ਾਂਤਮਈ ਅੰਦੋਲਨ ਕਰਕੇ ਕਿਸਾਨਾਂ ਦੀ ਜਿੱਤ ਹੋਈ ਅਤੇ ਇਸ ਦੇ ਲਈ ਕਿਸਾਨ ਵਧਾਈ ਦੇ ਪਾਤਰ ਹਨ।ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਕਿਸਾਨਾਂ ਦੇ ਹਰ ਸੰਘਰਸ਼ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇਗਾ। ਇਸ ਮੌਕੇ ਸਮੁੱਚੇ ਅਹੁਦੇਦਾਰਾਂ ਨੇ ਇੱਕ ਸੁਰ ਹੋ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਗਠੱਜੋੜ ਕਰਨ ਲਈ ਪਾਰਟੀ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਨੂੰ ਪੂਰਨ ਅਧਿਕਾਰ ਸੌਂਪੇ।ਇਸ ਦੌਰਾਨ ਮੀਡੀਆ ਨੂੰ ਜਾਰੀ ਬਿਆਨ ਵਿੱਚ ਢੀਂਡਸਾ ਨੇ ਕਿਹਾ ਕਿ ਬਾਦਲ ਦਲ ਅਤੇ ਕਾਂਗਰਸ ਦੀਆਂ ਲੋਕ-ਮਾਰੂ ਨੀਤੀਆਂ ਤੋਂ ਅੱਜ ਸਾਰਾ ਪੰਜਾਬ ਬੇਹੱਦ ਦੁਖੀ ਹੈ। ਬਾਦਲ ਦਲ `ਤੇ ਨਿਸ਼ਾਨਾ ਸੇਧਦਿਆਂ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਬਦਹਾਲੀ ਵਿੱਚ ਸੁਖਬੀਰ ਸਿੰਘ ਬਾਦਲ ਦਾ ਹਾਲ ਉਸੇ ਲੱਕੜਹਾਰੇ ਵਰਗਾ ਹੈ ਜੋ ਜਿਸ ਟਾਹਣੀ ਉੱਤੇ ਬੈਠਾ ਹੈ ਉਸੇ ਨੂੰ ਵੱਢ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਬੇੜੀ ਵਿੱਚ ਵੱਟੇ ਪਾਉਣ ਵਾਲਾ ਕੋਈ ਹੋਰ ਨਹੀ ਬਲਕਿ ਕਾਰਪੋਰੇਟ ਸੁਖਬੀਰ ਸਿੰਘ ਬਾਦਲ ਖ਼ੁਦ ਹੈ ਅਤੇ ਅਜਿਹੇ ਸਿਧਾਂਤਹੀਣ, ਹੰਕਾਰੇ ਹੋਏ ਮਨੁੱਖ ਦੀ ਅਗਵਾਈ ਵਿੱਚ ਬਾਦਲ ਦਲ ਨੂੰ ਪੰਜਾਬ ਦੇ ਲੋਕ ਕਦੇ ਮੂੰਹ ਨਹੀ ਲਗਾਉਣਗੇ।ਦੂਜੇ ਪਾਸੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਘੇਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਵਿੱਚ ਕੁਰਸੀ ਲਈ ਆਪਸੀ ਖਿੱਚੋਤਾਣ ਚੱਲ ਰਹੀ ਹੈ. ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਲੋਕਾਂ ਨੂੰ ਆਸ ਸੀ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਹਿਬਲ ਕਲਾਂ ਗੋਲੀ ਕਾਂਡ ਅਤੇ ਮਾਫ਼ੀਆ ਰਾਜ ਵਰਗੇ ਅਹਿਮ ਮਸਲੇ ਹੱਲ ਹੋਣਗੇ ਪਰ ਅਫ਼ਸੋਸ ਮੁੱਖ ਮੰਤਰੀ ਚੰਨੀ ਵੀ ਪੰਜਾਬ-ਪੱਖੀ ਫੈਸਲੇ ਲੈਣ ਵਿੱਚ ਅਸਮਰੱਥ ਨਜ਼ਰ ਆ ਰਹੇ ਹਨ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸੂਬੇ ਦੀ ਮੌਜੂਦਾ ਸਥਿਤੀ ਮੁਤਾਬਕ ਪੰਜਾਬ ਨੂੰ ਇਕ ਮਜਬੂਤ ਖੇਤਰੀ ਪਾਰਟੀ ਵਜੋਂ ਇਕ ਤੀਜੇ ਬਦਲ ਦੀ ਲੋੜ ਹੈ ਅਤੇ ਅਜਿਹੇ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਪ੍ਰਤੀਨਿਧਤਾ ਕਰਦਾ ਹੋਇਆ ਇੱਕ ਮਜਬੂਤ ਤੀਜੀ ਧਿਰ ਬਣਕੇ ਉਭਰੇਗਾ।

ਹਿੰਦੁਸਥਾਨ ਸਮਾਚਾਰ/ਦਵਿੰਦਰ/ਨਰਿੰਦਰ ਜੱਗਾ


 rajesh pande