ਕੇਂਦਰ ਸਰਕਾਰ ਕਿਸਾਨਾਂ ਅਤੇ ਖੇਤੀ ਹਿੱਤਾਂ ਲਈ ਵਚਨਬੱਧ: ਤੋਮਰ
ਨਵੀਂ ਦਿੱਲੀ, 30 ਨਵੰਬਰ (ਹਿ.ਸ.)। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕੇਂਦਰ
ਕੇਂਦਰ ਸਰਕਾਰ ਕਿਸਾਨਾਂ ਅਤੇ ਖੇਤੀ ਹਿੱਤਾਂ ਲਈ ਵਚਨਬੱਧ: 


ਨਵੀਂ ਦਿੱਲੀ, 30 ਨਵੰਬਰ (ਹਿ.ਸ.)। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਖੇਤੀਬਾੜੀ ਦੇ ਹਿੱਤਾਂ ਲਈ ਵਚਨਬੱਧ ਹੈ।

ਮੰਗਲਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਤੋਮਰ ਨੇ ਕਿਹਾ ਕਿ ਦੇਸ਼ ਇਸ ਗੱਲ ਦਾ ਗਵਾਹ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਅਤੇ ਖੇਤੀ ਪ੍ਰਤੀ ਵਚਨਬੱਧਤਾ ਨਾਲ ਕੰਮ ਕਰ ਰਹੇ ਹਨ ਅਤੇ ਅੱਗੇ ਵੀ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪਿਛਲੇ ਸੱਤ ਸਾਲਾਂ ਵਿੱਚ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕਈ ਕਦਮ ਚੁੱਕੇ ਗਏ ਹਨ। ਇਸ ਦਾ ਲਾਭ ਕਿਸਾਨਾਂ ਨੂੰ ਮਿਲ ਰਿਹਾ ਹੈ।

ਤੋਮਰ ਨੇ ਕਿਹਾ ਕਿ ਪਿਛਲੇ 7 ਸਾਲਾਂ 'ਚ ਖੇਤੀ ਖੇਤਰ 'ਚ ਜਿੰਨਾ ਵਿਕਾਸ ਕੰਮ ਹੋਇਆ ਹੈ, ਉਹ ਕਾਂਗਰਸ ਦੇ ਪੂਰੇ ਰਾਜ 'ਚ ਨਹੀਂ ਹੋਇਆ ਹੈ। ਮੋਦੀ ਸਰਕਾਰ ਦੀਆਂ ਨੀਤੀਆਂ ਅਤੇ ਫੈਸਲਿਆਂ ਕਾਰਨ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ ਝੋਨੇ ਦੀ ਰਿਕਾਰਡ ਖਰੀਦ ਹੋਈ ਹੈ। ਉਨ੍ਹਾਂ ਦੱਸਿਆ ਕਿ ਸਾਲ 2013 ਵਿੱਚ 163 ਲੱਖ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ ਪਰ ਸਾਲ 2021 ਵਿੱਚ 285 ਲੱਖ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਤੋਮਰ ਨੇ ਦੱਸਿਆ ਕਿ ਸਾਲ 2013 ਦੇ ਮੁਕਾਬਲੇ ਇਸ ਸਾਲ ਝੋਨੇ ਦੀ ਖਰੀਦ 'ਚ 75 ਫੀਸਦੀ ਦਾ ਵਾਧਾ ਹੋਇਆ ਹੈ।

ਹਿੰਦੁਸਥਾਨ ਸਮਾਚਾਰ/ਆਸ਼ੁਤੋਸ਼/ਕੁਸੁਮ


 rajesh pande