ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਸਦਭਾਵਨਾ ਕਮੇਟੀ ਨੇ ਕੰਗਨਾ ਰਣੌਤ ਨੂੰ ਭੇਜਿਆ ਸਮਨ
ਨਵੀਂ ਦਿੱਲੀ, 25 ਨਵੰਬਰ (ਹਿ.ਸ.)। ਆਪਣੇ ਬਿਆਨਾਂ ਨੂੰ ਲੈ ਕੇ ਸੁਰਖੀਆਂ 'ਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਣੌਤ ਨੂੰ ਦਿੱਲ
ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਸਦਭਾਵਨਾ ਕਮੇਟੀ ਨੇ ਕੰਗਨਾ 


ਨਵੀਂ ਦਿੱਲੀ, 25 ਨਵੰਬਰ (ਹਿ.ਸ.)। ਆਪਣੇ ਬਿਆਨਾਂ ਨੂੰ ਲੈ ਕੇ ਸੁਰਖੀਆਂ 'ਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਣੌਤ ਨੂੰ ਦਿੱਲੀ ਦੀ ਪੀਸ ਐਂਡ ਹਾਰਮਨੀ ਕਮੇਟੀ ਨੇ 6 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਕੰਗਨਾ 'ਤੇ ਆਪਣੇ ਬਿਆਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਹੈ।

ਕਮੇਟੀ ਨੇ ਵੀਰਵਾਰ ਨੂੰ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਅਦਾਕਾਰਾ ਕੰਗਨਾ ਨੇ ਸੋਸ਼ਲ ਮੀਡੀਆ 'ਤੇ ਸਿੱਖ ਭਾਈਚਾਰੇ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਅਭਿਨੇਤਰੀ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ "ਖਾਲਿਸਤਾਨੀ ਅੱਤਵਾਦੀ" ਕਿਹਾ ਸੀ। ਅਭਿਨੇਤਰੀ ਦੀ ਕਥਿਤ ਅਪਮਾਨਜਨਕ ਟਿੱਪਣੀ ਨੂੰ ਲੈ ਕੇ ਕਮੇਟੀ ਨੇ ਉਨ੍ਹਾਂ ਨੂੰ ਪੇਸ਼ ਹੋਣ ਲਈ ਕਿਹਾ ਹੈ।

ਹਾਲ ਹੀ 'ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਇਸ ਮੁੱਦੇ ਨੂੰ ਲੈ ਕੇ ਕੰਗਨਾ ਦੇ ਬਿਆਨ 'ਤੇ ਇਤਰਾਜ ਜਤਾਇਆ ਸੀ। ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਣੌਤ ਵਿਰੁੱਧ ਆਪਣੇ ਅਧਿਕਾਰਤ ਇੰਸਟਾਗ੍ਰਾਮ 'ਤੇ ਸਿੱਖ ਭਾਈਚਾਰੇ ਵਿਰੁੱਧ ਕਥਿਤ ਤੌਰ 'ਤੇ ਇਤਰਾਜਯੋਗ ਟਿੱਪਣੀ ਕਰਨ ਲਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਕੰਗਨਾ ਰਣੌਤ ਦੇ ਖਿਲਾਫ ਇਹ ਸ਼ਿਕਾਇਤ ਦਿੱਲੀ ਦੇ ਮੰਦਰ ਮਾਰਗ ਥਾਣੇ ਦੇ ਸਾਈਬਰ ਦਫਤਰ ਵਿੱਚ ਦਰਜ ਕਰਵਾਈ ਗਈ ਸੀ।

ਜ਼ਿਕਰਯੋਗ ਹੈ ਕਿ ਦਿੱਲੀ ਵਿਧਾਨ ਸਭਾ ਦੀ 'ਪੀਸ ਐਂਡ ਹਾਰਮਨੀ ਕਮੇਟੀ' ਨੇ ਅਭਿਨੇਤਰੀ ਕੰਗਨਾ ਰਣੌਤ ਨੂੰ 6 ਦਸੰਬਰ ਨੂੰ ਦੁਪਹਿਰ 12 ਵਜੇ ਆਪਣੇ ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਇਸ ਕਮੇਟੀ ਦੇ ਚੇਅਰਮੈਨ ਆਮ ਆਦਮੀ ਪਾਰਟੀ ਦੇ ਵਿਧਾਇਕ ਰਾਘਵ ਚੱਢਾ ਹਨ। ਇਸ ਤੋਂ ਪਹਿਲਾਂ ਵੀ ਇਸੇ ਕਮੇਟੀ ਨੇ ਦਿੱਲੀ ਦੰਗਿਆਂ ਦੇ ਮਾਮਲੇ ਵਿੱਚ ਫੇਸਬੁੱਕ ਦੇ ਨੁਮਾਇੰਦਿਆਂ ਨੂੰ ਕੁਝ ਸਵਾਲ ਪੁੱਛੇ ਸਨ।

ਹਿੰਦੁਸਥਾਨ ਸਮਾਚਾਰ/ਆਸ਼ੁਤੋਸ਼/ਕੁਸੁਮ


 rajesh pande