ਸ਼੍ਰੀਨਗਰ ਦੇ ਰਾਮਬਾਗ ਇਲਾਕੇ 'ਚ ਮੁਕਾਬਲਾ, ਤਿੰਨ ਅੱਤਵਾਦੀ ਢੇਰ
ਸ੍ਰੀਨਗਰ, 24 ਨਵੰਬਰ (ਹਿ.ਸ.)। ਬੁੱਧਵਾਰ ਸ਼ਾਮ ਨੂੰ ਸ਼੍ਰੀਨਗਰ ਦੇ ਰਾਮਬਾਗ ਇਲਾਕੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵ
ਸ਼੍ਰੀਨਗਰ ਦੇ ਰਾਮਬਾਗ ਇਲਾਕੇ 'ਚ ਮੁਕਾਬਲਾ, ਤਿੰਨ ਅੱਤਵਾਦੀ ਢੇਰ


ਸ੍ਰੀਨਗਰ, 24 ਨਵੰਬਰ (ਹਿ.ਸ.)। ਬੁੱਧਵਾਰ ਸ਼ਾਮ ਨੂੰ ਸ਼੍ਰੀਨਗਰ ਦੇ ਰਾਮਬਾਗ ਇਲਾਕੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਹੁਣ ਤੱਕ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਮੰਨਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਦੇ ਘੇਰੇ 'ਚ ਅਜੇ ਵੀ ਹੋਰ ਅੱਤਵਾਦੀ ਫਸੇ ਹੋਏ ਹਨ, ਜਿਸ ਕਾਰਨ ਉਨ੍ਹਾਂ ਨੂੰ ਮਾਰ ਮੁਕਾਉਣ ਦੀ ਮੁਹਿੰਮ ਜਾਰੀ ਹੈ।

ਬੁੱਧਵਾਰ ਦੁਪਹਿਰ ਨੂੰ ਪੁਲਿਸ ਨੂੰ ਰਾਜਬਾਗ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਤੁਰੰਤ ਫੌਜ ਅਤੇ ਸੀਆਰਪੀਐਫ ਦੇ ਜਵਾਨਾਂ ਨਾਲ ਸਾਂਝੀ ਤਲਾਸ਼ੀ ਮੁਹਿੰਮ ਚਲਾਈ। ਸੁਰੱਖਿਆ ਬਲਾਂ ਨੂੰ ਆਪਣੇ ਵੱਲ ਆਉਂਦੇ ਦੇਖ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਇਸ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਹੁਣ ਤੱਕ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਦੇ ਘੇਰੇ 'ਚ ਅਜੇ ਵੀ ਹੋਰ ਅੱਤਵਾਦੀ ਫਸੇ ਹੋਏ ਹਨ, ਜਿਨ੍ਹਾਂ ਨੂੰ ਮਾਰਨ ਲਈ ਮੁਕਾਬਲਾ ਚੱਲ ਰਿਹਾ ਹੈ।

ਹਿੰਦੁਸਥਾਨ ਸਮਾਚਾਰ/ਬਲਵਾਨ/ਕੁਸੁਮ


 rajesh pande